District Public Relations Office Fazilka

Directions

District Public Relations Office Fazilka DPRO Office works under the Information and Public Relations Department PB. It conveys information regarding diff. govt schemes to public.

‎ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ.ਏ.ਵੀ. ਕਾਲਜ ਅਬੋਹਰ ਵਿਖੇ ਕਰਵਾਇਆ ਗਿਆ ਆਲੌਕਿਕ ਡਰੋਨ ਸ਼ੋਅ​ਅਬੋਹਰ, 8 ਅਕਤ...
08/10/2026

‎ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੀ.ਏ.ਵੀ. ਕਾਲਜ ਅਬੋਹਰ ਵਿਖੇ ਕਰਵਾਇਆ ਗਿਆ ਆਲੌਕਿਕ ਡਰੋਨ ਸ਼ੋਅ

​ਅਬੋਹਰ, 8 ਅਕਤੂਬਰ

ਸ੍ਰੀ ਗੁਰੂ ਰਵਿਦਾਸ ਜੀ ਦੇ ਪਾਵਨ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਡੀ.ਏ.ਵੀ. ਕਾਲਜ, ਅਬੋਹਰ ਵਿਖੇ ਇੱਕ ਸ਼ਾਨਦਾਰ ਅਤੇ ਆਲੌਕਿਕ ਡਰੋਨ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਲਗਭਗ 500 ਡਰੋਨਾਂ ਰਾਹੀਂ ਆਕਾਸ਼ ਵਿੱਚ ਮਨਮੋਹਕ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਉੱਥੇ ਮੌਜੂਦ ਸਮੂਹ ਸੰਗਤਾਂ ਅਤੇ ਦਰਸ਼ਕਾਂ ਦਾ ਮਨ ਮੋਹ ਲਿਆ।

ਇਸ ਵਿਸ਼ੇਸ਼ ਸਮਾਗਮ ਵਿੱਚ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
​ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੀ
ਪਵਿੱਤਰ ਬਾਣੀ ਸਮੁੱਚੀ ਮਨੁੱਖਤਾ ਨੂੰ ਸਮਾਜ ਵਿੱਚ ਬਰਾਬਰੀ, ਸਾਂਝੀਵਾਲਤਾ ਅਤੇ ਸਨਮਾਨ ਭਰਿਆ ਜੀਵਨ ਬਤੀਤ ਕਰਨ ਦੀ ਸੱਚੀ
ਪ੍ਰੇਰਨਾ ਦਿੰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਧੁਨਿਕ ਤਕਨੀਕ ਅਰਥਾਤ ਡਰੋਨਾਂ ਰਾਹੀਂ ਕੀਤੀ ਗਈ ਇਹ ਅਸਰਦਾਰ ਪੇਸ਼ਕਾਰੀ ਗੁਰੂ ਸਾਹਿਬ ਪ੍ਰਤੀ ਇੱਕ
ਢੁਕਵੀਂ ਸ਼ਰਧਾਂਜਲੀ ਹੈ।

ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਅਨੋਖੇ ਸ਼ੋਅ ਦਾ ਮੁੱਖ
ਉਦੇਸ਼ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ,
ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ
ਆਧੁਨਿਕ ਤਕਰੀਕ ਰਾਹੀਂ ਅਜੋਕੀ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ
ਢੰਗ ਨਾਲ ਪਹੁੰਚਾਉਣਾ ਹੈ। ਇਸੇ ਪ੍ਰਕਾਰ ਹੀ ਕੱਲ੍ਹ ਮਿਤੀ 9 ਅਕਤੂਬਰ 2026 ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਡਿਸਪੈਂਸਰੀ ਗਰਾਊਂਡ ਬੱਲੂਆਣਾ ਵਿਖੇ ਵੀ ਡਰੋਨ ਸ਼ੋਅ ਕਰਵਾਇਆ ਜਾਵੇਗਾ!
‎ਇਸ ਮੌਕੇ ਜ਼ਿਲ੍ਹਾ ਪ੍ਰਧਾਨ -ਕਮ ਚੇਅਰਮੈਨ ਜਿਲਾ ਯੋਜਨਾ ਬੋਰਡ ਸ. ਉਪਕਾਰ ਸਿੰਘ ਜਾਖੜ, ਸੰਗਠਨ ਇੰਚਾਰਜ ਸੁਨੀਲ ਸਚਦੇਵਾ, ਲੀਗਲ ਸੈਲ ਤੋਂ ਜੁਆਇੰਟ ਸੈਕਟਰੀ ਹਰਪ੍ਰੀਤ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਰਾਜਿੰਦਰ ਕੁਮਾਰ, ਸ੍ਰੀ ਲਾਲ ਚੰਦ ਠੁਕਰਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਫਾਜ਼ਿਲਕਾ ਦੇ ਵਿਧਾਇਕ ਨੇ ਝੁੱਗੇ ਗੁਲਾਬ ਸਿੰਘ ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਕੀਤਾ ਉਦਘਾਟਨਫਾਜ਼...
08/10/2026

