30/05/2026
ਸਿਹਤ ਵਿਭਾਗ ਵੱਲੋਂ ਮਾਹਵਾਰੀ ਸਾਫ ਸਫਾਈ ਦਿਵਸ ਮਨਾਇਆ ਗਿਆ
ਸਿਹਤ ਵਿਭਾਗ ਬਰਨਾਲਾ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ “ ਮਾਹਵਾਰੀ ਸਫਾਈ ਦਿਵਸ “ ਲੜਕੀਆਂ ਤੇ ਔਰਤਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਸਿਹਤ ਸੰਸਥਾਵਾਂ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਕੀਤਾ ਗਿਆ ।
ਜਿਲ੍ਹਾ ਟੀਕਾਕਰਨ ਅਫਸਰ/ਨੋਡਲ ਅਫਸਰ ਅਤੇ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਆਰ ਬੀ ਐਸ ਕੇ ਟੀਮਾਂ , ਸਿਹਤ ਕਰਮਚਾਰੀਆਂ ਵੱਲੋਂ ਬਰਨਾਲਾ,ਧਨੌਲਾ,ਤਪਾ ਅਤੇ ਮਹਿਲ ਕਲਾਂ ਵਿਖੇ ਸਕੂਲਾਂ , ਆਂਗਨਵਾੜੀ ਕੇਂਦਰਾਂ ਅਤੇ ਸਿਹਤ ਕੇਂਦਰਾਂ ਚ ਸਿਵਲ ਹਸਪਤਾਲ ਬਰਨਾਲਾ ਦੇ ਉਮੰਗ ਕਲੀਨਿਕ ਵਿੱਚ ਜਾਣਕਾਰੀ ਦਿੱਤੀ ਗਈ ਕਿ ਲੜਕੀਆਂ ਅਤੇ ਔਰਤਾਂ ਚ ਮਾਹਵਾਰੀ ਕੁਦਰਤੀ ਪ੍ਰਕਿਰਿਆ ਹੈ ਇਸ ਸਮੇਂ ਸਾਫ ਸਫਾਈ ਦਾ ਧਿਆਨ ਰੱਖਣਾ ਬਹੁਤ ਜਰੂਰੀ ਹੁੰਦਾ ਹੈ ।ਮਹਾਵਾਰੀ ਦੇ ਪਹਿਲੇ ਦਿਨ ਤੋਂ ਅਗਲੀ ਮਹਾਵਾਰੀ ਦੇ ਖੂਨ ਵਹਿਣ ਦੇ ਪਹਿਲੇ ਦਿਨ ਦੇ ਵਿਚਕਾਰ ਦੇ ਸਮੇਂ ਨੂੰ ਮਹਾਵਾਰੀ ਚੱਕਰ ਕਿਹਾ ਜਾਂਦਾ ਹੈ। ਮਹਾਵਾਰੀ ਪ੍ਰਵਾਹ ਨੂੰ ਮੈਨੇਜ ਕਰਨ ਦੇ ਵੱਖ ਵੱਖ ਤਰੀਕਿਆਂ ਸੰਬੰਧੀ ਜਾਗਰੂਕ ਕੀਤਾ ਗਿਆ।
ਰਾਸਟਰੀ ਬਾਲ ਸੁਰੱਖਿਆ ਕਾਰਿਆਕਰਮ ਦੀਆਂ ਟੀਮਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸਾ ਵੱਲੋਂ ਮਾਹਵਾਰੀ ਦੌਰਾਨ ਸਾਫ-ਸਫਾਈ ਰੱਖਣ ਨਾਲ ਲਾਗ ਤੋਂ ਬਚਾਅ ਕੀਤਾ ਜਾ ਸਕਦਾ ਹੈ । ਲੜਕੀਆਂ ਅਤੇ ਔਰਤਾਂ ਨੂੰ ਤਾਜ਼ੇ ਫਲ ਅਤੇ ਹਰੀਆਂ ਸਬਜ਼ੀਆਂ ਦੁੱਧ ਅਤੇ ਦੁੱਧ ਤੋਂ ਬਣੇ ਭੋਜਨ ਪਦਾਰਥਾਂ ਦਾ ਸੇਵਨ ਅਤੇ ਪਾਣੀ ਵੱਧ ਮਾਤਰਾ ਵਿੱਚ ਪੀਣਾ ਚਾਹੀਦਾ ਹੈ । ਛੋਟੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਿਹਤ ਸੰਸਥਾਵਾਂ,ਅਧਿਆਪਕਾਂ , ਆਂਗਨਵਾੜੀ ਵਰਕਰਾਂ ਅਤੇ ਆਸਾ ਵਰਕਰ ਵੱਲੋਂ ਮਹਾਵਾਰੀ ਸੰਬੰਧੀ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਗਲਤ ਧਾਰਨਾਵ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ ।
28/05/2026
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਈਦ-ਉਲ-ਜ਼ੁਹਾ ਦੇ ਪਾਵਨ ਦਿਹਾੜੇ ਦੀ ਆਪ ਸਭ ਨੂੰ ਮੁਬਾਰਕਬਾਦ ਦਿੰਦਾ ਹੈ।
---
Health and Family Welfare Department, Punjab greets everyone on the sacred occasion of Eid-Ul-Zuha.
