ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੇਲਿਆਂ ਅਤੇ ਤਿਉਹਾਰਾਂ ਨੂੰ ਹੋਰ ਪ੍ਰਫੁਲਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਪੀੜ੍ਹੀ ਸੂਬੇ ਦੇ ਅਮੀਰ ਸੱਭਿਆਚਰਕ ਵਿਰਸੇ ਨਾਲ ਜੁੜੀ ਰਹੇ।
DIPR Punjab
Official Page for DIPR (Department of Information & Public Relations), Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਕਾਰ ਤੁਹਾਡੇ ਦੁਆਰ ਯੋਜਨਾ ਤਹਿਤ ਹੁਣ ਸੂਬਾਵਾਸੀਆਂ ਨੂੰ ਘਰ ਬੈਠਿਆਂ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਟੋਲ ਫ੍ਰੀ ਨੰਬਰ 1076 ਨੰਬਰ ਉਤੇ ਕਾਲ ਕਰਕੇ ਇਹ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ 4 ਸਾਲਾਂ ਦੇ ਕਾਰਜ ਕਾਲ ਦੌਰਾਨ ਸੂਬੇ ਅੰਦਰ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਭਲਾਈ ਦੇ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ, ਤਾਂ ਜੋ ਹਰ ਵਰਗ ਦੀ ਤਰੱਕੀ ਕੀਤੀ ਜਾ ਸਕੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ 95012 00200 ਜਾਰੀ ਕੀਤਾ ਗਿਆ ਹੈ। ਇਸ ਉਪਰਾਲੇ ਬਦੌਲਤ ਹੁਣ ਤੱਕ ਵੱਡੇ ਪੱਧਰ ਉਤੇ ਰਿਸ਼ਵਤ ਸਬੰਧੀ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਹੇਰੀਟੇਜ ਵਾਕ ਰਾਹੀਂ ਸ਼ਹਿਰ ਦੇ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਨੂੰ ਉਜਾਗਰ ਕੀਤਾ ਜਾ ਰਿਹਾ ਹੈ, ਤਾਂ ਜੋ ਯਾਤਰੀ ਪੰਜਾਬ ਦੀ ਵਿਲੱਖਣ ਧਰੋਹਰ ਨਾਲ ਰੂਬਰੂ ਹੋ ਸਕਣ ਅਤੇ ਅੰਮ੍ਰਿਤਸਰ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਉਭਾਰਿਆ ਜਾ ਸਕੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਵਿੱਤੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਵਧੀਆ ਬੀਜ, ਸਬਸਿਡੀ ਉੱਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਫਸਲਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਕਰਵਾਇਆ ਜਾ ਰਿਹਾ ਹੈ ਅਤੇ ਫਸਲਾਂ ਦੀ ਖਰੀਦ ਤੇ ਅਦਾਇਗੀ ਵੀ ਸਮੇਂ ਸਿਰ ਹੋ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ। ਆਈਟੀ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਕਲੀਨਿਕਾਂ ਵਿੱਚ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਹੋਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਵੱਡੇ ਪੱਧਰ ਉੱਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਸੂਬਾ ਵਾਸੀ ਵੱਖ-ਵੱਖ ਬਿਮਾਰੀਆਂ ਦਾ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਲਈ ਭਾਰਤ ਦੇ ਪ੍ਰਮੁੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਸ਼ਰਧਾਲੂ ਬਿਨਾਂ ਕਿਸੇ ਖਰਚੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟਾਂ ਅਤੇ ਰਿਹਾਇਸ਼ ਦੇ ਪ੍ਰਬੰਧ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।
Click here to claim your Sponsored Listing.
