Punjab Pradesh Mahila Congress

Directions

Punjab Pradesh Mahila Congress Official Page of Punjab Pradesh Mahila Congress

ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਜੀ ਦੀ ਅਗਵਾਈ ਹੇਠ ਅੱਜ ਮੋਹਾਲੀ ਤੋਂ ਮਹਿਲਾ ਕਾਂਗਰਸ ਦੀਆਂ ਸੈਂਕੜੇ ਜੋਸ਼ੀਲੀਆਂ ਵਰਕਰਾਂ ...
04/11/2026

ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਜੀ ਦੀ ਅਗਵਾਈ ਹੇਠ ਅੱਜ ਮੋਹਾਲੀ ਤੋਂ ਮਹਿਲਾ ਕਾਂਗਰਸ ਦੀਆਂ ਸੈਂਕੜੇ ਜੋਸ਼ੀਲੀਆਂ ਵਰਕਰਾਂ ਦਾ ਵਿਸ਼ਾਲ ਜਥਾ ਮਾਣਯੋਗ ਸ੍ਰੀ ਰਾਹੁਲ ਗਾਂਧੀ ਜੀ ਅਤੇ ਸ੍ਰੀ ਮੱਲਿਕਾਰਜੁਨ ਖੜਗੇ ਜੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਇਆ।

ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਪਰਮਜੀਤ ਕੌਰ ਜੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਮਹਿਲਾ ਕਾਂਗਰਸ ਦੀਆਂ ਸਾਥਣਾਂ ਦਾ ਇਹ ਵਿਸ਼ਾਲ ਇਕੱਠ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਅਤੇ ਸੰਘਰਸ਼ੀ ਜਜ਼ਬੇ ਦਾ ਪ੍ਰਤੀਕ ਹੈ। ਇਨਸਾਫ਼ ਦੀ ਇਸ ਲੜਾਈ ਵਿੱਚ ਪੰਜਾਬ ਦੀ ਨਾਰੀ ਸ਼ਕਤੀ ਪੂਰੇ ਜੋਸ਼ ਅਤੇ ਇਕਜੁੱਟਤਾ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ।

ਇਨਸਾਫ਼ ਦੀ ਆਵਾਜ਼ ਬੁਲੰਦ ਰਹੇਗੀ, ਸੰਘਰਸ਼ ਜਾਰੀ ਰਹੇਗਾ!

ਪੰਜਾਬ ਨੂੰ ਇਨਸਾਫ਼ ਮਿਲੇ ✊ਪੰਜਾਬ ਇੱਕ ਨਵੀਂ ਉਮੀਦ ਦੀ ਕਿਰਨ ਦੀ ਉਡੀਕ ਕਰ ਰਿਹਾ ਹੈ।ਇਨਸਾਫ਼ ਰੈਲੀ ਇਸ ਦੀ ਸ਼ੁਰੂਆਤ ਹੈ।ਪੰਜਾਬ ਦੀ ਧਰਤੀ 'ਤੇ ਕਾਂ...
04/11/2026

ਪੰਜਾਬ ਨੂੰ ਇਨਸਾਫ਼ ਮਿਲੇ ✊

ਪੰਜਾਬ ਇੱਕ ਨਵੀਂ ਉਮੀਦ ਦੀ ਕਿਰਨ ਦੀ ਉਡੀਕ ਕਰ ਰਿਹਾ ਹੈ।

ਇਨਸਾਫ਼ ਰੈਲੀ ਇਸ ਦੀ ਸ਼ੁਰੂਆਤ ਹੈ।

ਪੰਜਾਬ ਦੀ ਧਰਤੀ 'ਤੇ ਕਾਂਗਰਸ ਪ੍ਰਧਾਨ ਸਤਿਕਾਰਯੋਗ ਮਲਿਕਾਰਜੁਨ ਖੜਗੇ ਜੀ ਅਤੇ Rahul Gandhi ਜੀ ਦਾ ਦਿਲੋਂ ਸਵਾਗਤ। 🙏

पंजाब को इंसाफ मिले ✊
पंजाब एक नई आशा की किरण का इंतज़ार कर रहा है।

इंसाफ रैली इसका आगाज़ है।

पंजाब की धरती पर कांग्रेस अध्यक्ष आदरणीय मल्लिकार्जुन खरगे जी और राहुल गांधी जी का हृदय से स्वागत 🙏

ਅੱਜ ਮਾਣਯੋਗ Rahul Gandhi ਜੀ ਦੀ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ Punja...
04/11/2026

