07/10/2026
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਖ਼ਿਲਾਫ਼ ‘ਆਪ’ ਨੇ ਚੁੱਕੀ ਅਵਾਜ਼!
ED ਅਤੇ CBI ਦੀ ਦੁਰਵਰਤੋਂ ਦੇ ਵਿਰੋਧ ‘ਚ ਸਮੁੱਚੇ ਅੰਮ੍ਰਿਤਸਰ ਦੀ ‘ਆਮ ਆਦਮੀ ਪਾਰਟੀ’ ਦੀ ਟੀਮ ਨੇ ਜਿਲਾ ਪ੍ਰਧਾਨ ਸਰਬਜੋਤ ਸਿੰਘ ਧੰਜਲ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ । ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਤਖ਼ਤੀਆਂ ਚੁੱਕ ਕੇ ਭਾਜਪਾ ਖ਼ਿਲਾਫ਼ ਆਪਣਾ ਵਿਰੋਧ ਪ੍ਰਗਟਾਇਆ ਅਤੇ ਆਮ ਲੋਕਾਂ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਭੂਮਿਕਾ ਅਤੇ ਸਿਆਸੀ ਵਿਰੋਧੀਆਂ ਖ਼ਿਲਾਫ਼ ਉਹਨਾਂ ਦੀ ਵਰਤੋਂ ‘ਤੇ ਸਵਾਲ ਚੁੱਕੇ ।