22/05/2026
ਡੇਂਗੂ , ਮਲੇਰੀਆ ਮੱਛਰਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਜਰੂਰੀ : ਸਿਵਲ ਸਰਜਨ ਬਰਨਾਲਾ
ਸਿਹਤ ਵਿਭਾਗ ਬਰਨਾਲਾ ਦੀਆਂ ਟੀਮਾਂ ਵੱਲੋਂ “ ਹਰ ਸੁੱਕਰਵਾਰ,ਡੇਂਗੂ ਤੇ ਵਾਰ “ ਸਬੰਧੀ ਜਾਗਰੂਕ ਕੀਤਾ ਗਿਆ ਕਿ ਡੇਂਗੂ ਤੋਂ ਬਚਾਅ ਲਈ ਮੱਛਰਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨਾ ਚਾਹੀਦਾ ਹੈ,
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ ।
ਜਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਅਤੇ ਡਾ.ਸਾਕਸੀ ਸੋਨੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਸਮੇਂ ਦੇਖਣ ਵਿੱਚ ਆਉਂਦਾ ਕਿ ਪਾਣੀ ਦੇ ਸੋਮਿਆਂ ਨੂੰ ਖਾਲੀ ਕਰਨ ਉਪਰੰਤ ਫਿਰ ਪਾਣੀ ਪਾ ਦਿੱਤਾ ਜਾਂਦਾ ਹੈ ਉੱਥੇ ਮੱਛਰਾਂ ਦੇ ਆਂਡੇ ਉਸ ਬਰਤਨ ਨਾਲ ਲੱਗੇ ਰਹਿ ਜਾਂਦੇ ਹਨ ਜੋ ਬਾਅਦ ਵਿੱਚ ਲਾਰਵਾ ਤੋਂ ਮੱਛਰ ਦਾ ਰੂਪ ਧਾਰ ਲੈਂਦੇ ਹਨ । ਇਸ ਲਈ ਜਰੂਰੀ ਹੈ ਕਿ ਮੱਛਰ ਦੇ ਪੈਦਾ ਹੋਣ ਵਾਲੀਆਂ ਥਾਵਾਂ ਜਾਂ ਬਰਤਨਾਂ ਨੂੰ ਹਫਤੇ ਵਿੱਚ ਇੱਕ ਦਿਨ ਸੁੱਕਰਵਾਰ ਨੂੰ ਚੰਗੀ ਤਰ੍ਹਾਂ ਅੰਦਰਲੇ ਪਾਸੇ ਤੋਂ ਰਗੜ ਕੇ ਸਾਫ ਕਰਨ ਉਪਰੰਤ ਧੁੱਪ ਵਿੱਚ ਸੁਕਾ ਕੇ ਫਿਰ ਪਾਣੀ ਭਰਨਾ ਚਾਹੀਦਾ ਹੈ ਤਾਂ ਡੇਂਗੂ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ ।ਜੇਕਰ ਲੋਕ ਆਪਣੇ ਘਰਾਂ ਵਿੱਚ ਡੇਂਗੂ ਦੇ ਕੇਸ ਆਉਣ ਤੋਂ ਪਹਿਲਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨ ਤਾਂ ਆਉਣ ਵਾਲੇ ਸਮੇਂ ਵਿੱਚ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ ।
ਸਿਹਤ ਸੁਪਰਵਾਇਜਰ ਗੁਰਮੇਲ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਸਹਿਣਾ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਮਰੀਜ਼ ਵਿੱਚ ਡੇਂਗੂ ਮਲੇਰੀਆ ਦੇ ਲੱਛਣ ਦਿਖਾਈ ਦੇਣ, ਤਾਂ ਉਨ੍ਹਾਂ ਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ।ਡੇਂਗੂ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ
ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਅਤੇ ਡੇਂਗੂ ਦੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ ।
20/05/2026
ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਨਰਸਿੰਗ ਸਟਾਫ ਨੂੰ ਦਿੱਤੀ ਸਿਖਲਾਈ
ਮੋਬਾਇਲ ਕੇਅਰ ਕੰਪੇਨੀਅਨ ਰਾਹੀਂ ਸਿਹਤ ਸਬੰਧੀ ਲਈ ਜਾ ਸਕਦੀ ਹੈ ਜਾਣਕਾਰੀ :ਸਿਵਲ ਸਰਜਨ ਬਰਨਾਲਾ
ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਨਰਸਿੰਗ ਸਟਾਫ ਸਿਵਲ ਹਸਪਤਾਲ ਬਰਨਾਲਾ ਦੀ ਟ੍ਰੇਨਿੰਗ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਮਨਪ੍ਰੀਤ ਕੌਰ ਸਟੇਟ ਪ੍ਰੋਗਰਾਮ ਕੋਆਰਡੀਨੇਟਰ ਵੱਲੋਂ ਕਰਵਾਈ ਗਈ । ਇਸ ਸਿਖਲਾਈ ਪ੍ਰੋਗਰਾਮ ਵਿੱਚ ਗਰਭਵਤੀ ਔਰਤਾਂ, ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗਰਭ ਅਵਸਥਾ ਦੌਰਾਨ ਖਤਰੇ ਦੇ ਚਿੰਨ੍ਹ , ਦੇਖਭਾਲ ਕਰਨ ਦੇ ਤਰੀਕੇ,ਗੈਰ ਸੰਚਾਰੀ ਬਿਮਾਰੀਆਂ, ਪੌਸਟਿਕ ਖੁਰਾਕ ਅਤੇ ਮੋਬਾਇਲ ਕੇਅਰ ਕੰਪੇਨੀਅਨ ਸੇਵਾ ਸਬੰਧੀ ਜਾਣਕਾਰੀ ਦਿੱਤੀ ਗਈ ।
ਵਿਭਾਗ ਵੱਲੋਂ ਟੋਲ ਫ੍ਰੀ ਨੰਬਰ 18008899389 ਬਾਰੇ ਜਾਣਕਾਰੀ ਦਿੱਤੀ ਗਈ ਕਿ ਸਿਹਤ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਵੀ ਸਮੇਂ ਲਈ ਜਾ ਸਕਦੀ ਹੈ । ਕਿਊ ਆਰ ਕੋਡ ਸਕੈਨ ਕਰਕੇ ਵੀ ਇਸ ਸੇਵਾ ਨਾਲ ਜੁੜਿਆ ਜਾ ਸਕਦਾ ਹੈ ।
ਇਸ ਸਮੇਂ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਰੀਜ਼ਾਂ ਦੀ ਬਿਹਤਰ ਦੇਖਭਾਲ ਵਿੱਚ ਕੇਅਰ ਕੰਪੇਨੀਅਨ ਪ੍ਰੋਗਰਾਮ ਦਾ ਮਹੱਤਵਪੂਰਨ ਰੋਲ ਹੈ ।ਹੁਣ ਕੋਈ ਵੀ ਵਿਅਕਤੀ ਮੋਬਾਇਲ ਕੇਅਰ ਕੰਪੇਨੀਅਨ ਸੇਵਾ ਰਾਹੀਂ ਘਰ ਬੈਠੇ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ।
ਸੀਨੀਅਰ ਮੈਡੀਕਲ ਅਫਸਰ ਡਾ.ਇੰਦੂ ਬਾਂਸਲ ਨੇ ਨਰਸਿੰਗ ਸਟਾਫ ਨੂੰ ਰੋਜ਼ਾਨਾ ਕੇਅਰ ਕੰਪੇਨੀਅਨ ਸੈਸਨ ਲਗਾਏ ਜਾਣ ਅਤੇ ਮਰੀਜ਼ਾਂ ਨੂੰ ਛੁੱਟੀ ਤੋਂ ਪਹਿਲਾਂ ਕੇਅਰ ਕੰਪੇਨੀਅਨ ਸੇਵਾ ਨਾਲ ਰਜਿਸਟਰ ਕੀਤਾ ਜਾਵੇ ਤਾਂ ਜੋ ਉਹ ਘਰ ਬੈਠੇ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ ।
ਇਸ ਸਮੇਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ, ਸੀਨੀਅਰ ਮੈਡੀਕਲ ਅਫਸਰ ਡਾ. ਇੰਦੂ ਬਾਂਸਲ ਅਤੇ ਸਟੇਟ ਪ੍ਰੋਗਰਾਮ ਅਫਸਰ ਵੱਲੋਂ ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਮੇਂ ਕੁਲਦੀਪ ਸਿੰਘ ਮਾਨ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ,ਕੁਲਵੰਤ ਸਿੰਘ ਜਿਲ੍ਹਾ ਪ੍ਰੋਗਰਾਮ ਮੈਨੇਜਰ,ਬਲਰਾਜ ਸਿੰਘ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ,ਹਰਜੀਤ ਸਿੰਘ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਾਜ਼ਰ ਸਨ ।
20/05/2026
ਗਰਮੀ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਐਡਵਾਇਜਰੀ ਦੀ ਪਾਲਣਾ ਕਰੋ
19/05/2026
ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਸਲਾਹਕਾਰੀ ਜਾਰੀ
ਅਤਿ ਦੀ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਕੇ ਰਹੋ ਤੰਦਰੁਸਤ : ਸਿਵਲ ਸਰਜਨ ਬਰਨਾਲਾ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐਸ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ 24 ਮਈ ਤੱਕ ਦਿਨ ਦਾ ਤਾਪਮਾਨ ਲਗਾਤਾਰ ਵਧਣ ਕਾਰਨ ਗਰਮ ਹਵਾਵਾਂ ਅਤੇ ਲੂ ਲੱਗਣ ਤੋਂ ਬਚਾਅ ਲਈ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦਾ ਪਾਲਣ ਕਰਕੇ ਤੰਦਰੁਸਤ ਅਤੇ ਸੁਰੱਖਿਅਤ ਰਿਹਾ ਜਾ ਸਕਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਸਲਾਹਕਾਰੀ ਜਾਰੀ ਕਰਨ ਸਮੇਂ ਕੀਤਾ ਗਿਆ ।
ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਗਰਮ ਹਵਾਵਾਂ ਅਤੇ ਤਪਸ਼ ਜਿਆਦਾ ਹੋਣ ਕਾਰਨ ਬਿਨਾਂ ਕਿਸੇ ਲੋੜ ਤੋਂ ਘਰ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਅਪਣੇ ਆਪ ਅਤੇ ਪਰਿਵਾਰ ਦਾ ਗਰਮੀ ਤੇ ਲੂ ਲੱਗਣ ਤੋਂ ਬਚਾਅ ਕੀਤਾ ਜਾ ਸਕੇ।
ਜਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਅਤੇ ਡਾ. ਸਾਕਸੀ ਸੋਨੀ ਨੇ ਦੱਸਿਆ ਕਿ 24 ਮਈ ਤੱਕ ਦਿਨ ਦਾ ਤਾਪਮਾਨ ਵਧਣ ਕਾਰਨ ਜਿਆਦਾਤਰ ਨਵੇਂ ਜਨਮੇ ਬੱਚੇ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ,ਛੋਟੇ ਬੱਚੇ, ਗਰਭਵਤੀ ਔਰਤਾਂ, ਮਜ਼ਦੂਰ, ਕਿਸਾਨ ਜਾਂ ਖੁਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫ਼ੁਟਪਾਥਾਂ ’ਤੇ ਰਹਿਣ ਵਾਲੇ ਲੋਕ, ਮਾਨਸਿਕ ਜਾਂ ਸਰੀਰਕ ਬੀਮਾਰੀ ਤੋਂ ਪੀੜਤ ਲੋਕ ਖ਼ਾਸਕਰ ਦਿਲ ਦੀ ਬੀਮਾਰੀ ਜਾਂ ਹਾਈ ਬਲੈੱਡ ਪ੍ਰੈਸ਼ਰ ਦੇ ਰੋਗੀ, ਮੋਟਾਪੇ ਤੋਂ ਪੀੜਤ ਲੋਕ, ਗਰਮ ਵਾਤਾਵਰਣ ਵਿਚ ਸਖ਼ਤ ਮਿਹਨਤ ਕਰਨ ਵਾਲੇ ਲੋਕ ਜਾਂ ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਆਦਿ ਤੇ ਕਈ ਵਾਰ ਖਤਰਨਾਕ ਅਸਰ ਹੁੰਦਾ ਹੈ । ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ। ਜਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਬਰਨਾਲਾ, ਸਬ ਡਵੀਜਨਲ ਹਸਪਤਾਲ ਤਪਾ, ਕਮਿਊਨਿਟੀ ਹੈਲਥ ਸੈਂਟਰ ਧਨੌਲਾ,ਮਹਿਲ ਕਲਾਂ ਅਤੇ ਭਦੌੜ ਵਿਖੇ ਐਮਰਜੈਂਸੀ ਦਵਾਈਆਂ, ਓ.ਆਰ. ਐਸ.ਦਾ ਪ੍ਰਬੰਧ ਕੀਤਾ ਗਿਆ ਹੈ ।
ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ , ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਅਤੇ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਗਰਮੀ ਤੋਂ ਬਚਾਅ ਲਈ ਪਾਣੀ , ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ, ਹਲਕੇ ਰੰਗ ਦੇ ਕਪੜੇ ਪਹਿਨੇ ਜਾਣ , ਬਾਹਰ ਜਾਣ ਸਮੇਂ ਐਨਕ ਲਗਾਈ ਜਾਵੇ ਤੇ ਸਿਰ ਢੱਕ ਕੇ ਰੱਖਣਾ ਚਾਹੀਦਾ ਹੈ ਮੌਸਮ ਅਨੁਸਾਰ ਫਲ ਸਬਜੀਆਂ ਦੀ ਵੱਧ ਤੋਂ ਵੱਧ ਵਰਤੋਂ ਕਰੋ ।ਘਰ ਤੇ ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖਿਆ ਜਾਵੇ, ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡਿਆ ਜਾਵੇ ਅਤੇ ਤਿੱਖੀ ਧੁੱਪ ਚ ਨੰਗੇ ਪੈਰ ਨਾ ਜਾਇਆ ਜਾਵੇ । ਗਰਮ ਪਦਾਰਥ ਚਾਹ, ਕੌਫ਼ੀ , ਤੰਬਾਕੂ ਪਦਾਰਥ ਅਤੇ ਨਸਿਆਂ ਦਾ ਸੇਵਨ ਨਾ ਕੀਤਾ ਜਾਵੇ । ਤਲੀਆਂ ਮਸਾਲੇਦਾਰ ਅਤੇ ਬਾਸੀ ਖਾਣੇ ਦੇ ਸੇਵਨ ਕਰਨ ਤੋਂ ਪਰਹੇਜ਼ ਕੀਤਾ ਜਾਵੇ ।
18/05/2026
“ਆਪਣੇ ਬਲੱਡ ਪ੍ਰੈਸਰ ਨੂੰ ਕਾਬੂ ਰੱਖੋ ਅਤੇ ਲੰਮੇ ਸਮੇਂ ਤੱਕ ਜ਼ਿੰਦਗੀ ਜੀਵੋ” - ਡਾ ਹਰੀ ਪਾਲ ਸਿੱਧੂ
ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ ਵਿਸ਼ਵ ਹਾਈਪਰਟੈਂਸ਼ਨ ਦਿਵਸ
ਜਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਸ ਸਬੰਧੀ ਜਾਗਰੂਕਤ ਕੀਤਾ ਜਾ ਸਕੇ ਕਿ ਕਿਵੇਂ ਅਸੀਂ ਆਪਣੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਚ ਰੱਖ ਕੇ ਲੰਮੀ ਜਿੰਦਗੀ ਜੀ ਸਕਦੇ ਹਾਂ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ ।
ਡਾ. ਪ੍ਰਵੇਸ ਕੁਮਾਰ ਜਿਲ੍ਹਾ ਪਰਿਵਾਰ ਭਲਾਈ ਅਫਸਰ , ਡਾ ਇੰਦੂ ਬਾਂਸਲ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਰਨਾਲਾ ਵੱਲੋਂ ਪ੍ਰੈਸ ਨੂੰ ਜਾਰੀ ਨੋਟ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੌਰੇ,ਗੁਰਦੇ ਦੀ ਬਿਮਾਰੀ,ਦਿਮਾਗੀ ਕਮਜੋਰੀ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਕਈ ਵਾਰ ਇਸ ਦਾ ਕੋਈ ਵੀ ਲੱਛਣ ਨਹੀਂ ਹੁੰਦਾ।ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹੀ ਇਸ ਬੀਮਾਰੀ ਬਾਰੇ ਪਤਾ ਲੱਗਦਾ ਹੈ।
ਡਾ. ਦੀਪਲੇਖ ਸਿੰਘ ਬਾਜਵਾ ਐਮ ਡੀ ਮੈਡੀਸਨ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਕਾਰਡੀਓਵੈਸਕੁਲਰ ਬਿਮਾਰੀਆਂ ਜਿਵੇਂ ਕਿ ਕੋਰੋਨਰੀ ਦਿਲ ਦੀ ਬਿਮਾਰੀ, ਗੁਰਦਿਆਂ ਦਾ ਫੇਲ ਹੋਣਾ, ਦਿਮਾਗੀ ਕਮਜ਼ੋਰੀ ਦਾ ਕਾਰਨ ਬਣਦਾ ਹੈ। ਹਾਈਪਰਟੈਨਸ਼ਨ ਭਾਰਤ ਵਿੱਚ ਇੱਕ ਵਧ ਰਹੀ ਸਮੱਸਿਆ ਹੈ । ਇਸਦਾ ਕੋਈ ਇਲਾਜ ਨਹੀਂ ਹੈ, ਦਵਾਈਆਂ ਦੀ ਵਰਤੋਂ ਅਤੇ ਜੀਵਨਸ਼ੈਲੀ ਵਿੱਚ ਤਬਦੀਲੀਆਂ ਕਰਨ ਨਾਲ ਦਿਲ ਦੀ ਬਿਮਾਰੀ, ਸਟ੍ਰੋਕ, ਗੁਰਦੇ ਦੀ ਬਿਮਾਰੀ ਅਤੇ ਹੋਰ ਜੋਖਮਾਂ ਨੂੰ ਘਟਾਇਆ ਜਾ ਸਕਦਾ ਹੈ।
ਕੁਲਦੀਪ ਸਿੰਘ ਮਾਨ ਜਿਲ੍ਹਾ ਮਾਸ ਮੀਡੀਆ ਅਫਸਰ,ਬਲਰਾਜ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜਿਲ੍ਹਾ ਬੀ ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਖੁਰਾਕ ਵਿੱਚ ਲੂਣ, ਚੀਨੀ, ਘਿਓ,ਤੇਲ ਦੀ ਵਰਤੋਂ ਘਟਾ ਕੇ ਤੰਬਾਕੂ ਪਦਾਰਥਾਂ ਅਤੇ ਹੋਰ ਨਸਿਆਂ ਦੇ ਸੇਵਨ ਤੋਂ ਪ੍ਰਹੇਜ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਸਰੀਰਕ ਗਤੀਵਿਧੀ ਕਰਨਾ, ਰੋਜਾਨਾ ਸੈਰ,ਮੌਸਮ ਅਨੁਸਾਰ ਫਲ ਸਬਜੀਆਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ।ਨਿਯਮਤ ਤੌਰ ਤੇ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਾਉਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਦਵਾਈ ਲੈਣੀ ਚਾਹੀਦੀ ਹੈ ।
16/05/2026
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ
:ਸਿਵਲ ਸਰਜਨ ਬਰਨਾਲਾ
ਸਿਹਤ ਵਿਭਾਗ ਬਰਨਾਲਾ ਵੱਲੋਂ ‘ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਕੇ ਮਨਾਇਆ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਿੱਧੂ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ।