ਅੱਜ ਮਾਣਯੋਗ Rahul Gandhi ਜੀ ਦੀ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ Punjab Pradesh Mahila Congress ਦੀਆਂ ਜ਼ਿਲ੍ਹਾ ਪ੍ਰਧਾਨਾਂ ਆਪਣੀਆਂ-ਆਪਣੀਆਂ ਟੀਮਾਂ ਸਮੇਤ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸੰਗਰੂਰ ਲਈ ਰਵਾਨਾ ਹੋਈਆਂ।
ਪੰਜਾਬ ਦੇ ਹਰ ਜ਼ਿਲ੍ਹੇ ਤੋਂ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਦਾ ਇਹ ਜੋਸ਼, ਇਕਜੁੱਟਤਾ ਅਤੇ ਸਮਰਪਣ ਸੰਗਠਨ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ।
ਆਓ, ਇਕਜੁੱਟ ਹੋ ਕੇ ਰਾਹੁਲ ਗਾਂਧੀ ਜੀ ਦੀ ਆਵਾਜ਼ ਨੂੰ ਹੋਰ ਬੁਲੰਦ ਕਰੀਏ!

ਸੰਗਰੂਰ ਵਿਖੇ ਮਾਣਯੋਗ Rahul Gandhi ਜੀ ਦੀ ਆਮਦ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਲੁਧਿਆਣਾ ਦਿਹਾਤੀ ਜ਼ਿਲ੍ਹਾ ਮਹਿਲਾ ...
02/11/2026

ਸੰਗਰੂਰ ਵਿਖੇ ਮਾਣਯੋਗ Rahul Gandhi ਜੀ ਦੀ ਆਮਦ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਲੁਧਿਆਣਾ ਦਿਹਾਤੀ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਕਿਰਨਦੀਪ ਗਰੇਵਾਲ ਜੀ ਵੱਲੋਂ ਮਹਿਲਾ ਕਾਂਗਰਸ ਦੀਆਂ ਸਾਥਣਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਆਪਸੀ ਤਾਲਮੇਲ ਅਤੇ ਵੱਧ ਤੋਂ ਵੱਧ ਮਹਿਲਾ ਸਾਥਣਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮਹਿਲਾ ਕਾਂਗਰਸ ਦੀ ਹਰ ਸਾਥਣ ਦੀ ਸਰਗਰਮ ਭੂਮਿਕਾ ਅਤੇ ਸੰਗਠਨ ਪ੍ਰਤੀ ਸਮਰਪਣ ਇਸ ਰੈਲੀ ਦੀਆਂ ਤਿਆਰੀਆਂ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।

ਇਕਜੁੱਟਤਾ, ਸੰਗਠਨ ਅਤੇ ਸਾਂਝੀ ਭਾਗੀਦਾਰੀ ਨਾਲ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਸੰਗਰੂਰ ਵਿਖੇ ਮਾਣਯੋਗ Rahul Gandhi ਜੀ ਦੀ ਆਮਦ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਠਾਨਕੋਟ ਜ਼ਿਲ੍ਹਾ ਮਹਿਲਾ ਕਾਂਗਰਸ ...
02/11/2026

ਸੰਗਰੂਰ ਵਿਖੇ ਮਾਣਯੋਗ Rahul Gandhi ਜੀ ਦੀ ਆਮਦ ਮੌਕੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਠਾਨਕੋਟ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਰਜਨੀ ਜਮਵਾਲ ਜੀ ਵੱਲੋਂ ਮਹਿਲਾ ਕਾਂਗਰਸ ਦੀਆਂ ਸਾਥਣਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਆਪਸੀ ਤਾਲਮੇਲ ਅਤੇ ਵੱਧ ਤੋਂ ਵੱਧ ਮਹਿਲਾ ਸਾਥਣਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮਹਿਲਾ ਕਾਂਗਰਸ ਦੀ ਹਰ ਸਾਥਣ ਦੀ ਸਰਗਰਮ ਭੂਮਿਕਾ ਅਤੇ ਸੰਗਠਨ ਪ੍ਰਤੀ ਸਮਰਪਣ ਇਸ ਰੈਲੀ ਦੀਆਂ ਤਿਆਰੀਆਂ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।

ਇਕਜੁੱਟਤਾ, ਸੰਗਠਨ ਅਤੇ ਸਾਂਝੀ ਭਾਗੀਦਾਰੀ ਨਾਲ ਰੈਲੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਨਵੀਂ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿਖੇ ਜਨਨਾਇਕ ਸ੍ਰੀ Rahul Gandhi  ਜੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਵ...
02/11/2026

