02/06/2026
*7 ਜੂਨ ਨੂੰ ਲੱਗਣਗੇ ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ
Election Commission of India
Chief Electoral Officer, Punjab
This is the official page of District Public Relations Office, Barnala.
02/06/2026
*7 ਜੂਨ ਨੂੰ ਲੱਗਣਗੇ ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ
Election Commission of India
Chief Electoral Officer, Punjab
02/06/2026
01/06/2026
Pre - SIR ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਰੀ ਸੁਧਾਈ (SIR) ਤੋਂ ਪਹਿਲਾਂ ਕੀਤਾ ਜਾਣ ਵਾਲਾ ਸ਼ੁਰੂਆਤੀ ਪੜਾਅ ਹੈ। ਮੌਜੂਦਾ ਵੋਟਰ ਰਿਕਾਰਡਾਂ ਦੀ ਤਸਦੀਕ ਅਤੇ ਪ੍ਰਮਾਣਿਕਤਾ ਵਿੱਚ ਮਦਦ ਲਈ ਵੋਟਰਾਂ ਨੂੰ 2003 ਦੀ ਵੋਟਰ ਸੂਚੀ ਨਾਲ ਮੈਪ ਕੀਤਾ ਜਾਂਦਾ ਹੈ।
✅ ਵੋਟਰ ਰਿਕਾਰਡਾਂ ਦੀ ਨਿਰੰਤਰਤਾ ਸਥਾਪਤ ਕਰਦਾ ਹੈ
✅ ਅਸਲੀ ਵੋਟਰਾਂ ਦੀ ਸਹੀ ਪਛਾਣ ਕਰਨ ਵਿੱਚ ਮਦਦ ਕਰਦਾ ਹੈ
✅ ਡੁਪਲੀਕੇਟ ਜਾਂ ਗਲਤ ਐਂਟਰੀਆਂ ਨੂੰ ਹਟਾਉਣ ਵਿੱਚ ਸਹਾਇਤਾ ਕਰਦਾ ਹੈ
✅ ਸਹੀ, ਪਾਰਦਰਸ਼ੀ ਅਤੇ ਤਰੁਟੀ ਰਹਿਤ ਵੋਟਰ ਸੂਚੀਆਂ ਵਿੱਚ ਯੋਗਦਾਨ ਪਾਉਂਦਾ ਹੈ
🔍2003 ਦੀ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਜਾਂ ਆਪਣੇ ਮਾਪਿਆਂ/ਦਾਦਾ-ਦਾਦੀ ਦੀ ਜਾਂਚ ਕਰਨ ਲਈ, voters.ecci.gov.in 'ਤੇ ਜਾਓ
ਵਧੇਰੇ ਜਾਣਕਾਰੀ ਲਈ ਸਾਡੇ ਟੋਲ ਫ੍ਰੀ ਨੰਬਰ 1950 'ਤੇ ਕਾਲ ਕਰੋ ਜਾਂ ECINet ਐਪ ਡਾਊਨਲੋਡ ਕਰੋ
ਤੁਹਾਡੀ ਭਾਗੀਦਾਰੀ ਮਾਇਨੇ ਰੱਖਦੀ ਹੈ!