ਜਿਲ੍ਹਾ ਐਪੀਡਿਮਾਲੋਜਿਸਟ ਡਾ. ਸਾਕਸੀ ਸੋਨੀ ਅਤੇ ਡਾ.ਮੁਨੀਸ ਕੁਮਾਰ ਨੇ ਦੱਸਿਆ ਕਿ ਇਸ ਸਾਲ ਰਾਸ਼ਟਰੀ ਡੇਂਗੂ ਦਿਵਸ “ ਡੇਂਗੂ ਕੰਟਰੋਲ : ਕਲੀਨ,ਚੈੱਕ ਅਤੇ ਕਵਰ “ ਵਿਸ਼ੇ ਦੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦੱਸਿਆ ਗਿਆ ਕਿ ਤੇਜ ਬੁਖਾਰ, ਸਿਰ ਦਰਦ,ਮਾਸ ਪੇਸੀਆਂ ਚ ਦਰਦ,ਚਮੜੀ ਤੇ ਦਾਣੇ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਚ ਚੈੱਕਅੱਪ ਕਰਾਉਣਾ ਚਾਹੀਦਾ ਹੈ ।
ਗੁਰਮੇਲ ਸਿੰਘ ਢਿੱਲੋਂ , ਗੁਰਪ੍ਰੀਤ ਸਿੰਘ ਸਹਿਣਾ ਅਤੇ ਸੁਰਿੰਦਰ ਸਿੰਘ ਹੈਲਥ ਸੁਪਰਵਾਈਜ਼ਰ, ਮਨਪ੍ਰੀਤ ਸਰਮਾ,ਗਣੇਸ ਦੱਤ ਅਤੇ ਜਸਵਿੰਦਰ ਸਿੰਘ ਵੱਲੋਂ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਡੇਂਗੂ ਦਾ ਮੱਛਰ ਸਾਫ ਖੜੇ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ।ਇਸ ਦਾ ਮੱਛਰ ਹਫਤੇ ਚ ਆਂਡੇ ਤੋਂ ਪੂਰਾ ਮੱਛਰ ਬਣਦਾ ਹੈ।ਇਸ ਲਈ ਹਰੇਕ ਸੁਕਰਵਾਰ ਨੂੰ ਖੁਸਕ ਦਿਨ (ਫਰਾਈ ਡੇ, ਡਰਾਈ ਡੇ) ਡੇਂਗੂ ਦੇ ਲਾਰਵੇ ਦੇ ਪੈਦਾ ਹੋਣ ਦੀ ਜਗਾ ਜਿਵੇਂ ਕੂਲਰ ਗਮਲੇ ਫਰਿੱਜ ਦੀ ਬੈਕ ਟ੍ਰੇਅ ਅਤੇ ਪਾਣੀ ਜਮਾਂ ਕਰਨ ਦੇ ਸੋਮਿਆਂ ਨੂੰ ਸਾਫ ਕਰਨ ਅਤੇ ਸੁਕਾਉਣਾ ਚਾਹੀਦਾ ਹੈ।
ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸ਼ਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਡੇਂਗੂ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਘਰੇਲੂ ਨੁਸਖ਼ੇ, ਇਲਾਜ ਚ ਦੇਰੀ ਕਰਨ ਨਾਲ ਕਈ ਵਾਰ ਖਤਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਇਸ ਲਈ ਆਓ ਅੱਜ ਰਾਸ਼ਟਰੀ ਡੇਂਗੂ ਦਿਵਸ ਤੇ ਆਪ ਜਾਗਰੂਕ ਹੋ ਕੇ ਸਮਾਜ ਨੂੰ ਜਾਗਰੂਕ ਕਰੀਏ ਅਤੇ ਡੇਂਗੂ ਮੁਕਤ ਪੰਜਾਬ ਦੀ ਸਿਰਜਣਾ ਕਰੀਏ।
16/05/2026
ਕੌਮੀ ਡੇਂਗੂ ਦਿਵਸ ਹਰ ਸਾਲ 16 ਮਈ ਨੂੰ ਡੇਂਗੂ ਬਾਰੇ ਜਾਗਰੂਕਤਾ ਫੈਲਾਉਣ, ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਣਕਾਰੀ ਦੇਣ ਅਤੇ ਇਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।
…
National Dengue Day is observed annually on 16 May to spread awareness about dengue, to inform people about this disease, and to encourage them to adopt necessary precautions for its prevention.
#ਕੌਮੀ_ਡੇਂਗੂ_ਦਿਵਸ
#ਪੰਜਾਬ_ਸਰਕਾਰ