ਨਵੀਂ ਦਿੱਲੀ ਦੇ ਇਤਿਹਾਸਕ ਰਾਮਲੀਲਾ ਮੈਦਾਨ ਵਿਖੇ ਜਨਨਾਇਕ ਸ੍ਰੀ Rahul Gandhi ਜੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਵੋਟ ਚੋਰੀ ਦੇ ਖ਼ਿਲਾਫ਼ ਆਯੋਜਿਤ ਵਿਸ਼ਾਲ ਹੁੰਕਾਰ ਰੈਲੀ ਵਿੱਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਉਪ ਪ੍ਰਧਾਨ ਸ੍ਰੀਮਤੀ ਰਾਜਵੰਤ ਕੌਰ ਜੀ ਨੇ ਸ਼ਮੂਲੀਅਤ ਕੀਤੀ।

All India Mahila Congress ਦੀ ਕੌਮੀ ਪ੍ਰਧਾਨ ਸ੍ਰੀਮਤੀ Alka Lamba ਜੀ ਦੀ ਅਗਵਾਈ ਹੇਠ ਦੇਸ਼ ਭਰ ਤੋਂ ਪਹੁੰਚੀ ਨਾਰੀ ਸ਼ਕਤੀ ਨੇ ਇਸ ਮਹਾਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਵੋਟ ਚੋਰੀ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ।

ਇਹ ਲੜਾਈ ਸਿਰਫ਼ ਵੋਟ ਦੇ ਅਧਿਕਾਰ ਦੀ ਨਹੀਂ, ਸਗੋਂ ਲੋਕਤੰਤਰ ਦੀ ਮਰਿਆਦਾ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਦੀ ਲੜਾਈ ਹੈ।

ਜਦੋਂ ਤੱਕ ਵੋਟ ਚੋਰੀ ਦੇ ਮੁੱਦੇ 'ਤੇ ਇਨਸਾਫ਼ ਨਹੀਂ ਮਿਲਦਾ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਨਹੀਂ ਹੁੰਦਾ, ਸਾਡਾ ਸੰਘਰਸ਼ ਜਾਰੀ ਰਹੇਗਾ।

📍 ਰਾਮਲੀਲਾ ਮੈਦਾਨ, ਨਵੀਂ ਦਿੱਲੀ

Punjab Pradesh Mahila Congress

ਅੱਜ ਇੰਦਰਾ ਭਵਨ, ਨਵੀਂ ਦਿੱਲੀ ਵਿਖੇ Punjab Pradesh Mahila Congress ਦੀ ਸੀਨੀਅਰ ਉਪ ਪ੍ਰਧਾਨ ਰਾਜਵੰਤ ਕੌਰ ਜੀ ਨੇ All India Mahila Cong...
31/10/2026

ਅੱਜ ਇੰਦਰਾ ਭਵਨ, ਨਵੀਂ ਦਿੱਲੀ ਵਿਖੇ Punjab Pradesh Mahila Congress ਦੀ ਸੀਨੀਅਰ ਉਪ ਪ੍ਰਧਾਨ ਰਾਜਵੰਤ ਕੌਰ ਜੀ ਨੇ All India Mahila Congress ਦੀ ਪ੍ਰਧਾਨ Alka Lamba ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਇਸ ਮੌਕੇ ਆਲ ਇੰਡੀਆ ਮਹਿਲਾ ਕਾਂਗਰਸ ਵੱਲੋਂ ਸ ਰਾਜਵੰਤ ਕੌਰ ਜੀ ਨੂੰ ਉਨ੍ਹਾਂ ਦੇ ਅਹੁਦੇ ਸੀਨੀਅਰ ਉਪ ਪ੍ਰਧਾਨ, ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਅਧਿਕਾਰਤ ਨਿਯੁਕਤੀ ਪੱਤਰ (Official Appointment Letter) ਸੌਂਪਿਆ ਗਿਆ।