Election Commission of India
Chief Electoral Officer, Punjab
01/06/2026
*7 ਜੂਨ ਨੂੰ ਲੱਗਣਗੇ ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ*
*ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ*
ਬਰਨਾਲਾ, 1 ਜੂਨ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੇ ਪੋਲਿੰਗ ਬੂਥਾਂ ਵਿੱਚ ਪ੍ਰੀ- ਐਸਆਈਆਰ 'ਤੇ ਅਧਾਰਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਬਿਲਕੁਲ ਸਹੀ ਅਤੇ ਅਪਡੇਟ ਕਰਨ ਲਈ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਬੂਥ ਲੈਵਲ ਅਫਸਰ, 7 ਜੂਨ ਦਿਨ ਐਤਵਾਰ ਨੂੰ ਆਪੋ ਆਪਣੇ ਬੂਥਾਂ ਉਤੇ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼, ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਕੰਮਾਂ ਨੂੰ ਹੋਰ ਪਾਰਦਰਸ਼ੀ, ਤਰੁੱਟੀ-ਰਹਿਤ ਅਤੇ ਸੁਖਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਵੋਟ, 2003 ਦੀ ਵੋਟਰ ਸੂਚੀ ਨਾਲ ਹਲੇ ਤੱਕ ਮੈਪ ਨਹੀਂ ਹੋਈ, ਉਹ ਵੋਟਰ ਇਸ ਵਿਸ਼ੇਸ਼ ਕੈਂਪ ਵਿੱਚ ਆਪਣੀ ਵੋਟ ਮੈਪ ਕਰਵਾ ਲੈਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪਹਿਲਾਂ ਜਾਰੀ ਵਿਸ਼ੇਸ਼ ਗਹਿਰੀ ਸੁਧਾਈ ਦੇ ਸ਼ਡਿਊਲ ਵਿੱਚ ਅੰਸ਼ਿਕ ਸੋਧ ਕੀਤੀ ਗਈ ਹੈ ਜਿਸ ਤਹਿਤ ਹੁਣ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ ਦੀ ਥਾਂ ਉੱਤੇ 3 ਅਗਸਤ 2026 ਨੂੰ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਇਹਨਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸ਼ਡਿਊਲ ਉਸੇ ਤਰ੍ਹਾਂ ਜਾਰੀ ਰਹੇਗਾ ਜਿਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ ਘਰ ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਦੀ ਵੰਡ ਕਰਨਗੇ ਅਤੇ ਸਬੰਧਤ ਵੋਟਰ ਪਾਸੋਂ ਲੋੜੀਂਦੀ ਜਾਣਕਾਰੀ ਭਰਵਾ ਕੇ ਹਸਤਾਖਰਸ਼ੁਦਾ ਫਾਰਮ ਇਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।
01/06/2026
ਡਾਇਰੈਕਟਰ ਜਨਗਣਨਾ ਕਾਰਜ ਪੰਜਾਬ ਡਾ. ਨਵਜੋਤ ਖੋਸਾ ਨੇ ਜ਼ਿਲ੍ਹੇ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਸ਼ਾਲੀ ਨੀਤੀ-ਨਿਰਮਾਣ ਲਈ ਸਹੀ ਅਤੇ ਤੱਥਾਂ 'ਤੇ ਆਧਾਰਿਤ ਡਾਟਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਗਰ ਨਿਗਮ ਬਰਨਾਲਾ ਅਤੇ ਰੂੜੇਕੇ ਕਲਾਂ ਵਿੱਚ ਫੀਲਡ ਦੌਰੇ ਕਰਕੇ ਜਨਗਣਨਾ ਕਾਰਜਾਂ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਹਨਾਂ ਗਿਣਤੀਕਾਰਾਂ, ਸੁਪਰਵਾਈਜ਼ਰਾਂ ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕਮ ਪ੍ਰਮੁੱਖ ਜਨਗਣਨਾ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।
Director Census Operations Dr. Navjot Khosa reviewed the progress of Census 2027 Phase-I across the district and emphasized the importance of accurate, fact-based data for effective policy-making. She also conducted field inspections in MC Barnala and Rureke Kalan.