ਫਾਜ਼ਿਲਕਾ ਦੇ ਵਿਧਾਇਕ ਨੇ ਝੁੱਗੇ ਗੁਲਾਬ ਸਿੰਘ ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਕੀਤਾ ਉਦਘਾਟਨ

ਫਾਜ਼ਿਲਕਾ 8 ਅਕਤੂਬਰ 2026...
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵਲੋਂ ਅੱਜ ਫਾਜ਼ਿਲਕਾਦੇ ਪਿੰਡ ਝੁੱਗੇ ਗੁਲਾਬ ਸਿੰਘ (ਅਬਾਦੀ ਬਹਿਕ ਖਾਸ) ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ|
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਗੁਰੂ ਘਰ ਪ੍ਰਤੀ ਸ਼ਰਧਾ, ਸੇਵਾ ਭਾਵਨਾ ਅਤੇ ਭਗਤੀ ਦੀ ਲਸਾਨੀ ਮਿਸਾਲ ਨੂੰ ਅਸੀਂ ਸਿਜਦਾ ਕਰਦੇ ਹਾਂ!
ਉਹਨਾਂ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਵਾਸੀਆਂ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਤੇ ਅੱਜ ਉਹ ਆਪਣੇ ਆਪ ਵਿੱਚ ਮਾਣ ਮਹਿਸੂਸ ਕਰਦੇ ਹਨ ਕਿ ਧੰਨ ਧੰਨ ਬਾਬਾ ਬੁੱਢਾ ਜੀ ਯਾਦ ਵਿੱਚ ਚੱਲ ਰਹੇ ਸਲਾਨਾ ਜੋੜ ਮੇਲੇ ਵਾਲੇ ਦਿਨ ਹੀ ਉਹਨਾਂ ਨੂੰ ਬਾਬਾ ਬੁੱਢਾ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਉਹਨਾਂ ਕਿਹਾ ਕਿ ਸਾਡੇ ਦੇਸ਼ ਵਿੱਚ ਅਨੇਕਾਂ ਧਰਮਾਂ ਦੇ ਲੋਕ ਆਪਸ ਵਿੱਚ ਮਿਲ ਜੁਲ ਕੇ ਰਹਿੰਦੇ ਹਨ। ਉਹਨਾਂ ਕਿਹਾ ਕਿ ਆਓ ਸਾਰੇ ਅਸੀਂ ਗੁਰੂ ਸਾਹਿਬ ਦੀ ਪਰਮਾਤਮਾ ਪ੍ਰਤੀ ਭਗਤੀ ਤੋਂ ਸੇਧ ਲਈਏ ਅਤੇ ਆਪਣੇ ਹਲਕੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪਰਮਾਤਮਾ ਅੱਗੇ ਅਰਦਾਸ ਕਰੀਏ!

ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਤਰੋਬੜੀ ਵਿਖੇ 25 ਲੱਖ ਦੀ ਲਾਗਤ ਨਾਲ ਬਣੇ ਨਵੇਂ ਖੇਡ ਗਰਾਊਂਡ ਦਾ ਕੀਤਾ ਉਦਘਾਟਨਫਾਜ਼ਿਲਕਾ 8 ਅਕਤੂਬਰ....ਫਾਜ਼ਿਲਕਾ ਦ...
08/10/2026

ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਤਰੋਬੜੀ ਵਿਖੇ 25 ਲੱਖ ਦੀ ਲਾਗਤ ਨਾਲ ਬਣੇ ਨਵੇਂ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਫਾਜ਼ਿਲਕਾ 8 ਅਕਤੂਬਰ....
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵਲੋਂ
ਫਾਜ਼ਿਲਕਾ ਹਲਕੇ ਦੇ ਪਿੰਡ ਤਰੋਬੜੀ ਵਿਖੇ ਖੇਡ ਗ੍ਰਾਉੰਡ ਦਾ ਉਦਘਾਟਨ ਕੀਤਾ ਗਿਆ|
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ 45 ਲੱਖ ਦੀ ਲਾਗਤ ਨਾਲ ਪਿੰਡ ਤਰੋਬੜੀ ਵਿਖੇ ਇਹ ਨਵਾਂ ਖੇਡ ਗਰਾਊਂਡ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਇਸ ਖੇਡ ਗਰਾਊਂਡ ਦਾ ਨੌਜਵਾਨ ਵਰਗ ਨੂੰ ਬਹੁਤ ਲਾਭ ਹੋਵੇਗਾ! ਹੁਣ ਉਹਨਾਂ ਨੂੰ ਖੇਡਾਂ ਦੇ ਮੁਕਾਬਲੇ ਦੀ ਤਿਆਰੀ ਲਈ ਬਾਹਰ ਸ਼ਹਿਰ ਵਾਲੇ ਗਰਾਊਂਡਾਂ ਵਿੱਚ ਨਹੀਂ ਜਾਣਾ ਪਵੇਗਾ ਬਲਕਿ ਉਹ ਆਪਣੇ ਪਿੰਡ ਦੇ ਖੇਡ ਗਰਾਊਂਡ ਵਿੱਚ ਖੇਡ ਕੇ ਹੀ ਆਪਣੀ ਖੇਡ ਦੀ ਤਿਆਰੀ ਕਰ ਸਕਣਗੇ!
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਹੈ ਕਿ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ! ਇਸੇ ਤਹਿਤ ਹੀ ਲਗਾਤਾਰ ਸੂਬੇ ਦੇ ਪਿੰਡਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਨਵੇ ਖੇਡ ਗਰਾਊਂਡ ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ!
ਉਹਨਾਂ ਕਿਹਾ ਕਿ ਇਹਨਾਂ ਖੇਡ ਗਰਾਊਂਡਾਂ ਵਿੱਚ ਖੇਡ ਕੇ ਖਿਡਾਰੀ ਬਲਾਕ ਜਿਲਾ ਤੇ ਨੈਸ਼ਨਲ ਪੱਧਰ ਤੇ ਖੇਡ ਕੇ ਆਪਣੇ ਮਾਤਾ ਪਿਤਾ ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ! ਉਹਨਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਹੀ ਉਹ ਕਾਰ ਦਿਖਾਇਆ ਹੈ ਜੇ ਉਹ ਹੋਰ ਨਾ ਸਰਕਾਰਾਂ ਤੋਂ ਨਹੀਂ ਹੋਇਆ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਲਈ ਅਸੀਂ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਾਂ!
ਇਸ ਉਪਰੰਤ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੇ ਯਤਨਾਂ ਸਦਕਾ ਹੀ ਉਹਨਾਂ ਦੇ ਪਿੰਡ ਨੂੰ ਨਵਾ ਖੇਡ ਗਰਾਊਂਡ ਮਿਲਿਆ ਹੈ ਤੇ ਸਾਡੇ ਪਿੰਡ ਦੇ ਬੱਚੇ ਇਸ ਖੇਡ ਗਰਾਊਂਡ ਵਿੱਚ ਖੇਡ ਕੇ ਸਾਡੇ ਪਿੰਡ ਦਾ ਨਾਮ ਰੋਸ਼ਨ ਕਰਨਗੇ!
ਇਸ ਮੌਕੇ ਪਿੰਡ ਦੇ ਸਰਪੰਚ, ਪੰਚ, ਮੈਂਬਰ ਅਤੇ ਆਮ ਆਦਮੀ ਪਾਰਟੀ ਤੇ ਆਗੂ ਹਾਜ਼ਰ ਸਨ!

