04/06/2026
ਵੀਹਵੀਂ ਸਦੀ ‘ਚ ਨਿਸ਼ਕਾਮ ਸੇਵਾ ਦੀ ਮਿਸਾਲ
ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੀ ਨਿਰਸਵਾਰਥ ਸੇਵਾ ਨੂੰ ਪ੍ਰਣਾਮ ।
The official page of Shiromani Akali Dal, Delhi Unit - President S. Paramjit Singh Sarna
04/06/2026
ਵੀਹਵੀਂ ਸਦੀ ‘ਚ ਨਿਸ਼ਕਾਮ ਸੇਵਾ ਦੀ ਮਿਸਾਲ
ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੀ ਨਿਰਸਵਾਰਥ ਸੇਵਾ ਨੂੰ ਪ੍ਰਣਾਮ ।
04/06/2026
4 ਜੂਨ 1984
4 ਜੂਨ ਦੀ ਸਵੇਰ ਨੂੰ ਫ਼ੌਜ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਅੰਦਰ ਜਬਰਦਸਤ ਗੋਲੀਬਾਰੀ ਆਰੰਭ ਕਰ ਦਿੱਤੀ । ਜਿਸ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ ਹੋਣ ਆਈ ਸੰਗਤ ਵਿੱਚੋਂ ਬਹੁਤ ਸ਼ਹਾਦਤਾਂ ਹੋਈਆਂ। ਅੱਜ ਦੇ ਦਿਨ ਸ੍ਰੀ ਦਰਬਾਰ ਸਾਹਿਬ ਅੰਦਰ ਸ਼ਹੀਦ ਹੋਣ ਵਾਲੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ।
03/06/2026
3 ਜੂਨ 1984: ਸ੍ਰੀ ਦਰਬਾਰ ਸਾਹਿਬ ਦਾ ਪੂਰਨ ਘੇਰਾਬੰਦੀ
3 ਜੂਨ 1984 ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਭਾਰਤੀ ਫੌਜ ਵੱਲੋਂ ਪੂਰੀ ਤਰ੍ਹਾਂ ਘੇਰ ਲਿਆ ਗਿਆ। ਇਸ ਦਿਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਹਜ਼ਾਰਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਸਨ । ਪੰਜਾਬ ਭਰ ਵਿੱਚ ਕਰਫਿਊ ਲਾਗੂ ਕਰ ਦਿੱਤਾ ਗਿਆ ਅਤੇ ਰੇਲ, ਬੱਸ ਤੇ ਹੋਰ ਸੰਚਾਰ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦਾ ਬਾਹਰੀ ਦੁਨੀਆ ਨਾਲ ਸੰਪਰਕ ਲਗਭਗ ਕੱਟ ਦਿੱਤਾ ਗਿਆ। 3 ਜੂਨ ਦੀ ਰਾਤ ਤੱਕ ਸ੍ਰੀ ਦਰਬਾਰ ਸਾਹਿਬ ਦਾ ਘੇਰਾ ਹੋਰ ਸਖ਼ਤ ਹੋ ਗਿਆ ਅਤੇ ਹਾਲਾਤ ਬਹੁਤ ਤਣਾਅਪੂਰਨ ਬਣ ਗਏ।
03/06/2026
ਡਾ ਪਰਮਿੰਦਰ ਪਾਲ ਸਿੰਘ ਨੂੰ ਜਨਮ ਦਿਨ ਦੀ ਬਹੁਤ ਬਹੁਤ ਮੁਬਾਰਕਾਂ ।
02/06/2026
2 ਜੂਨ 1984 ਭਾਰਤ ਦੀ ਕੇਂਦਰੀ ਹਕੂਮਤ ਦਾ ਜ਼ੁਲਮ ਭਰਿਆ ਵਰਤਾਰਾ
1 ਜੂਨ ਦੀ ਗੋਲੀਬਾਰੀ ਵਿੱਚ ਭਾਈ ਮਹਿੰਗਾ ਸਿੰਘ ਬੱਬਰ ਅਤੇ ਹੋਰ ਸਿੰਘਾਂ ਦੀ ਸ਼ਹਾਦਤ ਹੋਈ । 2 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਕਰਫਿਊ ਲਗਾ ਦਿੱਤਾ ਗਿਆ । ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਰਾਹੀਂ ਦੇਸ਼ਵਾਸੀਆਂ ਦੇ ਨਾਮ ਸੰਦੇਸ਼ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦਾ ਦਿਖਾਵਾ ਕੀਤਾ ਗਿਆ । ਪਰ ਕੇਂਦਰ ਸਰਕਾਰ ਦੀ ਮਨਸ਼ਾ ਸ੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲੇ ਦੀ ਸੀ । ਪੂਰੇ ਪੰਜਾਬ ਨੂੰ ਫ਼ੌਜ ਦੇ ਹਵਾਲੇ ਕਰਕੇ ‘ਗੜਬੜ ਵਾਲਾ ਇਲਾਕਾ’ ਐਲਾਨ ਦਿੱਤਾ ਗਿਆ ਤੇ ਪੰਜਾਬ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ । 2 ਜੂਨ ਸ਼ਾਮ ਤੱਕ ਪੰਜਾਬ ਦਾ ਸਮੁੱਚਾ ਪ੍ਰਸ਼ਾਸਨਿਕ ਢਾਂਚਾ ਫੌਜ ਦੇ ਕੰਟਰੋਲ ਵਿੱਚ ਸੀ ਤੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਗੁਰੂ ਘਰਾਂ ਉੱਪਰ ਫ਼ੌਜੀ ਹਮਲੇ ਦੀ ਪੂਰੀ ਤਿਆਰੀ ਕਰ ਲਈ ਗਈ ।
29/05/2026
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੀਰਤੀ ਨਗਰ ਦੇ ਪ੍ਰਬੰਧਕ ਕਮੇਟੀ ਦੀ ਚੋਣ ਸ. ਗੁਰਮਿੰਦਰ ਸਿੰਘ ਮਠਾੜੂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ ਸਰਬਸੰਮਤੀ ਨਾਲ ਕੀਤੀ ਗਈ । ਨਵੇਂ ਚੁਣੇ ਗਏ ਸਮੁੱਚੇ ਅਹੁਦੇਦਾਰਾਂ ਨੂੰ ਨਵੀਂ ਜਿੰਮੇਵਾਰੀ ਦੀਆਂ ਵਧਾਈਆਂ ।
28/05/2026
28/05/2026
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਪ੍ਰਵਕਤਾ
ਸਰਦਾਰ ਗੁਰਮੀਤ ਸਿੰਘ ਸ਼ੰਟੀ ਜੀ ਨੂੰ ਜਨਮਦਿਨ ਦੀਆਂ ਲੱਖ-ਲੱਖ ਵਧਾਈਆਂ।
ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਸਥਿਤ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਫ਼ਤਰ ਵਿਖੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਜੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪ੍ਰਵਕਤਾ ਸਰਦਾਰ ਗੁਰਮੀਤ ਸਿੰਘ ਸ਼ੰਟੀ ਜੀ ਵੱਲੋਂ ਡੀਐਸਜੀਐਮਸੀ ਚੋਣਾਂ ਸੰਬੰਧੀ ਚੱਲ ਰਹੇ ਅਦਾਲਤੀ ਮਾਮਲੇ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ।