07/04/2024
ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜੁਨ ਦੇਵ ਜੀ ਮੈਗਾਰਾ ਗਰੀਸ
ਦਸਮ ਪਾਤਸ਼ਾਹ ਸਭ ਥਾਈਂ ਹੋਇ ਸਹਾਇ
07/04/2024
ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜੁਨ ਦੇਵ ਜੀ ਮੈਗਾਰਾ ਗਰੀਸ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
ਸ੍ਰੀ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਕਰੋਪੀ (ਗਰੀਸ) ਦੀ ਸੰਗਤ ਵੱਲੋਂ ਨਿਮਰਤਾ ਸਹਿਤ ਬੇਨਤੀ ਪੰਜਾਬ ਅਤੇ ਸੈਂਟਰ ਗੌਰਮਿੰਟ ਨੂੰ ਡਿਬਰੂਗੜ੍ਹ ਜੇਲ ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ
ਸਮੂਹ ਸੰਗਤ ਕਰੋਪੀ (ਗਰੀਸ)
24/12/2023
਼ਹਾਦਤ_ਭਾਈ_ਸੰਗਤ_ਸਿੰਘ_ਜੀ
9 ਪੋਹ 24 ਦਸੰਬਰ ਨੂੰ ਚਮਕੌਰ ਦੀ ਜੰਗ ਵਿੱਚ ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ ਸਿੰਘਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ ਆਉ ਇਤਿਹਾਸ ਤੇ ਸੰਖੇਪ ਝਾਤ ਮਾਰੀਏ।
ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਟਨਾ ਸਾਹਿਬ ਵਿਖੇ 1666 ਈ. ਦੇ ਪ੍ਰਕਾਸ਼ ਤੋਂ 3-4 ਮਹੀਨੇ ਦੇ ਫ਼ਰਕ ਨਾਲ ਭਾਵ 25 ਅਪ੍ਰੈਲ 1667 ਈ. ਨੂੰ ਭਾਈ ਸੰਗਤ ਸਿੰਘ ਜੀ ਨੇ ਭਾਈ ਰਣੀਆ ਜੀ ਤੇ ਬੀਬੀ ਅਮਰੋ ਜੀ ਦੇ ਗ੍ਰਹਿ ਵਿਖੇ ਜਨਮ ਲਿਆ। ਭਾਈ ਸੰਗਤ ਸਿੰਘ ਜੀ ਦਾ ਚਿਹਰਾ-ਮੋਹਰਾ ਹੂ-ਬ-ਹੂ ਦਸਮੇਸ਼ ਪਿਤਾ ਦੇ ਚਿਹਰੇ ਨਾਲ ਮੇਲ ਖਾਂਦਾ ਸੀ।ਇਸ ਕਰਕੇ ਚਮਕੌਰ ਦੀ ਗੜ੍ਹੀ ਵਿਚ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਸੰਗਤ ਸਿੰਘ ਜੀ ਦੇ ਸਿਰ ਉੱਪਰ ਕਲਗੀ ਸਜਾ ਕੇ ਤੇ ਦੁਸ਼ਮਨ ਨੂੰ ਲਲਕਾਰ ਕੇ ਨਿਕਲੇ ਸਨ।