ਫਾਜ਼ਿਲਕਾ ਦੇ ਵਿਧਾਇਕ ਨੇ ਬੀਤੀ ਰਾਤ ਆਪਣੇ ਦਫ਼ਤਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀਫਾਜ਼ਿਲਕਾ 8 ਅਕਤੂਬਰ 2026...ਫਾਜ਼ਿਲ...
08/10/2026

ਫਾਜ਼ਿਲਕਾ ਦੇ ਵਿਧਾਇਕ ਨੇ ਬੀਤੀ ਰਾਤ ਆਪਣੇ ਦਫ਼ਤਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਕੀਤੀ
ਫਾਜ਼ਿਲਕਾ 8 ਅਕਤੂਬਰ 2026...
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵਲੋਂ ਬੀਤੀ ਰਾਤ ਆਪਣੇ ਦਫ਼ਤਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਸਥਾਨਾਂ ਲਈ ਬੱਸ ਰਵਾਨਾ ਕੀਤੀ |
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਰਾਹੀਂ ਸ਼ਰਧਾਲੂਆਂ ਲਈ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਨਾਂ ਦੱਸਿਆ ਕਿ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਇਸ ਮੌਕੇ ਵਾਰਡ ਨੂੰ: 10 ਤੋਂ ਐਮ.ਸੀ ਸੰਦੀਪ ਚਲਾਣਾ, ਵਾਰਡ ਇੰਚਾਰਜ 12 ਤੋਂ ਆਤਮਾ ਰਾਮ ਅਤੇ ਵੱਖ ਵੱਖ ਲੀਡਰਸ਼ਿਪ ਤੋਂ ਆਗੂ ਸਨ!

ਜੋਸ਼ ਟੀਮ ਨਾਲ ਟੀ.ਬੀ ਮੁਕਤ ਭਾਰਤ ਅਭਿਆਨ ਨੂੰ ਮਿਲੇਗਾ ਨਵਾਂ ਜੋਸ਼ : ਡਿਪਟੀ ਕਮਿਸ਼ਨਰਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਜੋਸ਼ ਟੀਮਾਂ ਦਾ ਹੋਵੇਗਾ ਗਠਨ :...
08/10/2026

ਜੋਸ਼ ਟੀਮ ਨਾਲ ਟੀ.ਬੀ ਮੁਕਤ ਭਾਰਤ ਅਭਿਆਨ ਨੂੰ ਮਿਲੇਗਾ ਨਵਾਂ ਜੋਸ਼ : ਡਿਪਟੀ ਕਮਿਸ਼ਨਰ

ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਜੋਸ਼ ਟੀਮਾਂ ਦਾ ਹੋਵੇਗਾ ਗਠਨ : ਡਾ ਕਵਿਤਾ ਸਿੰਘ ਸਿਵਲ ਸਰਜਨ

ਟੀ.ਬੀ ਪ੍ਰੋਗਰਾਮ ਵਿਚ ਯੋਗਦਾਨ ਪਾਉਣ ਵਾਲੀ ਸੰਸਥਾਵਾਂ, ਸਰਪੰਚ ਅਤੇ ਨਿਕਸ਼ੇ ਮਿੱਤਰ ਸਮਮਾਨਿਤ

ਫਾਜਿਲਕਾ 8 ਅਕਤੂਬਰ

ਟੀਬੀ ਵਿਰੁੱਧ ਮੁਹਿੰਮ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਹੋਰ ਮਜ਼ਬੂਤੀ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਦੇ ਸਹਿਯੋਗ ਨਾਲ 8 ਅਕਤੂਬਰ 2026 ਨੂੰ ਰਾਸ਼ਟਰੀ ਪੱਧਰ ਤੇ ਜੋਸ਼ (JOSH -ਜੁਆਇੰਟ ਸਕੁਐਡ ਫਾਰ ਹੈਲਥ) ਟੀਮਾਂ ਦੇ ਗਠਨ ਕਰਨ ਦੀ ਸ਼ੁਰੂਆਤ ਕੀਤੀ ਗਈ। ਇਸ ਲੜੀ ਤਹਿਤ ਜਿਲਾ ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ, ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜਿਲਾ ਟੀ.ਬੀ ਅਫਸਰ ਡਾ ਨੀਲੂ ਚੁੱਘ ਦੀ ਮੌਜੂਦਗੀ ਵਿਚ ਇਸ ਪ੍ਰੋਗਰਾਮ ਦੀ ਲਾਈਵ ਕਵਰੇਜ ਦੇ ਮੌਕੇ ਤੇ ਟੀ.ਬੀ ਵੋਲੰਟੀਅਰਸ ਨੂੰ ਸਨਮਾਨਿਤ ਕੀਤਾ ਗਿਆ।

