District Public Relations Office Batala

Call Directions Website

District Public Relations Office Batala Contact information, map and directions, contact form, opening hours, services, ratings, photos, videos and announcements from District Public Relations Office Batala, Government Organization, Additional District Public Relations Officer, Batala.

This page of District Public Relations Office, Batala, a district level office of Information and Public Relations Department, Government of Punjab, is an official channel of communication between the people of Batala and the district administration.

'ਮਾਨ ਦੇ ਮੁਨਾਫੇ' ਮੁਹਿੰਮ: ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ, ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾਤਬਟਾਲਾ, 7 ਅਕਤੂਬਰ  (   ) ਪ...
07/10/2026

'ਮਾਨ ਦੇ ਮੁਨਾਫੇ' ਮੁਹਿੰਮ: ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ, ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾਤ

ਬਟਾਲਾ, 7 ਅਕਤੂਬਰ ( ) ਪੰਜਾਬ ਦੇ ਕਾਰਜਕਾਲ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ ਅਤੇ 'ਮਾਨ ਦੇ ਮੁਨਾਫੇ' ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਆਰਥਿਕ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਲਗਾਤਾਰ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲੱਗੇਬਟਾਲਾ, 7 ਅਕਤੂਬਰ (   )ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਬਹਾਦ...
07/10/2026

ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲੱਗੇ

ਬਟਾਲਾ, 7 ਅਕਤੂਬਰ ( )

ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।

ਕੈਂਪ ਦੀ ਸ਼ੁਰੂਆਤ ਖੇਤੀਬਾੜੀ ਉਪਨਿਰੀਖਕ ਗੁਰਸੇਵਕ ਸਿੰਘ ਨੇ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਕਿਹਾ ਕਿ ਸਾਡੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਨੇ ਕਿਸਾਨਾਂ ਨੂੰ ਇਸ ਵਾਰ ਲੋੜੀਂਦੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਈ ਹੈ, ਸੋ ਕਿਸਾਨ ਵੀਰ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ।

ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨਾ ਸਦਕਾ ਲੱਗੇ ਜਾਗਰੂਕਤਾ ਕੈਂਪਾਂ ਵਿੱਚ ਉਨਾਂ ਨੇ ਅੱਗੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਪਰਾਲੀ ਦੇ ਧੂੰਏਂ ਨਾਲ ਪੈਦਾ ਹੋਣ ਵਾਲੀਆਂ ਜਹਰੀਲੀ ਗੈਸਾਂ ਸਾਡੀ ਜ਼ਿੰਦਗੀ 'ਤੇ ਕਿੰਨਾ ਅਸਰ ਪਾਉਂਦੀਆਂ ਹਨ। ਸੋ ਜੇਕਰ ਅਸੀਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਜਾਈ ਕਰਦੇ ਹਾਂ ਤਾਂ ਉਸ ਨਾਲ ਸਾਡੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਸਾਡਾ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ।

ਕੈਂਪ ਵਿਚ ਜਗਸੀਰ ਸਿੱਘ ਫੀਡ ਬੈਕ ਫਾਊਂਡੇਸ਼ਨ ਵੱਲੋਂ ਵੀ ਉਹਨਾਂ ਦੀਆਂ ਚੱਲ ਰਹੀਆਂ ਕਿਸਾਨ ਹਿੱਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਸੁਚੱਜੇ ਢੰਗ ਨਾਲ ਵਰਤ ਕੇ ਆਪਣੀ ਮਿੱਟੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਵਿੱਚ ਸਾਥ ਦੇਣ ਲਈ ਕਿਹਾ।

ਕੈਂਪ ਵਿੱਚ ਆਏ ਕਿਸਾਨਾਂ ਦੀਆਂ ਫਾਰਮਰ ਰਜਿਸਟਰੀ ਤਹਿਤ ਕਿਸਾਨ ਆਈਡੀਆਂ ਵੀ ਬਣਾਈਆਂ ਗਈਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਵੀਰ ਜਲਦੀ ਤੋਂ ਜਲਦੀ ਕਿਸਾਨ ਆਈਡੀਆ ਬਣਾ ਲੈਣ।

ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਸ਼ੁਭਪ੍ਰੀਤ ਸਿੰਘ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ । ਕੈਂਪ ਵਿੱਚ ਸਰਬਜੀਤ ਸਿੰਘ, ਹਰਭੰਥ ਸਿੰਘ , ਕੁਲਵਿੰਦਰ ਸਿੰਘ ਸਰਪੰਚ ਅਤੇ ਸੁਖਜੀਤ ਸਿੰਘ ਆਦਿ ਹਾਜ਼ਰ ਸਨ।

07/10/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਇਦਾਦ ਮਾਲਿਕਾਨਾ ਹੱਕ ਦੇ ਪ੍ਰਮਾਣ ਪੱਤਰਾਂ ਦੀ ਵੰਡ ਕਰਦੇ ਹੋਏ।

[Live] CM distributing Property Ownership Certificates.

07/10/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਬਰੜਵਾਲ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਦੇ ਹੋਏ।

[Live] CM laying Foundation stone of water treatment plant at village Bardwal.

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਬਟਾਲਾ ਪਹੁੰਚੇ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮਿਲਕੇ ਭ...
06/10/2026

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਬਟਾਲਾ ਪਹੁੰਚੇ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮਿਲਕੇ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਬਣਦਾ ਲਾਭ ਦੇਣ ਲਈ ਕਮਿਸ਼ਨ ਵਚਨਬੱਧ- ਚੇਅਰਮੈਨ ਮਲਕੀਤ ਸਿੰਘ ਥਿੰਦ

ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਪੱਧਰ ਅਤੇ ਬਲਾਕ ਪੱਧਰ 'ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਕੀਮਾਂ ਅਤੇ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਫਲੈਕਸ ਲਗਾਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਬਟਾਲਾ, 6 ਅਕਤੂਬਰ ( )

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਅੱਜ ਬਟਾਲਾ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਤੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਕੀਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਰਵਿੰਦਰ ਸਿੰਘ ਕੰਬੋਜ ਗੁਰਦਾਸਪੁਰ, ਡੀ ਐੱਸ ਪੀ (ਸਿਟੀ) ਸੁਖਇੰਦਰ ਸਿੰਘ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਜਗਜੀਤ ਸਿੰਘ ਸੋਨੂੰ, ਗੁਰਨਾਮ ਸਿੰਘ, ਸਤਨਾਮ ਸਿੰਘ ਗਿੱਲ, ਮੁਕਲ ਕੁਮਾਰ ਤਹਿਸੀਲ ਭਲਾਈ ਅਫਸਰ ਸਮੇਤ ਵੱਖ ਵੱਖ ਭਲਾਈ ਬੋਰਡਾਂ ਦੇ ਚੇਅਰਮੈਨ, ਆਗੂ ਅਤੇ ਲੋਕ ਮੌਜੂਦ ਸਨ।

ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ ਤੇ ਵਧੇਰੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ।

ਉਨ੍ਹਾਂ ਦੱਸਿਆ ਕਿ ਇਸ ਬਾਬਤ ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਪੱਧਰ ਅਤੇ ਬਲਾਕ ਪੱਧਰ 'ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਕੀਮਾਂ ਅਤੇ ਸਹੂਲਤਾਂ ਦੇ ਫਲੈਕਸ ਲਗਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਸਕਣ।

ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਜਾਰੀ ਕੀਤੇ ਜਾਂਦੇ ਜਾਤੀ ਸਰਟੀਫਿਕੇਟਾਂ 'ਚ ਵੀ ਲੋਕਾਂ ਨੂੰ ਜਾਗਰੂਕ ਹੋਣ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਬਣਿਆ ਸਰਟੀਫਿਕੇਟ 10 ਸਾਲ ਤੱਕ ਵੈਲਿਡ ਹੈ।

