Gurtej Singh Khosa

Call Directions Contact the organization

Gurtej Singh Khosa Official page of Gurtej Singh Khosa Chairman, District Planning Committee, Faridkot & District President Aam Aadmi Party Faridkot.

ਆਪਣਿਆਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਹਾਜ਼ਰ ਰਹਿਣਾ ਹੀ ਸਾਡਾ ਮਕਸਦ ਹੈ ।
13/11/2026

ਆਪਣਿਆਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਹਾਜ਼ਰ ਰਹਿਣਾ ਹੀ ਸਾਡਾ ਮਕਸਦ ਹੈ ।

ਸਿੱਖ ਸਾਮਰਾਜ ਦੇ ਸੰਸਥਾਪਕ ਅਤੇ ਮਹਾਨ ਯੋਧੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ।ਆਪਣੀ ਹਿੰਮਤ, ਬਹ...
13/11/2026

ਸਿੱਖ ਸਾਮਰਾਜ ਦੇ ਸੰਸਥਾਪਕ ਅਤੇ ਮਹਾਨ ਯੋਧੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ।

ਆਪਣੀ ਹਿੰਮਤ, ਬਹਾਦਰੀ ਅਤੇ ਲੋਕ ਭਲਾਈ ਨਾਲ, ਉਨ੍ਹਾਂ ਨੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

Congratulations to all 💐💐💐
12/11/2026

Congratulations to all 💐💐💐

12/11/2026

ਭਾਜਪਾ ਦੇ ਆਗੂਆਂ ਵੱਲੋਂ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ’ਤੇ ਲਗਾਏ ਜਾ ਰਹੇ ਦੋਸ਼ ਬੇਹੱਦ ਨਿੰਦਣਯੋਗ ਹਨ।

ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮੁੱਦੇ ’ਤੇ ਭਾਜਪਾ ਸਰਕਾਰ ਵੱਲੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਪੰਜਾਬ ਦੇ ਕਿਸਾਨਾਂ ਸਿਰ ਦੋਸ਼ ਮੜ੍ਹ ਕੇ ਆਪਣੀ ਨਾਕਾਮੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ, ਜਿਸ ਨੇ ਹਮੇਸ਼ਾ ਦੇਸ਼ ਦੀ ਖ਼ੁਰਾਕ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਇਆ ਹੈ। ਕਿਸਾਨਾਂ ਨੂੰ ਬਿਨਾਂ ਸੋਚੇ-ਸਮਝੇ ਨਿਸ਼ਾਨਾ ਬਣਾਉਣ ਦੀ ਬਜਾਏ ਪ੍ਰਦੂਸ਼ਣ ਦੇ ਹਰ ਪਹਿਲੂ ’ਤੇ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ।

ਪੰਜਾਬ ਦੇ ਲੋਕ ਅਤੇ ਕਿਸਾਨ ਸਭ ਕੁਝ ਸਮਝਦੇ ਹਨ। ਉਹ ਹਰ ਮੁੱਦੇ ’ਤੇ ਆਪਣੀ ਆਵਾਜ਼ ਬੁਲੰਦ ਕਰਨ ਅਤੇ ਲੋਕਤੰਤਰੀ ਢੰਗ ਨਾਲ ਆਪਣਾ ਜਵਾਬ ਦੇਣ ਦਾ ਹੱਕ ਰੱਖਦੇ ਹਨ।

12/11/2026
ਮੇਰੇ ਬਹੁਤ ਹੀ ਪਿਆਰੇ ਛੋਟੇ ਵੀਰ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਦਾਰ ਹਰਪ੍ਰੀਤ ਸਿੰਘ ਹੈਰੀ ਸਰਪੰਚ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬ...
12/11/2026

ਮੇਰੇ ਬਹੁਤ ਹੀ ਪਿਆਰੇ ਛੋਟੇ ਵੀਰ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਦਾਰ ਹਰਪ੍ਰੀਤ ਸਿੰਘ ਹੈਰੀ ਸਰਪੰਚ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

ਪਰਮਾਤਮਾ ਹਮੇਸ਼ਾ ਤੰਦਰੁਸਤੀਆਂ ਬਖ਼ਸ਼ੇ, ਚੜ੍ਹਦੀ ਕਲਾ ਵਿੱਚ ਰੱਖੇ ਅਤੇ ਜ਼ਿੰਦਗੀ ਵਿੱਚ ਖ਼ੁਸ਼ੀਆਂ ਤੇ ਕਾਮਯਾਬੀਆਂ ਬਖ਼ਸ਼ੇ। ਇਸੇ ਤਰ੍ਹਾਂ ਹੱਸਦੇ-ਵੱਸਦੇ ਰਹੋ ਅਤੇ ਲੋਕਾਂ ਦੀ ਸੇਵਾ ਕਰਦੇ ਰਹੋ। 🎂💐