ਜੋਸ਼ ਮੁਹਿੰਮ ਬਾਰੇ ਦਸਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦਸਿਆ ਕਿ ਪਹਿਲੇ ਪੜਾਅ ਵਿੱਚ ਨੌਜਵਾਨਾਂ ਦੀ ਅਗਵਾਈ ਵਿੱਚ ਭਾਈਚਾਰਕ ਲਾਮਬੰਦੀ ਨੂੰ ਮਜ਼ਬੂਤ ਕਰਨ ਅਤੇ ਟੀਬੀ ਮੁਕਤ ਭਾਰਤ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ 11 ਰਾਜਾਂ ਅਤੇ 55 ਜ਼ਿਲ੍ਹਿਆਂ ਵਿੱਚ ‘ਜੋਸ਼’ ਟੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਵਿੱਚ ਸਬੰਧਿਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਹਿਤਧਾਰਕਾਂ ਦੇ ਨਾਲ-ਨਾਲ ਚੁਣੇ ਹੋਏ ਨੁਮਾਇੰਦੇ, ਕਲਾਸ-। ਦੇ ਅਧਿਕਾਰੀ, ਮਾਈ ਭਾਰਤ ਵਲੰਟੀਅਰ, ਐੱਨਸੀਸੀ ਕੈਡੇਟਸ ਅਤੇ ਭਾਰਤ ਦੇ ਟੀਬੀ ਨੂੰ ਖਤਮ ਕਰਨ ਦੇ ਯਤਨਾਂ ਨਾਲ ਜੁੜੇ ਹੋਰ ਹਿਤਧਾਰਕ ਇਕੱਠੇ ਸ਼ਾਮਲ ਹੋਣਗੇ। ਮਾਈ ਭਾਰਤ ਐਪ ਵਿਚ ਸ਼ਾਮਲ ਕੀਤੇ ਗਏ ਨਵੇਂ ਫ਼ੀਚਰ ਮੁਤਾਬਕ ਕਲਾਸ-। ਦੇ ਅਧਿਕਾਰੀ ਆਪਣੇ ਅਧੀਨ ਜੋਸ਼ ਟੀਮ ਰਜਿਸਟਰ ਕਰਨਗੇ, ਇਸ ਉਪਰੰਤ ਜੋਸ਼ ਟੀਮ ਵਲੋਂ ਜੋ ਵੀ ਗਤੀਵਿਧੀਆਂ ਕੀਤੀਆਂ ਜਾਣਗੀਆਂ ਉਹ ਇਸ ਪੋਰਟਲ ਤੇ ਅਪਲੋਡ ਕੀਤੀਆਂ ਜਾਣਗੀਆਂ।

ਡਾ ਕਵਿਤਾ ਸਿੰਘ ਨੇ ਦਸਿਆ ਕਿ ਜਿਲਾ ਫਾਜ਼ਿਲਕਾ ਨੂੰ ਟੀ.ਬੀ ਮੁਕਤ ਬਣਾਉਣ ਲਈ ਵਿਭਾਗ ਵਲੋਂ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਸਕਰੀਨਿੰਗ ਵਿਚ ਵਾਧਾ ਕੀਤਾ ਗਿਆ ਹੈ ਅਤੇ ਏ-ਆਈ ਤਕਨੀਕ ਦੀਆਂ 4 ਐਕਸ ਰੇ ਮਸ਼ੀਨਾਂ ਰਾਹੀਂ ਜਿਲੇ ਵਿਖੇ ਕੈੰਪ ਲਗਾਏ ਜਾ ਰਹੇ ਹਨ ਤਾਂ ਜੋ ਟੀ.ਬੀ ਦੇ ਸ਼ੱਕੀ ਮਰੀਜਾਂ ਦੀ ਸਮੇਂ ਸਿਰ ਪਛਾਣ ਹੋ ਸਕੇ ਅਤੇ ਟੀ.ਬੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਹਨਾਂ ਦਸਿਆ ਕਿ ਕਮਿਊਨਿਟੀ ਆਊਟਰੀਚ ਅਤੇ ਸ਼ਮੂਲੀਅਤ ਰਾਹੀਂ ‘ਜੋਸ਼’ ਟੀਮਾਂ ਟੀਬੀ ਦੇ ਲੱਛਣਾਂ, ਰੋਕਥਾਮ, ਸਮੇਂ ਸਿਰ ਜਾਂਚ ਅਤੇ ਇਲਾਜ ਪੂਰਾ ਕਰਨ ਨਾਲ ਸਬੰਧਿਤ ਮਹੱਤਵਪੂਰਨ ਸੰਦੇਸ਼ਾਂ ਦੇ ਪ੍ਰਸਾਰ ਵਿੱਚ ਸਹਿਯੋਗ ਕਰੇਗੀ। ਉਹ ਟੀਬੀ ਨਾਲ ਜੁੜੇ ਮਿੱਥਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨ, ਕਲੰਕ ਨੂੰ ਘਟਾਉਣ ਅਤੇ ਵਿਅਕਤੀਆਂ, ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਰਾਸ਼ਟਰੀ ਟੀਬੀ ਦੇ ਖਾਤਮਾ ਅਭਿਆਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਵਿੱਚ ਵੀ ਯੋਗਦਾਨ ਦੇਣਗੀਆਂ।