ਮੀਟਿੰਗ ਦੌਰਾਨ ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਵਲੋਂ ਚੇਅਰਮੈਨ ਮਲਕੀਤ ਸਿੰਘ ਥਿੰਦ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਵਚਨਬੱਧ ਹੈ ਅਤੇ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਤੋਂ ਪਹਿਲਾਂ ਬਟਾਲਾ ਕਲੱਬ ਵਿਖੇ ਪਹੁੰਚਣ 'ਤੇ ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਸੀਨੀਅਰ ਆਗੂ ਪਰਦੀਪ ਕੁਮਾਰ, ਚੇਅਰਮੈਨ ਸੁਲੱਖਣ ਸਿੰਘ, ਚੇਅਰਮੈਨ ਲਖਬੀਰ ਸਿੰਘ, ਚੇਅਰਮੈਨ ਵਿਨੋਦ ਕੁਮਾਰ ਦੀਪੂ, ਮਨਜੀਤ ਸਿੰਘ ਬਮਰਾਹ,ਅਜਮੇਰ ਸਿੰਘ ਬੰਟੀ, ਮਾਸਟਰ ਸੁਖਦੇਵ ਸਿੰਘ, ਮਨਜੋਤ ਸਿੰਘ ਮਨੀ ਆਦਿ ਹਾਜ਼ਰ ਸਨ।

ਪਿੰਡ ਰਿਖੀਆ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਾਂ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪਬਟਾਲਾ, 6 ਅਕਤੂਬਰ ( ) ਪਿੰਡ ਰਿਖੀਆ ਵਿਖੇ ਝੋਨੇ ਦੀ ਪਰਾਲੀ ਪ੍ਰਬ...
06/10/2026

ਪਿੰਡ ਰਿਖੀਆ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਾਂ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ

ਬਟਾਲਾ, 6 ਅਕਤੂਬਰ ( ) ਪਿੰਡ ਰਿਖੀਆ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਾਂ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਜਾਗਰੂਕਤਾ ਕੈਂਪ ਦੌਰਾਨ ਸਰਕਲ ਇੰਚਾਰਜ ਸਰੂਪਵਾਲੀ ਕੁਲਵਿੰਦਰ ਕੌਰ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਪਿੰਡ ਵਿੱਚ ਗਠਿਤ ਕੀਤੀ ਗਈ ਪਰਾਲੀ ਪ੍ਰੋਟੈਕਸ਼ਨ ਟੀਮ ਬਾਰੇ ਜਾਣਕਾਰੀ ਦਿੱਤੀ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਤੇ ਮਸ਼ੀਨਰੀ ਲਈ ਸਰਕਾਰੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਜ਼ਮੀਨ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਕਿਸਾਨਾਂ ਕੋਲੋਂ ਪ੍ਰਣ ਲਿਆ ਗਿਆ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਰਹਿਤ ਬਣਾਉਣ ਅਤੇ ਗੁਰਦਾਸਪੁਰ ਜਿਲ੍ਹੇ ਨੂੰ ਜ਼ੀਰੋ ਬਰਨਿੰਗ ਵਿੱਚ ਲਿਆ ਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ

ਅਖੀਰ ਵਿੱਚ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਕੈਂਪ ਵਿੱਚ ਅਗਾਂਹਵਧੂ ਕਿਸਾਨ ਮੌਜੂਦ ਸਨ।

ਸਰਕਾਰੀ ਸਕੂਲ ਘੁਮਾਣ ਦੇ ਬੱਚਿਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕਭਾਸ਼ਣ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏਘੁਮਾਣ/ਬਟਾਲ...
05/10/2026

ਸਰਕਾਰੀ ਸਕੂਲ ਘੁਮਾਣ ਦੇ ਬੱਚਿਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ

ਭਾਸ਼ਣ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ

ਘੁਮਾਣ/ਬਟਾਲਾ, 5 ਅਕਤੂਬਰ () ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਘੁਮਾਣ ਵਿਖੇ ਬੱਚਿਆਂ ਨੂੰ ਸਟਬਲ ਬਰਨਿੰਗ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ।

ਕੈਂਪ ਵਿੱਚ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਬਲਾਕ ਇੰਚਾਰਜ ਨੇ ਬੱਚਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਹੀਂ ਲਗਾਉਣੀ ਚਾਹੀਦੀ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਜਾਈ ਕਰਨੀ ਚਾਹੀਦੀ ਹੈ। ਜਿਸ ਨਾਲ ਸਾਡੇ ਖੇਤਾਂ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ।

