15/10/2026
ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਦੌਰਾਨ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਧਰਨਾ ਦਿੱਤਾ ਗਿਆ। ਇਸ ਦੌਰਾਨ ਸੰਗਤਾਂ ਨੇ ਇਕੱਠੇ ਬੈਠ ਕੇ ਬਾਬੇ ਨਾਨਕ ਦਾ ਲੰਗਰ ਛਕਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਬੰਦ ਨੂੰ ਮਿਲੇ ਸਮਰਥਨ ਨੇ ਪਰਵਿੰਦਰ ਸਿੰਘ ਝੋਟੇ ਦੀ ਸੋਚ ਅਤੇ ਇਨਸਾਫ਼ ਦੀ ਮੰਗ ਨੂੰ ਅੱਗੇ ਵਧਾਉਣ ਲਈ ਲੋਕਾਂ ਦੀ ਇਕਜੁੱਟਤਾ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਹੋਏ ਇਨਸਾਫ਼ ਦੀ ਇਸ ਲੜਾਈ ਨੂੰ ਅੱਗੇ ਤੱਕ ਲੈ ਕੇ ਜਾਣਗੇ।