ਡਾ ਨੀਲੂ ਚੁੱਘ ਨੇ ਦਸਿਆ ਕਿ ਇਸ ਪਹਿਲਕਦਮੀਆਂ ਦਾ ਉਦੇਸ਼ ਨੌਜਵਾਨਾਂ ਨੂੰ ਟੀਬੀ ਵਿਰੁੱਧ ਯਤਨਾਂ ਵਿੱਚ ਸਰਗਰਮ ਭਾਗੀਦਾਰ ਬਣਾਉਣਾ ਹੈ ਅਤੇ ਉਨ੍ਹਾਂ ਨੂੰ ਜਾਗਰੂਕਤਾ ਵਧਾਉਣ, ਸਮਾਜਿਕ ਲਾਮਬੰਦੀ ਅਤੇ ਭਾਈਚਾਰਕ ਸ਼ਮੂਲੀਅਤ ਵਿੱਚ ਯੋਗਦਾਨ ਦੇਣ ਲਈ ਇੱਕ ਨਿਰਧਾਰਿਤ ਪਲੈਟਫਾਰਮ ਪ੍ਰਦਾਨ ਕਰਨਾ ਹੈ। ਕਲਾਸ-I ਦੇ ਅਧਿਕਾਰੀਆਂ, ਮਾਈ ਭਾਰਤ ਵਲੰਟੀਅਰਾਂ ਅਤੇ ਐੱਨਸੀਸੀ ਕੈਡੇਟਾਂ ਦਾ ਤਾਲਮੇਲ ਜ਼ਮੀਨੀ ਪੱਧਰ 'ਤੇ ਸਰਕਾਰੀ ਪ੍ਰੋਗਰਾਮਾਂ ਅਤੇ ਭਾਈਚਾਰਿਆਂ ਦਰਮਿਆਨ ਜੁੜਾਅ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ ਟੀ.ਬੀ ਮੁਕਤ ਰਾਜ ਬਣਾਉਣ ਵਿਚ ਸਹਿਯੋਗ ਮਿਲੇਗਾ।

ਇਸ ਮੌਕੇ ਤੇ ਜਿਲਾ ਫਾਜ਼ਿਲਕਾ ਦੀਆਂ ਸੰਸਥਾਵਾਂ ਸ਼੍ਰੀ ਅਰੋੜਬੰਸ ਸੇਵਾ ਦਲ ਸੋਸਾਇਟੀ ਫਾਜ਼ਿਲਕਾ, ਜਨ ਸੇਵਾ ਸੋਸਾਇਟੀ ਫਾਜ਼ਿਲਕਾ, ਸੁਨੀਲ ਵਾਧਵਾ ਅਬੋਹਰ, ਜਿਲੇ ਦੀਆਂ 10 ਟੀ.ਬੀ ਮੁਕਤ ਪੰਚਾਇਤਾਂ, ਬਿਮਪਾਲ ਸਿੰਘ ਟੀ.ਬੀ ਚੈਪੀਅਨ, ਟੀ.ਬੀ ਪ੍ਰੋਗਰਾਮ ਦੇ ਬਲਾਕ ਨੋਡਲ ਅਫਸਰਾਂ, ਸਿਹਤ ਸਟਾਫ ਅਤੇ ਮਾਸ ਮੀਡਿਆ ਵਿੰਗ ਨੂੰ ਯਾਦਗਾਰੀ ਚਿਨ੍ਹ ਅਤੇ ਸਰਟੀਫਿਕੇਟ ਦੇ ਕੇ ਸਮਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਡਾ ਦਿਵਾਕਰ, ਡਾ ਮੋਨਿਕਾ, ਡਾ ਵਿਕਰਮ, ਮਾਸ ਮੀਡਿਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਮਨ ਕੰਬੋਜ, ਐਸ.ਟੀ.ਐਲ.ਐਸ ਰਾਜ ਸਿੰਘ, ਸਮੂਹ ਬਲਾਕ ਐਸ.ਟੀ.ਐਸ, ਸਮੂਹ ਐਮ.ਐਲ.ਟੀ, ਸਮੂਹ ਟੀ.ਬੀ. ਹੈਲਥ ਵਿਜਟਰ, ਮਲਟੀ ਪਰਪਜ਼ ਹੈਲਥ ਵਰਕਰ ਵਿੱਕੀ ਰਾਠੌੜ ਤੇ ਗੁਰਜੀਤ ਸਿੰਘ, ਕਾਜਲ ਅਤੇ ਹੋਰ ਸਟਾਫ ਮੌਜੂਦ ਸੀ।