ਉਹਨਾਂ ਨੇ ਕਿਹਾ ਕਿ ਸਾਰੇ ਬੱਚੇ ਇਹ ਸੰਕਲਪ ਲੈਣ ਤੇ ਇਹ ਸੁਨੇਹਾ ਲੈ ਕੇ ਜਾਣ ਕਿ ਨਾ ਅਸੀਂ ਅੱਗ ਲਗਾਵਾਂਗੇ ਤੇ ਨਾ ਕਿਸੇ ਨੂੰ ਅੱਗ ਲਗਾਉਣ ਦੇਵਾਂਗੇ ਤੇ ਇਹ ਸੁਨੇਹਾ ਸਾਰੇ ਬੱਚੇ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਆਂਢ ਗੁਆਂਢ ਵਿੱਚ ਦੇਣ। ਕੈਂਪ ਦੌਰਾਨ ਸਕੂਲ ਵਿੱਚ ਅਲਗ ਅਲਗ ਪ੍ਰਯੋਗੀਤਾਵਾਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥਨਾ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।

ਕੈਂਪ ਵਿੱਚ ਏ.ਐੱਸ.ਆਈ ਗੁਰਸੇਵਕ ਸਿੰਘ ਨੇ ਸਾਰੇ ਬੱਚਿਆਂ ਨੂੰ ਅਪੀਲ ਕੀਤੀ ਕਿ ਸਾਰੇ ਬੱਚੇ ਇਸ ਮੁਹਿੰਮ ਵਿੱਚ ਵੱਧ ਚੜ ਕੇ ਸਾਥ ਦੇਣ।

ਕੈਂਪ ਵਿੱਚ ਫੀਡਬੈਕ ਫਾਊਂਡੇਸ਼ਨ ਤੋਂ ਜਗਸੀਰ ਸਿੰਘ ਵੱਲੋਂ ਵੀ ਬੱਚਿਆਂ ਨੂੰ ਸੁਨੇਹਾ ਦਿੱਤਾ ਗਿਆ ਕਿ ਆਪਾਂ ਸਾਰੇ ਰਲ ਕੇ ਕਿਸਾਨ ਵੀਰਾਂ ਤੱਕ ਇਹ ਸੁਨੇਹਾ ਪਹੁੰਚਾਈਏ ਕੀ ਪਰਾਲੀ ਨੂੰ ਅੱਗ ਨਾ ਲਾ ਕੇ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਆਪਣੇ ਵਾਤਾਵਰਨ ਅਤੇ ਮਿੱਟੀ ਦੀ ਸਿਹਤ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਈਏ।

ਇਸ ਮੌਕੇ ਪ੍ਰਿੰਸੀਪਲ ਨਿਰਮਲਜੀਤ ਸਿੰਘ, ਸਕੂਲ ਦੇ ਟੀਚਰ ਭੀਮ ਸਿੰਘ, ਪਰਮਿੰਦਰ ਸਿੰਘ , ਰਜਿੰਦਰ ਸਿੰਘ, ਰਣਜੋਤ ਸਿੰਘ, ਸਰਬਜੀਤ ਸਿੰਘ, ਹਰਭੰਥ ਸਿੰਘ ਆਦਿ ਹਾਜ਼ਰ ਹੋਏ।

ਡਾ. ਮਲਕੀਤ ਥਿੰਦ, ਚੇਅਰਮੈਨ ਪੰਜਾਬ ਸਟੇਟ ਕਮਿਸ਼ਨ ਪੱਛੜੀਆਂ ਸ੍ਰੇਣੀਆਂ ਪੰਜਾਬ ਕੱਲ੍ਹ 6 ਅਕਤੂਬਰ ਨੂੰ ਬਟਾਲਾ ਕਲੱਬ ਪਹੁੰਚਣਗੇ, ਪੱਛੜੀਆਂ ਸ੍ਰੇਣੀਆਂ...
05/10/2026

ਡਾ. ਮਲਕੀਤ ਥਿੰਦ, ਚੇਅਰਮੈਨ ਪੰਜਾਬ ਸਟੇਟ ਕਮਿਸ਼ਨ ਪੱਛੜੀਆਂ ਸ੍ਰੇਣੀਆਂ ਪੰਜਾਬ ਕੱਲ੍ਹ 6 ਅਕਤੂਬਰ ਨੂੰ ਬਟਾਲਾ ਕਲੱਬ ਪਹੁੰਚਣਗੇ, ਪੱਛੜੀਆਂ ਸ੍ਰੇਣੀਆਂ ਦੇ ਵਰਗ ਦੇ ਲੋਕਾਂ ਦੀਆਂ ਸੁਣਨਗੇ ਮੁਸ਼ਕਿਲਾਂ