ਅਗਲੀ ਸਵੇਰ 9 ਪੋਹ, 1761 ਬਿਕ੍ਰਮੀ ਦਿਨ ਚੜ੍ਹਿਆ ਮੁਗ਼ਲਾਂ ਨੇ ਗੜ੍ਹੀ ਵੱਲ ਨਜ਼ਰ ਮਾਰੀ, ਉਨ੍ਹਾਂ ਨੂੰ ਮਮਟੀ ’ਤੇ ਬੈਠਾ ਭਾਈ ਸੰਗਤ ਸਿੰਘ, ਸ੍ਰੀ ਗੁਰੂ ਗੋਬਿੰਦ ਸਿੰਘ ਦਿਖਾਈ ਦੇ ਰਿਹਾ ਸੀ ਤੇ ਮੁਗ਼ਲ ਬੜੇ ਹੀ ਖੁਸ਼ ਹੋਏ ਕਿ ਗੜ੍ਹੀ ਵਿਚ ਪੰਜ-ਸੱਤ ਸਿੰਘ ਹਨ, ਇਕ ਹੱਲੇ ਨਾਲ ਹੀ ਗੜ੍ਹੀ ਸਰ ਕਰ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜਿਊਂਦਿਆਂ ਹੀ ਫੜ ਲਿਆ ਜਾਵੇਗਾ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਕਾਫ਼ੀ ਇਨਾਮੋਕਰਮ ਮਿਲੇਗਾ। ਇਹ ਸੋਚ ਕੇ ਮੁਗ਼ਲਾਂ ਨੇ ਗੜ੍ਹੀ ’ਤੇ ਹਮਲਾ ਕਰ ਦਿੱਤਾ। ਮੁੱਠੀ-ਭਰ ਸਿੰਘਾਂ ਨੇ ਡੱਟ ਕੇ ਮੁਕਾਬਲਾ ਕੀਤਾ, ਜਿੰਨਾ ਚਿਰ ਉਨ੍ਹਾਂ ਪਾਸ ਗੋਲੀ-ਸਿੱਕੇ ਦਾ ਭੰਡਾਰ ਰਿਹਾ ਦੁਸ਼ਮਣ ਨੂੰ ਲਾਗੇ ਨਹੀਂ ਢੁਕਣ ਦਿੱਤਾ। ਜਦੋਂ ਤੀਰ ਤੇ ਗੋਲੀ-ਸਿੱਕਾ ਮੁੱਕ ਗਿਆ ਤਾਂ ਲੜਾਈ ਹੱਥੋ-ਹੱਥੀ ਹੋ ਗਈ। ਇਕ-ਇਕ ਕਰ ਕੇ ਸਾਰੇ ਸਿੰਘ ਜਾਮ-ਏ-ਸ਼ਹਾਦਤ ਪੀ ਗਏ। ਭਾਈ ਸੰਗਤ ਸਿੰਘ ਜੀ ਚਾਰੇ ਪਾਸੇ ਤੋਂ ਦੁਸ਼ਮਣ ਵਿੱਚ ਘਿਰੇ ਹੋਏ ਵੈਰੀਆਂ ਦੇ ਆਹੂ ਲਾਹੁੰਦੇ ਰਹੇ। ਕਈ ਘੰਟੇ ਦੁਸ਼ਮਣਾਂ ਦਾ ਮੁਕਾਬਲਾ ਕਰਦੇ ਹੋਏ ਆਖ਼ਿਰ “ਫ਼ਤਹਿ ਗਜਾ” ਧਰਤੀ ’ਤੇ ਡਿੱਗ ਪਏ। ਮੁਗ਼ਲਾਂ ਨੇ ਕਾਹਲੀ ’ਚ ਇਹ ਸੋਚ ਲਿਆ ਕਿ ਇਹ ਕਲਗੀ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਹਨ। ਇਕ ਪਠਾਣ ਨੇ ਕਲਗੀ ਵਾਲਾ ਸਿਰ ਧੜ ਨਾਲੋਂ ਜੁਦਾ ਕਰ ਦਿੱਤਾ।
ਭਾਈ ਕੁਇਰ ਸਿੰਘ ਲਿਖਦੇ ਹਨ-
ਕਲਗੀ ਜਿਗ੍ਹਾ ਔਰ ਯਹ ਹੋਈ।
ਗੁਰੂ ਗੋਬਿੰਦ ਇਹੈ ਹੈ ਸੋਈ।
ਮਾਰ ਸ਼ੀਸ਼-ਸ਼ਮਸ਼ੇਰ ਪਠਾਨਾਂ।
ਸੀਸ ਰਹਿਤ ਕਲਗੀ ਲੀ ਮਾਨਾ।
ਇਹ ਸੀ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਿਰਾਲੀ ਖੇਡ-
ਸੀਸ ਨਿਹਾਰ ਬੰਗੇਸਰ ਕੋ ਬੋਲਤ ਹੈ ਸਭ ਨਰ ਨਾਰੀ।
ਏਕ ਕਹੇ ਕਰੁਨਾ ਨਿਧ ਕੋ, ਇਕ ਭਾਖਤ ਹੈ ਇਹ ਖੇਲ ਅਪਾਰੀ।
ਭਾਈ ਸੰਗਤ ਸਿੰਘ ਜੀ ਜਿਵੇਂ ਪੁਕਾਰ, ਜੋਦੜੀ ਕਰ ਰਹੇ ਹੋਵਣ ਦਸਮ-ਪਿਤਾ ਅੱਗੇ ਕਿ-
ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ॥
ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ॥(੮੨੯)
ਵਿਚਿ ਦੁਨੀਆ ਸੇਵ ਕਮਾਈਐ॥
ਤਾ ਦਰਗਹ ਬੈਸਣੁ ਪਾਈਐ॥(੨੬)
ਇਹ ਸੀ ਬੀਰ-ਕਹਾਣੀ ਮਹਾਨ ਯੋਧੇ ਭਾਈ ਸੰਗਤ ਸਿੰਘ ਜੀ ਦੀ ਜੋ ਮਾਤਾ ਅਮਰੋ ਜੀ ਅਤੇ ਪਿਤਾ ਭਾਈ ਰਣੀਆਂ ਜੀ ਦੇ ਗ੍ਰਹਿ ਵਿਖੇ ਪੈਦਾ ਹੋਇਆ। ਬਚਪਨ ਦੀ ਉਮਰ ਤੋਂ ਹੀ ਭਾਈ ਸੰਗਤ ਸਿੰਘ ਜੀ, ਸਤਿਗੁਰੂ ਜੀ ਦੀ ਸੰਗਤ ਵਿਚ ਰਹੇ। ਆਪ ਜੀ ਸ਼ਸਤਰ ਵਿੱਦਿਆ ਵਿਚ ਬਹੁਤ ਮਾਹਿਰ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਉਪਰੰਤ ਬਾਲ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਭਾਈ ਸੰਗਤ ਸਿੰਘ ਜੀ ਰਹੇ। ਜਦੋਂ 1699 ਈ. ਵਿਚ ਗੁਰੂ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ, ਉਦੋਂ ਤੋਂ ਭਾਈ ਸੰਗਤਾ ਜੀ ਅੰਮ੍ਰਿਤਪਾਨ ਕਰਕੇ ਭਾਈ ਸੰਗਤ ਸਿੰਘ ਬਣ ਗਏ ਸਨ। ਆਪ ਜੀ ਸਦਾ ਹੀ ਗੁਰੂਘਰ ਪ੍ਰਤੀ ਵਫਾਦਾਰ, ਇਮਾਨਦਾਰ ਅਤੇ ਆਗਿਆਕਾਰ ਰਹੇ। ਪਰਉਪਕਾਰ, ਸੇਵਾ, ਸਿਮਰਨ ਵਿਚ ਵੀ ਆਪ ਘੱਟ ਨਹੀਂ ਸਨ। ਆਰੰਭਿਕ ਅਵਸਥਾ ਤੋਂ ਹੀ ਆਪ ਜੀ ਵਿਚ ਬੀਰਰਸ, ਗੁਰੂਘਰ ਪ੍ਰਤੀ ਸ਼ਰਧਾ ਅਤੇ ਪ੍ਰੇਮ ਕੁੱਟ-ਕੁੱਟ ਕੇ ਭਰਿਆ ਪਿਆ ਸੀ। ਨਾ ਤਾਂ ਕਿਸੇ ਤੋਂ ਆਪ ਜੀ ਡਰਦੇ ਹੀ ਸਨ ਅਤੇ ਨਾ ਹੀ ਕਿਸੇ ਨੂੰ ਡਰਾਉਂਦੇ ਸਨ। ਮੌਤ ਦਾ ਡਰ ਭਾਈ ਸੰਗਤ ਸਿੰਘ ਵਿਚ ਰੱਤੀ ਭਰ ਵੀ ਨਹੀਂ ਸੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਦੇ ਦਰਬਾਰ ਵਿਚ ਇਕ ਪੰਡਤ ਨੇ ਰੋ-ਰੋ ਕੇ ਅਰਜੋਈ ਕੀਤੀ ਕਿ ਗੁਰੂ ਜੀ! ਮੇਰੀ ਘਰਵਾਲੀ ਨੂੰ ਇਕ ਪਠਾਣ ਜ਼ਬਰਦਸਤੀ ਖੋਹ ਕੇ ਰੋਪੜ ਵਾਲੇ ਪਾਸੇ ਲੈ ਗਿਆ ਹੈ, ਕ੍ਰਿਪਾ ਕਰੋ ਜੀ, ਗਰੀਬ ਨਿਮਾਣੇ-ਨਿਤਾਣੇ ਦੀ ਆਸ ਕੇਵਲ ਗੁਰੂ ਬਾਬੇ ਨਾਨਕ ਦਾ ਦਰ-ਘਰ ਹੀ ਹੈ। ਮਿਹਰ ਕਰਕੇ ਮੇਰੀ ਘਰਵਾਲੀ ਮੈਨੂੰ ਵਾਪਸ ਦਿਵਾਈ ਜਾਵੇ, ਤਾਂ ਦਸਮੇਸ਼ ਪਿਤਾ ਜੀ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੂੰ ਹੁਕਮ ਕੀਤਾ ਕਿ ਤੁਰੰਤ ਕਾਰਵਾਈ ਕਰੋ ਅਤੇ ਉਸ ਬੀਬੀ ਨੂੰ ਪਠਾਣ ਕੋਲੋਂ ਛੁਡਵਾ ਕੇ ਲੈ ਆਓ। ਉਸ ਸਮੇਂ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਲ ਭਾਈ ਸੰਗਤ ਸਿੰਘ ਜੀ ਵੀ ਗਏ ਸਨ। ਸਿੰਘਾਂ ਨੇ ਸਵਾਰ ਹੋ ਕੇ ਘੋੜੇ ਏਨੇ ਤੇਜ਼ ਭਜਾਏ ਕਿ ਕਮਾਲ ਹੀ ਕਰ ਦਿੱਤੀ।
ਪਠਾਣ ਅਜੇ ਆਪਣੇ ਘਰ ਦੇ ਲਾਗੇ ਪਹੁੰਚਿਆ ਹੀ ਸੀ ਕਿ ਸਿੰਘਾਂ ਨੇ ਲਲਕਾਰਾ ਮਾਰਿਆ। ਪਠਾਣ ਡਰਦਾ ਘਰ ਵਿਚ ਲੁਕ ਗਿਆ ਤੇ ਅੰਦਰੋਂ ਬੂਹਾ ਬੰਦ ਕਰ ਲਿਆ। ਓਧਰ ਖੋਹ ਕੇ ਲਿਆਂਦੀ ਪੰਡਤਾਣੀ ਰੋ-ਰੋ ਕੇ ਵਾਸਤੇ ਪਾ ਰਹੀ ਸੀ। ਸਾਹਿਬਜ਼ਾਦਾ ਅਜੀਤ ਸਿੰਘ ਤੇ ਭਾਈ ਸੰਗਤ ਸਿੰਘ ਨੇ ਉਸ ਬੀਬੀ ਨੂੰ ਹੌਂਸਲਾ ਦਿੱਤਾ। ਸਿੰਘਾਂ ਨੇ ਪਠਾਣ ਨੂੰ ਪਕੜ ਲਿਆ। ਖੂਬ ਸੋਧਾ ਲਾਇਆ। ਜਦੋਂ ਉਸ ਨੂੰ ਪਾਰ (ਖਤਮ) ਕਰਨ ਲਈ ਸਿੰਘਾਂ ਨੇ ਤੇਗ ਉੱਪਰ ਕੀਤੀ ਤਾਂ ਪਠਾਣ ਦੀ ਘਰਵਾਲੀ ਨੇ ਤਰਲੇ ਪਾਏ, ਮਿੰਨਤਾਂ ਕੀਤੀਆਂ, ਪਠਾਣ ਨੇ ਅੱਗੇ ਤੋਂ ਅਜਿਹੇ ਕੁਕਰਮ ਨਾਂ ਕਰਨ ਦੀ ਸਹੁੰ ਖਾਧੀ। ਸਿੰਘਾਂ ਨੇ ਪਠਾਣ ਦੀ ਜਾਨ ਬਖਸ਼ ਦਿੱਤੀ ਅਤੇ ਪੰਡਤਾਣੀ ਵਾਪਸ ਲਿਆ ਕੇ ਗੁਰੂ-ਦਰਬਾਰ ਦੀ ਸ਼ਰਣ ਵਿਚ ਆ ਪੰਡਤ ਦੇ ਹਵਾਲੇ ਕੀਤੀ। ਇਸ ਸਾਰੀ ਕਾਰਵਾਈ ਵਿਚ ਬਾਬਾ ਸੰਗਤ ਸਿੰਘ ਜੀ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਾਲ ਸਹਿਯੋਗ ਸ਼ਲਾਘਾਯੋਗ ਸੀ।
ਸ੍ਰੀ ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਵੇਲੇ ਸਰਸਾ ਨਦੀ ਦੇ ਕੰਢੇ ਹੋਏ ਮੁਗਲਾਂ ਨਾਲ ਘਮਸਾਣ ਯੁੱਧ ਵਿਚ ਭਾਈ ਸੰਗਤ ਸਿੰਘ ਜੀ ਨੇ ਵੀ ਤੇਗ ਦੇ ਚੰਗੇ ਜੌਹਰ ਦਿਖਾਏ ਸਨ।
