District Election Office Bathinda

Call Directions Contact the organization

District Election Office Bathinda Contact information, map and directions, contact form, opening hours, services, ratings, photos, videos and announcements from District Election Office Bathinda, Government Organization, District Election Office, Mini Sectt, Bathinda.

30/10/2026
ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਨੋਡਲ ਅਫਸਰ ਸਵੀਪ ਸ਼੍ਰੀ ਸੁਭਾ...
27/10/2026

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਨੋਡਲ ਅਫਸਰ ਸਵੀਪ ਸ਼੍ਰੀ ਸੁਭਾਸ਼ ਚੰਦ ਜੀ ਦੀ ਅਗਵਾਈ ਵਿੱਚ ਜ਼ਿਲ੍ਹਾ ਬਠਿੰਡਾ ਦੀ 090- ਹਲਕਾ ਰਾਮਪੁਰਾ ਫੂਲ ਟੀਮ ਵਲੋਂ ਝੁੱਗੀ ਝੌਂਪੜੀ ਵਾਲੇ ਇਲਾਕੇ ਅਤੇ 092 ਬਠਿੰਡਾ ਸ਼ਹਿਰੀ ਅਤੇ 091 ਭੁੱਚੋ ਦੁਆਰਾ ਵੱਖ ਵੱਖ ਸਕੂਲਾਂ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।

26/10/2026
23/10/2026
22/10/2026

*ਪੋਲਿੰਗ ਸਟੇਸ਼ਨਾਂ ਦੀ ਗਿਣਤੀ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤਾ ਗਿਆ ਵਿਚਾਰ ਵਟਾਂਦਰਾ*

*ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਯੋਗਤਾ 1 ਜਨਵਰੀ 2027 ਅਨੁਸਾਰ ਵਿਸ਼ੇਸ਼ ਸੁਧਾਈ ਸ਼ਡਿਊਲ ਜਾਰੀ*

*ਰਾਜਨੀਤਿਕ ਪਾਰਟੀਆਂ ਨਾਲ ਕੀਤਾ ਗਿਆ ਸਾਂਝਾ*

*24 ਅਕਤੂਬਰ ਨੂੰ ਸ਼ਾਮ 3 ਤੋਂ 5 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ*

ਬਠਿੰਡਾ, 22 ਅਕਤੂਬਰ :

ਅੱਜ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਧੀਕ ਜ਼ਿਲ੍ਹਾ ਚੋਣ ਅਫਸ਼ਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਵੱਲੋਂ ਬੈਠਕ ਕੀਤੀ ਗਈ।

ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ 1 ਜਨਵਰੀ 2027 ਦੇ ਅਧਾਰ 'ਤੇ ਸਪੈਸ਼ਲ ਸਮਰੀ ਰਿਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਇਹ ਨਿਰਧਾਰਤ ਸ਼ਡਿਊਲ ਮੀਟਿੰਗ ਵਿੱਚ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਸਾਂਝਾ ਕਰਨ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ਦੀਆਂ ਗਿਣਤੀ ਵਧਾਉਣ ਦੀਆਂ ਤਜਵੀਜ਼ਾਂ ਸਬੰਧੀ ਵੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਤਰਕ ਸੰਗਤ ਕਰਨ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1204 ਤੋਂ ਘਟ ਕੇ 1200 ਰਹਿ ਗਈ ਹੈ ਅਤੇ ਜ਼ਿਲ੍ਹੇ ਵਿੱਚ ਸਥਾਪਿਤ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਗਿਣਤੀ ਵਿੱਚ ਕੋਈ ਤਬਦੀਲੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ 92-ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ 4 ਪੋਲਿੰਗ ਸਟੇਸ਼ਨ ਘੱਟ ਹੋਣ ਕਾਰਨ ਪੋਲਿੰਗ ਸਟੇਸ਼ਨਾਂ ਦੀ ਗਿਣਤੀ 249 ਤੋਂ ਘਟ ਕੇ 245 ਰਹਿ ਗਈ ਹੈ।

ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਗਿਆ ਕਿ ਮਿਤੀ 24 ਅਕਤੂਬਰ 2026 (ਦਿਨ ਸ਼ਨੀਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਸ਼ਾਮ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਕਿ ਉਨ੍ਹਾਂ ਦੁਆਰਾ ਆਪਣੇ ਬੀ.ਐਲ.ਏ. ਜ਼ਰੂਰ ਪੋਲਿੰਗ ਸਟੇਸ਼ਨਾਂ ਤੇ ਬਿਠਾਏ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਕੈਂਪਾਂ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਝਾਂ ਨਾ ਰਹਿ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ 2 ਨਵੰਬਰ ਤੱਕ, ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 12 ਨਵੰਬਰ ਤੱਕ, ਦਾਅਵੇ/ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 12 ਨਵੰਬਰ ਤੋਂ 11 ਦਸੰਬਰ ਤੱਕ, ਦਾਅਵੇ/ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ।

ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਨਾਗਰਿਕ ਵੋਟਰ ਸੂਚੀ ਵਿੱਚ ਆਪਣੇ ਵੇਰਵੇ ਚੈੱਕ ਕਰ ਸਕਦੇ ਹਨ। ਇਸ ਕੈਂਪ ਦੌਰਾਨ ਨਵੇਂ ਯੋਗ ਵੋਟਰ (ਜਿਨ੍ਹਾਂ ਦੀ ਉਮਰ 01.01.2027 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਰਹੀ ਹੈ) ਆਪਣੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ 7 ਅਤੇ ਕਿਸੇ ਵੀ ਤਰ੍ਹਾਂ ਦੀ ਸੋਧ ਜਾਂ ਰਿਹਾਇਸ਼ ਦੀ ਤਬਦੀਲੀ ਲਈ ਫਾਰਮ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ।

ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਸੁਨੀਲ ਕੁਮਾਰ, ਪ੍ਰਗਟ ਸਿੰਘ, ਪਰਿੰਦਰ ਪੈਵੀ, ਬੀ.ਜੇ.ਪੀ. ਤੋਂ ਹਰਪ੍ਰੀਤ ਸਿੰਘ ਮਾਨ, ਬੀ.ਐਸ.ਪੀ. ਤੋਂ ਬਨਵਾਰੀ ਲਾਲ, ਜੋਗਿੰਦਰ ਸਿੰਘ, ਵਿਸ਼ਾਲ, ਐਸ.ਏ.ਡੀ. ਤੋਂ ਕੁਲਦੀਪ ਸਿੰਘ ਤੋਂ ਇਲਾਵਾ ਚੋਣ ਕਾਨੂੰਗੋ ਪਰਮਜੀਤ ਸਿੰਘ, ਕਾਨੂੰਗੋ ਸੁਰੇਸ਼ ਕੁਮਾਰ, ਪ੍ਰਗਰਾਮ ਇਕਬਾਲ ਸਿੰਘ ਆਦਿ ਹਾਜ਼ਰ ਸਨ।

Sveep activities in all constituencies of Dist Bathinda
22/10/2026

Sveep activities in all constituencies of Dist Bathinda

22/10/2026

*ਸਪੈਸ਼ਲ ਸਮਰੀ ਰਿਵੀਜਨ (ਐਸ.ਐਸ.ਆਰ) : ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰਨ : ਜ਼ਿਲ੍ਹਾ ਚੋਣ ਅਫ਼ਸਰ*

*24 ਅਕਤੂਬਰ ਨੂੰ ਹਰ ਇਕ ਬੂਥ 'ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ*

*ਸ਼ਾਮ 3 ਤੋਂ 5 ਵਜੇ ਤੱਕ ਬੂਥਾਂ ਤੇ ਹਾਜ਼ਰ ਰਹਿਣਗੇ ਬੀ.ਐਲ.ਓਜ਼*

ਬਠਿੰਡਾ, 22 ਅਕਤੂਬਰ

ਸ਼੍ਰੀ ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਸਪੈਸ਼ਲ ਸਮਰੀ ਰਿਵੀਜਨ (ਐਸ.ਐਸ.ਆਰ) ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ 'ਚ ਵਿਸ਼ੇਸ਼ ਕੈਂਪ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ ਵਿੱਚ ਬਦਲਾਅ ਕਰਦਿਆਂ ਹੁਣ ਇਹ ਕੈਂਪ 24 ਅਕਤੂਬਰ ਨੂੰ ਹਰ ਇੱਕ ਬੂਥ 'ਤੇ ਸ਼ਾਮ 3 ਵਜੇ ਤੋਂ 5 ਵਜੇ ਤੱਕ ਲਗਾਏ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ, ਇਸ ਪ੍ਰਕਿਰਿਆ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵੋਟਰ ਆਪਣਾ ਨਾਮ, ਪਤਾ ਅਤੇ ਹੋਰ ਵੇਰਵੇ ਵੋਟਰ ਸੂਚੀ ਵਿੱਚ ਚੈਕ ਕਰਨ ਅਤੇ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕਤਾ ਵਧਾਉਣ ਅਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਨਾਲ ਸਬੰਧਤ ਜਾਣਕਾਰੀ ਸਹੀ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਪ੍ਰਤੀ ਜਾਗਰੂਕ ਰਹਿਣ ਅਤੇ ਵੋਟਰ ਸੂਚੀ ਨੂੰ ਸਹੀ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

21/10/2026

*ਐੱਸ ਆਈ ਆਰ : ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰਨ : ਜ਼ਿਲ੍ਹਾ ਚੋਣ ਅਫ਼ਸਰ*

*25 ਅਕਤੂਬਰ ਨੂੰ ਹਰ ਇਕ ਬੂਥ 'ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ*

ਬਠਿੰਡਾ, 20 ਅਕਤੂਬਰ

ਸ਼੍ਰੀ ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ 'ਚ ਵਿਸ਼ੇਸ਼ ਕੈਂਪ 25 ਅਕਤੂਬਰ ਨੂੰ ਹਰ ਇੱਕ ਬੂਥ' ਤੇ ਸਵੇਰ 10 ਵਜੇ ਤੋਂ ਲਗਾਏ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ, ਇਸ ਪ੍ਰਕਿਰਿਆ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵੋਟਰ ਆਪਣਾ ਨਾਮ, ਪਤਾ ਅਤੇ ਹੋਰ ਵੇਰਵੇ ਵੋਟਰ ਸੂਚੀ ਵਿੱਚ ਚੈਕ ਕਰਨ ਅਤੇ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕਤਾ ਵਧਾਉਣ ਅਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਨਾਲ ਸਬੰਧਤ ਜਾਣਕਾਰੀ ਸਹੀ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਪ੍ਰਤੀ ਜਾਗਰੂਕ ਰਹਿਣ ਅਤੇ ਵੋਟਰ ਸੂਚੀ ਨੂੰ ਸਹੀ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

Address

District Election Office, Mini Sectt
Bathinda
151001

Telephone

01642211022

Website

Alerts

Be the first to know and let us send you an email when District Election Office Bathinda posts news and promotions. Your email address will not be used for any other purpose, and you can unsubscribe at any time.

Contact The Organization

Send a message to District Election Office Bathinda:

Shortcuts

Share

Nearby government services