ਇਹ ਮੌਕਾ ਉਨ੍ਹਾਂ ਦੀ ਸੰਗਠਨ ਪ੍ਰਤੀ ਜ਼ਿੰਮੇਵਾਰੀ ਅਤੇ ਨਵੀਂ ਭੂਮਿਕਾ ਦੀ ਰਸਮੀ ਸ਼ੁਰੂਆਤ ਦਾ ਪ੍ਰਤੀਕ ਹੈ। ਮੁਲਾਕਾਤ ਦੌਰਾਨ ਮਹਿਲਾ ਕਾਂਗਰਸ ਦੀਆਂ ਸੰਗਠਨਾਤਮਕ ਗਤੀਵਿਧੀਆਂ, ਮਹਿਲਾਵਾਂ ਦੀ ਭਾਗੀਦਾਰੀ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅੱਜ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਜੀਤ ਕੌਰ ਜੀ ਨੇ ਸੰਗਰੂਰ ਵਿਖੇ ਪਹੁੰਚ ਕੇ 4 ਨਵੰਬਰ ਨੂੰ ਮਾਣਯੋਗ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ਵਿਸ਼ਾਲ ...
31/10/2026

ਅੱਜ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਜੀਤ ਕੌਰ ਜੀ ਨੇ ਸੰਗਰੂਰ ਵਿਖੇ ਪਹੁੰਚ ਕੇ 4 ਨਵੰਬਰ ਨੂੰ ਮਾਣਯੋਗ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰੈਲੀ ਵਾਲੀ ਥਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ।
ਇਸ ਮੌਕੇ ਸੰਗਰੂਰ ਜ਼ਿਲ੍ਹਾ ਮਹਿਲਾ ਕਾਂਗਰਸ ਦੀਆਂ ਸਾਥਣਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਮਹਿਲਾ ਕਾਂਗਰਸ ਦੀਆਂ ਸਾਥਣਾਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਾਰੀਆਂ ਸਾਥਣਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰੈਲੀ ਦੀਆਂ ਤਿਆਰੀਆਂ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਮਹਿਲਾ ਕਾਂਗਰਸ ਦੀ ਮਜ਼ਬੂਤ ਭਾਗੀਦਾਰੀ ਹੀ ਕਾਂਗਰਸ ਦੀ ਤਾਕਤ ਹੈ।

ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ, ਭਾਰਤ ਰਤਨ ਸਵਰਗੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਅਤੇ ਸਾ...
31/10/2026

ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ, ਭਾਰਤ ਰਤਨ ਸਵਰਗੀ ਸ਼੍ਰੀਮਤੀ ਇੰਦਰਾ ਗਾਂਧੀ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਅਤੇ ਸਾਦਰ ਸ਼ਰਧਾਂਜਲੀ। 🙏

ਇੰਦਰਾ ਗਾਂਧੀ ਜੀ ਨੇ ਆਪਣੀ ਦ੍ਰਿੜ੍ਹ ਇੱਛਾ-ਸ਼ਕਤੀ, ਨਿਡਰ ਅਗਵਾਈ ਅਤੇ ਦੇਸ਼ ਪ੍ਰਤੀ ਸਮਰਪਣ ਨਾਲ ਭਾਰਤੀ ਰਾਜਨੀਤੀ ਵਿੱਚ ਇੱਕ ਵਿਲੱਖਣ ਪਛਾਣ ਬਣਾਈ। ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਦੀ ਹਿੰਮਤ, ਦੂਰਦਰਸ਼ੀ ਸੋਚ ਅਤੇ ਦੇਸ਼ ਸੇਵਾ ਦੀ ਭਾਵਨਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ।

ਇੰਦਰਾ ਗਾਂਧੀ ਜੀ ਦੀ ਸੋਚ ਅਤੇ ਦੇਸ਼ ਪ੍ਰਤੀ ਉਨ੍ਹਾਂ ਦਾ ਸਮਰਪਣ ਸਦਾ ਸਾਡੇ ਦਿਲਾਂ ਵਿੱਚ ਜਿਊਂਦਾ ਰਹੇਗਾ।

🙏 ਸਾਦਰ ਸ਼ਰਧਾਂਜਲੀ 🙏

ਕਰਵਾ ਚੌਥ ਦੇ ਇਸ ਸ਼ੁਭ ਦਿਨ 'ਤੇ ਵਰਤ ਰੱਖਣ ਵਾਲੀਆਂ ਸਾਰੀਆਂ ਔਰਤਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ!
29/10/2026

ਕਰਵਾ ਚੌਥ ਦੇ ਇਸ ਸ਼ੁਭ ਦਿਨ 'ਤੇ ਵਰਤ ਰੱਖਣ ਵਾਲੀਆਂ ਸਾਰੀਆਂ ਔਰਤਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ!

Address

Chandigarh

Website

Alerts

Be the first to know and let us send you an email when Punjab Pradesh Mahila Congress posts news and promotions. Your email address will not be used for any other purpose, and you can unsubscribe at any time.

Shortcuts

Share

Nearby government services