11/10/2026
ਅੱਜ ਖਡੂਰ ਸਾਹਿਬ ਵਿਖੇ ਹਲਕਾ ਇੰਚਾਰਜ ਸ. ਮਨਰੂਪ ਸਿੰਘ ਹੁਰਾਂ ਵੱਲੋਂ ਕਰਵਾਈ ਗਈ ਵਿਸ਼ਾਲ ਕਾਨਫਰੰਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਆਗੂ ਬਾਪੂ ਤਰਸੇਮ ਸਿੰਘ, ਸ. ਮਨਪ੍ਰੀਤ ਸਿੰਘ ਇਆਲੀ ਸਮੇਤ ਸਮੁੱਚੀ ਟੀਮ ਨੇ ਸ਼ਿਰਕਤ ਕੀਤੀ।
ਪੰਥਕ ਹਲਕਾ ਖਡੂਰ ਸਾਹਿਬ ਪਹਿਲਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਜੀ ਨੂੰ ਚਾਰ ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿਤਾ ਕੇ ਆਪਣਾ ਫ਼ਤਵਾ ਦੇ ਚੁੱਕਾ ਹੈ। ਹੁਣ ਮੁੜ ਇਸ ਧਰਤੀ ’ਤੇ ਹੋਇਆ ਵਿਸ਼ਾਲ ਇਕੱਠ ਗਵਾਹੀ ਭਰ ਰਿਹਾ ਹੈ ਕਿ ਪੰਜਾਬ ਦੀ ਮਿੱਟੀ ਨਾਲ ਜੁੜੀ ਅਤੇ ਪੰਥ ਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੀ ਲਹਿਰ ਨੂੰ ਲੋਕਾਂ ਦਾ ਭਰਵਾਂ ਸਮਰਥਨ ਹਾਸਲ ਹੈ। ਇਹ ਇਕੱਠ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਨਵੇਂ ਸਿਆਸੀ ਸਫ਼ਰ ਦਾ ਪ੍ਰਤੀਕ ਹੈ।