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਪਾਵਨ ਮੌਕੇ ਉੱਤੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂਸ੍ਰੀ ਗੁਰੂ ਗ੍ਰੰਥ ਸਾਹਿਬ ਜੀ...
11/11/2026

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਪਾਵਨ ਮੌਕੇ ਉੱਤੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਾਨੂੰ ਸੱਚ, ਸੇਵਾ, ਨਿਮਰਤਾ, ਬਰਾਬਰਤਾ ਅਤੇ ਸਰਬੱਤ ਦੇ ਭਲੇ ਦੀ ਸਿੱਖਿਆ ਦਿੰਦੀ ਹੈ।
ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਚਰਨਾਂ ਵਿੱਚ ਅਰਦਾਸ ਹੈ ਕਿ ਸਮੂਹ ਸੰਗਤ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਬਲ ਬਖ਼ਸ਼ਣ।

ਫਰੀਦਕੋਟ ਦੀ ਹਲਕਾ ਕੋਆਰਡੀਨੇਟਰ (ਮਹਿਲਾ ਵਿੰਗ)ਐਡਵੋਕੇਟ ਸਰਬਜੀਤ ਕੌਰ ਜੀ ਦੇ ਜਨਮਦਿਨ ਮੌਕੇ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ ਅਤੇ ਅਪਣੇ ਪਰਿਵਾਰ ਸ...
10/11/2026

ਫਰੀਦਕੋਟ ਦੀ ਹਲਕਾ ਕੋਆਰਡੀਨੇਟਰ (ਮਹਿਲਾ ਵਿੰਗ)ਐਡਵੋਕੇਟ ਸਰਬਜੀਤ ਕੌਰ ਜੀ ਦੇ ਜਨਮਦਿਨ ਮੌਕੇ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ ਅਤੇ ਅਪਣੇ ਪਰਿਵਾਰ ਸਮੇਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ।
ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਤੰਦਰੁਸਤੀਆਂ ਬਖ਼ਸ਼ਣ ਅਤੇ ਇਸੇ ਤਰ੍ਹਾਂ ਪਾਰਟੀ ਅਤੇ ਲੋਕ ਸੇਵਾ ਦੇ ਕਾਰਜਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਂਦੇ ਰਹਿਣ। 🎂�

ਅੱਜ ਪਿੰਡ ਸਿਮਰੇਵਾਲਾ ਅਤੇ ਬੀਹਲੇਵਾਲਾ ਵਿਖੇ ਆਪਣੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਮਾਨ ...
09/11/2026

ਅੱਜ ਪਿੰਡ ਸਿਮਰੇਵਾਲਾ ਅਤੇ ਬੀਹਲੇਵਾਲਾ ਵਿਖੇ ਆਪਣੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਪਿੰਡ ਵਾਸੀਆਂ ਦਾ ਹਾਲ-ਚਾਲ ਵੀ ਜਾਣਿਆ।
ਖੁਸ਼ੀ ਦੀ ਗੱਲ ਹੈ ਕਿ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਲੋਕ ਭਲਾਈ ਦੇ ਫ਼ੈਸਲਿਆਂ ਤੋਂ ਲੋਕ ਸੰਤੁਸ਼ਟ ਅਤੇ ਖੁਸ਼ ਨਜ਼ਰ ਆ ਰਹੇ ਹਨ। ਪਿੰਡ ਵਾਸੀਆਂ ਦੇ ਮਿਲ ਰਹੇ ਪਿਆਰ ਅਤੇ ਸਮਰਥਨ ਤੋਂ ਇਹ ਵਿਸ਼ਵਾਸ ਹੋਰ ਮਜ਼ਬੂਤ ਹੁੰਦਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਸ਼ਾਹਿਤ ਹਨ।
ਲੋਕਾਂ ਦੀ ਸੇਵਾ, ਪੰਜਾਬ ਦਾ ਵਿਕਾਸ ਅਤੇ ਰੰਗਲਾ ਪੰਜਾਬ ਸਾਡਾ ਸੰਕਲਪ ਹੈ। ❤️
AamAadmiParty MannSarkar RanglaPunjab

Address

Chairman District Planning Committee
Faridkot
151203

Telephone

+919914521800

Website

Alerts

Be the first to know and let us send you an email when Gurtej Singh Khosa posts news and promotions. Your email address will not be used for any other purpose, and you can unsubscribe at any time.

Contact The Organization

Send a message to Gurtej Singh Khosa:

Shortcuts

Share