ਬਟਾਲਾ, 5 ਅਕਤੂਬਰ ()

ਡਾ. ਮਲਕੀਤ ਥਿੰਦ, ਚੇਅਰਮੈਨ ਪੰਜਾਬ ਸਟੇਟ ਕਮਿਸ਼ਨ ਪੱਛੜੀਆਂ ਸ੍ਰੇਣੀਆਂ ਪੰਜਾਬ ਕੱਲ੍ਹ 6 ਅਕਤੂਬਰ ਨੂੰ ਬਟਾਲਾ ਕਲੱਬ ਗੁਰਦਾਸਪੁਰ ਵਿਖੇ ਦੁਪਿਹਰ 2 ਵਜੇ ਪਹੁੰਚਣਗੇ ਅਤੇ ਪੱਛੜੀਆਂ ਸ੍ਰੇਣੀਆਂ ਦੇ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਰਵਿੰਦਰ ਸਿੰਘ ਗੁਰਦਾਸਪੁਰ ਨੇ ਦੱਸਿਆ ਕਿ ਚੇਅਰਮੈਨ ਡਾ. ਮਲਕੀਤ ਥਿੰਦ ਸਵੇਰੇ ਬਟਾਲਾ ਕਲੱਬ ਪਹੁੰਚਣਗੇ।

ਉਨ੍ਹਾਂ ਪੱਛੜੀਆਂ ਸ਼ਰੇਣੀਆਂ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਆਦਿ ਦੇ ਸਬੰਧ ਵਿੱਚ ਚੇਅਰਮੈਨ ਡਾ. ਮਲਕੀਤ ਥਿੰਦ ਨੂੰ ਸਵੇਰੇ 2 ਵਜੇ ਬਟਾਲਾ ਕਲੱਬ ਵਿਖੇ ਮਿਲ ਸਕਦੇ ਹਨ।

05/10/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਫੱਤਾ ਮਲੋਕਾ, ਮਾਨਸਾ ਵਿਖੇ ਲੋਕ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ।

[Live] CM during Lok Milni in Village Fatta Maloka, Mansa.

ਵਿਧਾਇਕ ਸ਼ੈਰੀ ਕਲਸੀ ਪਿੰਡ ਰਾਮਪੁਰ ਪਹੁੰਚੇ, ‘ਮਾਨ ਦੇ ਮੁਨਾਫੇ' ਤਹਿਤ ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤਬਟਾਲਾ, 5 ਅਕਤੂਬਰ () ਪੰਜਾਬ ਦੇ ਕਾਰਜਕਾ...
05/10/2026

ਵਿਧਾਇਕ ਸ਼ੈਰੀ ਕਲਸੀ ਪਿੰਡ ਰਾਮਪੁਰ ਪਹੁੰਚੇ, ‘ਮਾਨ ਦੇ ਮੁਨਾਫੇ' ਤਹਿਤ ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤ

ਬਟਾਲਾ, 5 ਅਕਤੂਬਰ ()

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਰਾਮਪੁਰ ਪਹੁੰਚੇ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 'ਮਾਨ ਦੇ ਮੁਨਾਫ਼ੇ' ਮੁਹਿੰਮ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੇਕਾਂ ਹੀ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਮਾਵਾਂ ਧੀਆਂ ਸਤਿਕਾਰ ਯੋਜਨਾ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕਰੇਗੀ ਅਤੇ ਹਰ ਵਿਕਾਸ ਦੇ ਕੰਮ ਪਾਰਦਰਸ਼ੀ ਢੰਗ ਨਾਲ ਪਹਿਲਾਂ ਦੀ ਤਰ੍ਹਾਂ ਕੀਤੇ ਜਾਣਗੇ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੇ ਲੋੜਵੰਦਾਂ ਲੋਕਾਂ ਦੀ ਬਾਂਹ ਫ਼ੜੀ ਹੈ।

Address

Additional District Public Relations Officer
Batala
143505

Alerts

Be the first to know and let us send you an email when District Public Relations Office Batala posts news and promotions. Your email address will not be used for any other purpose, and you can unsubscribe at any time.

Shortcuts

Share