08/10/2026
'Vibe ਪੰਜਾਬ ਦੀ' ਪ੍ਰੋਗਰਾਮ ਦੇ ਦੂਜੇ ਪੜਾਅ ਦੌਰਾਨ ਗੁਰੂ ਨਾਨਕ ਕਾਲਜ, ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਨੌਜਵਾਨਾਂ ਦੇ ਰੂਬਰੂ ਹੋ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ।
ਇਸ ਦੌਰਾਨ ਉਨ੍ਹਾਂ ਨੇ ਆਪਣੇ ਨਿੱਜੀ ਤਜ਼ਰਬੇ ਅਤੇ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਪੰਥ, ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨਾਲ ਸਬੰਧਤ ਵਿਚਾਰ-ਵਟਾਂਦਰਾ ਕੀਤਾ, ਨੌਜਵਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਪੰਜਾਬ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਆਪਣਾ ਵਿਜ਼ਨ ਸਾਂਝਾ ਕੀਤਾ।
ਇਸ ਪ੍ਰੋਗਰਾਮ ਦੌਰਾਨ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਵੀ ਵਿਚਾਰ-ਚਰਚਾਵਾਂ ਹੋਈਆਂ। ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ਭਾਰੀ ਉਤਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਿਕਾਸਮੁਖੀ ਸੋਚ ਪ੍ਰਤੀ ਅਟੁੱਟ ਭਰੋਸਾ ਦਿਖਾਇਆ। ਨੌਜਵਾਨਾਂ ਨਾਲ ਸੰਵਾਦ ਰਚਾਉਣ ਲਈ ਉਲੀਕਿਆ ਇਹ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