ਭਾਈ ਸੰਗਤ ਸਿੰਘ ਜੀ ਦੀ ਜੀਵਨ - ਗਾਥਾ , ਇਕ ਉੱਚੇ - ਸੁੱਚੇ ਗੁਰਸਿੱਖ ਦੀ ਜੀਵਨ - ਗਾਥਾ ਹੈ । ਆਪ ਜੀ ਜਿਥੇ ਗੁਰੂ ਦਸਮੇਸ਼ ਪਿਤਾ ਦੇ ਪੂਰੇ ਵਿਸ਼ਵਾਸਪਾਤਰ ਤੇ ਆਗਿਆਕਾਰੀ ਸਨ , ਉਥੇ ਸਿੱਖ ਸੰਗਤਾਂ ਪ੍ਰਤੀ ਵੀ ਆਪ ਜੀ ਦਾ ਅਥਾਹ ਪਿਆਰ ਸੀ । ਆਪ ਜੀ ਗੁਰਬਾਣੀ ਪ੍ਰੇਮੀ ਅਤੇ ਨਾਮ - ਰਸੀਏ ਵੀ ਸਨ । ਸਿੱਖ ਇਤਿਹਾਸ ਵਿਚ ਜਿਥੇ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਬਹਾਦਰ ਯੋਧਿਆਂ ਤੇ ਵਫਾਦਾਰ ਸਿੰਘਾਂ ਦੀ ਗੱਲ ਚੱਲੇਗੀ , ਉਥੇ ਭਾਈ ਸੰਗਤ ਸਿੰਘ ਜੀ ਦਾ ਨਾਮ ਵੀ ਬੜੇ ਫਕਰ ਨਾਲ ਲਿਆ ਜਾਂਦਾ ਰਹੇਗਾ ।
06/11/2023
ਮੈਡੀਟੇਰੀਅਨ ਮਾਸਟਰਜ ਵੇਟ ਲਿਫਟਿੰਗ ਵਿਚ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਭਾਈ ਮਹਿਮਾ ਸਿੰਘ ਬੋਲਾ ਜੀ ਨੂੰ ਸ੍ਰੀ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ।
30/10/2023
ਸਲਾਨਾ ਨਗਰ ਕੀਰਤਨ ਸ੍ਰੀ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਕਰੋਪੀ 17.09.23
Shri Guru Arjun Dev Ji Gurudwara Sahib Koropi | 17.09.23
Rattu Studio
ਸ੍ਰੀ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਕਰੋਪੀ
27/10/2023
17/10/2023
ਸਲਾਨਾ ਨਗਰ ਕੀਰਤਨ ਸ੍ਰੀ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਕਰੋਪੀ 17.09.23
Shri Guru Arjun Dev Ji Gurudwara Sahib Koropi | 17.09.23
Rattu Studio
ਸ੍ਰੀ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਕਰੋਪੀ
07/10/2023
ਸਲਾਨਾ ਨਗਰ ਕੀਰਤਨ ਸ੍ਰੀ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਕਰੋਪੀ 17.09.23
Shri Guru Arjun Dev Ji Gurudwara Sahib Koropi | 17.09.23
Rattu Studio
ਸ੍ਰੀ ਗੁਰੂ ਅਰਜੁਨ ਦੇਵ ਜੀ ਗੁਰਦੁਆਰਾ ਸਾਹਿਬ ਕਰੋਪੀ