Census India 2027
Dco Punjab
01/06/2026
*ਜਨਗਣਨਾ ਦਾ ਪਹਿਲਾ ਪੜਾਅ ਮੁਕੰਮਲ ਕਰਨ ਵਿਚ ਹੰਡਿਆਇਆ ਸੂਬੇ ਵਿਚੋਂ ਮੋਹਰੀ
*ਡਾਇਰੈਕਟਰ ਜਨਗਣਨਾ ਆਪਰੇਸ਼ਨਜ਼ ਨਵਜੋਤ ਖੋਸਾ ਵਲੋਂ ਪਹਿਲੇ ਪੜਾਅ ਦਾ ਜਾਇਜ਼ਾ, ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸ਼ਲਾਘਾ
*ਗਿਣਤੀਕਾਰਾਂ ਵਲੋਂ ਤੱਥਾਂ 'ਤੇ ਆਧਾਰਿਤ ਡੇਟਾ ਇਕੱਤਰ ਕੀਤੇ ਜਾਣ 'ਤੇ ਦਿੱਤਾ ਜ਼ੋਰ
*ਹੰਡਿਆਇਆ ਦੇ ਚਾਰਜ ਅਫ਼ਸਰ ਹਰਪ੍ਰੀਤ ਸਿੰਘ ਸਮੇਤ ਪੂਰੀ ਟੀਮ ਸਨਮਾਨਿਤ
*ਡਾਇਰੈਕਟਰ ਨਵਜੋਤ ਖੋਸਾ ਵਲੋਂ ਬਰਨਾਲਾ, ਰੂੜੇਕੇ ਕਲਾਂ ਦਾ ਦੌਰਾ, ਫੀਲਡ ਸਟਾਫ਼ ਤੇ ਨਾਗਰਿਕਾਂ ਨਾਲ ਕੀਤੀ ਗੱਲਬਾਤ
*ਜ਼ਿਲ੍ਹਾ ਬਰਨਾਲਾ ਅਤੇ ਨਗਰ ਨਿਗਮ ਬਰਨਾਲਾ ਵਿੱਚ 972 ਹਾਊਸਿੰਗ ਲਿਸਟਿੰਗ ਬਲਾਕਾਂ 'ਚ 1200 ਤੋਂ ਵੱਧ ਗਿਣਤੀਕਾਰ ਅਤੇ ਸੁਪਰਵਾਈਜ਼ਰ ਲਾਏ: ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ
Census India 2027
Dco Punjab
01/06/2026
*ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ
*ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ
*ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ
*ਬੀ.ਐਲ.ਓਜ਼ ਵੱਲੋਂ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਕੀਤੀ ਜਾਵੇਗੀ ਤਸਦੀਕ
ਬਰਨਾਲਾ:
ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।
ਬਾਕੀ ਪ੍ਰੋਗਰਾਮ ਓਸੇ ਤਰ੍ਹਾਂ ਰਹੇਗਾ ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਸ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 558 ਬੀ.ਐਲ.ਓਜ਼ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ਼ ਅਤੇ 03 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ.ਓ ਨੂੰ ਕਰੀਬ 300 ਘਰ ਅਤੇ ਕਰੀਬ 1200 ਵੋਟਰ ਹੀ ਐਸ.ਆਈ.ਆਰ ਲਈ ਦਿੱਤੇ ਗਏ ਹਨ। ਇਨ੍ਹਾਂ ਨੂੰ ਐਸ.ਆਈ.ਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।
ਓਹਨਾਂ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਕੋਈ ਵੋਟਰ ਐਨੁਮਿਰੇਸ਼ਨ ਫਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀ ਕੀਤਾ ਜਾਵੇਗਾ। ਮੈਪ ਹੋ ਚੁੱਕੇ ਵੋਟਰਾਂ ਨੂੰ ਵੀ ਇਹ ਫਾਰਮ ਭਰਨਾ ਜ਼ਰੂਰੀ ਹੈ।
ਓਹਨਾਂ ਦੱਸਿਆ ਕਿ ਐੱਸ ਆਈ ਆਰ ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬੀ.ਐਲ.ਓ. ਨੂੰ ਨਿਰਧਾਰਤ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ/ਵਿਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਛਾਣ ਪੱਤਰ, ਸਰਕਾਰੀ ਅਥਾਰਟੀ ਵੱਲੋਂ ਜਾਰੀ ਹੋਰ ਪਛਾਣ ਦਸਤਾਵੇਜ਼, ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਆਦਿ ਸ਼ਾਮਲ ਹਨ।
ਓਹਨਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਬੀ.ਐਲ.ਓ. ਨੂੰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਵੋਟਰ ਹੈਲਪਲਾਈਨ ਨੰਬਰ 1950 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।
Election Commission of India
Chief Electoral Officer, Punjab
| Monday | 9am - 5pm |
| Tuesday | 9am - 5pm |
| Wednesday | 9am - 5pm |
| Thursday | 9am - 5pm |
| Friday | 9am - 5pm |