ਜ਼ਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ: ਨਵਦੀਪ ਕੰਧਵਾਲੀਆਫਾਜ਼ਿਲਕਾ, 8 ਅਕਤੂਬਰਮੁੱਖ ਮੰਤਰੀ ਸ. ਭਗਵੰ...
08/10/2026

ਜ਼ਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ: ਨਵਦੀਪ ਕੰਧਵਾਲੀਆ

ਫਾਜ਼ਿਲਕਾ, 8 ਅਕਤੂਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਗਈ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਨੂੰ ਹੁਣ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਦਾ ਵੱਡਾ ਸਹਿਯੋਗ ਮਿਲਣਾ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਕੀਤੀਆਂ ਜਾ ਰਹੀਆਂ ਜਾਗਰੂਕਤਾ ਮੀਟਿੰਗਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਨਾਗਰਿਕ ਨਸ਼ਿਆਂ ਦੀ ਅਲਾਮਤ ਵਿਰੁੱਧ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਹਨ ਅਤੇ ਇਸਨੂੰ ਜੜ੍ਹੋਂ ਪੁੱਟਣ ਲਈ ਅੱਗੇ ਆ ਰਹੇ ਹਨ।
ਕੰਧਵਾਲੀਆ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਗੁਪਤ ਸੂਚਨਾਵਾਂ ਅਤੇ ਸ਼ਿਕਾਇਤਾਂ ‘ਸੇਫ ਪੰਜਾਬ’ ਪੋਰਟਲ/ਮਾਧਿਅਮ ਰਾਹੀਂ ਵੀ ਵੱਡੇ ਪੱਧਰ ’ਤੇ ਦਰਜ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਤਾਲਮੇਲ ਨਾਲ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾ ਕੇ ਇਸ ਨੂੰ ਇੱਕ ਸੱਚੀ ਲੋਕ ਲਹਿਰ ਬਣਾਉਣ ਲਈ ਨਿਰੰਤਰ ਯਤਨ ਜਾਰੀ ਹਨ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਅਤੇ ਲੋਕਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ।

—ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ—ਪ੍ਰਸ਼ਾਸਨ ਵੱਲੋਂ ਬਾਹਰੀ ਝੋਨੇ ਦੀ ਵਿਕਰੀ ’ਤੇ ਸਖ਼ਤ ਨਿਗਰਾਨੀਫਾਜ਼ਿਲਕਾ, 8 ਅ...
08/10/2026

—ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ
—ਪ੍ਰਸ਼ਾਸਨ ਵੱਲੋਂ ਬਾਹਰੀ ਝੋਨੇ ਦੀ ਵਿਕਰੀ ’ਤੇ ਸਖ਼ਤ ਨਿਗਰਾਨੀ
ਫਾਜ਼ਿਲਕਾ, 8 ਅਕਤੂਬਰ:
ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿੱਚ ਪੰਜਾਬ ਤੋਂ ਬਾਹਰੋਂ ਲਿਆਂਦੇ ਝੋਨੇ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਸਿੱਧੀ ਨਿਗਰਾਨੀ ਹੇਠ ਸਬੰਧਤ ਵਿਭਾਗਾਂ ਦੀਆਂ ਟੀਮਾਂ ਵੱਲੋਂ ਮੰਡੀਆਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਆਮਦ ’ਤੇ ਨਜ਼ਰ ਰੱਖੀ ਜਾ ਰਹੀ ਹੈ ਇਸ ਦੇ ਨਾਲ ਹੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸੈਂਟ੍ਰਲ ਵਿਜੀਲੈਂਸ ਕਮੇਟੀ ਵੱਲੋਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ ਪਿਛਲੇ ਦਿਨੀ ਸੈਂਟ੍ਰਲ ਵਿਜੀਲੈਂਸ ਕਮੇਟੀ ਦੇ ਟੀਮ ਮੈਂਬਰਾਂ ਵੱਲੋਂ ਵੀ ਜਲਾਲਾਬਾਦ ਵਿਖੇ ਝੋਨੇ ਦੀ ਪੜਤਾਲ ਕੀਤੀ ਗਈ ਤਾਂ ਜੋ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕੇ।
ਇਸੇ ਮੁਹਿੰਮ ਤਹਿਤ ਮਾਰਕੀਟ ਕਮੇਟੀ ਜਲਾਲਾਬਾਦ ਵੱਲੋਂ ਪੰਜਾਬ ਤੋਂ ਬਾਹਰ ਦਾ ਝੋਨਾ ਲੈ ਕੇ ਆ ਰਹੀ ਇੱਕ ਟਰਾਲੀ ਕਾਬੂ ਕੀਤੀ ਗਈ ਸੀ। ਜਾਂਚ ਉਪਰੰਤ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਇਸ ਸਬੰਧੀ ਗਲਤ ਢੰਗ ਨਾਲ ਬਾਹਰਲੇ ਸੂਬੇ ਦਾ ਝੋਨਾ ਪੰਜਾਬ ਦੀ ਮੰਡੀ ਵਿੱਚ ਲਿਆਉਣ ਵਾਲੇ ਸਬੰਧਤ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਬਾਹਰੋਂ ਝੋਨਾ ਲਿਆਉਣ ਜਾਂ ਉਸ ਦੀ ਪੰਜਾਬ ਵਿੱਚ ਵਿਕਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਗਿਆ ਝੋਨਾ ਸੁਚਾਰੂ ਢੰਗ ਨਾਲ ਖਰੀਦਿਆ ਜਾਵੇ ਅਤੇ ਖਰੀਦ ਏਜੰਸੀਆਂ ਵੱਲੋਂ ਸਮੇਂ ਸਿਰ ਲਿਫਟਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਗੁਣਵੱਤਾ ਅਤੇ ਸਰੋਤ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਕਿਸਾਨ ਵੀਰਾਂ ਨੂੰ ਇਹ ਅਪੀਲ ਵੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਫ਼ਸਲ ਦੀ ਵਿਕਰੀ ਤੁਰੰਤ ਯਕੀਨੀ ਬਣਾਈ ਜਾ ਸਕੇ।
ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਥਿਤੀ:
7 ਅਕਤੂਬਰ ਤੱਕ ਜ਼ਿਲ੍ਹੇ ਦੀਆਂ 14 ਮੰਡੀਆਂ ਵਿੱਚ ਕੁੱਲ 8,717 ਮੀਟਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 7,132 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ 5,993 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਸਮੂਹ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਝੋਨੇ ਦੀ ਲਿਫਟਿੰਗ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਪ੍ਰਸ਼ਾਸਨ ਵੱਲੋਂ ਸਾਰੀਆਂ ਸਬੰਧਤ ਏਜੰਸੀਆਂ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

08/10/2026

ਲਾਈਵ] ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Local Government Minister Harjot Singh Bains addressing a PC at Punjab Bhawan.

08/10/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਚੰਡੀਗੜ੍ਹ ਰਿਹਾਇਸ਼ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[Live] CM addressing media at CMR, Chandigarh.

ਡਿਪਟੀ ਕਮਿਸ਼ਨਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਬੰਧਿਤ ਵਿਭਾਗਾਂ ਅਤੇ ਪੁਲਿਸ ਵਿਭਾਗਾਂ ਦੇ...
07/10/2026

ਡਿਪਟੀ ਕਮਿਸ਼ਨਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਬੰਧਿਤ ਵਿਭਾਗਾਂ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਕਿਹਾ, 21 ਡਰੱਗ ਹੋਟਸਪੋਟ ਪਿੰਡਾਂ ਅਤੇ 7 ਫਾਇਰ ਹੋਟਸਪੋਟ ਪਿੰਡਾਂ ਤੇ ਰੱਖੀ ਜਾਵੇਗੀ ਸਖਤ ਨਿਗਰਾਨੀ

ਫਾਜ਼ਿਲਕਾ 7 ਅਕਤੂਬਰ...
ਪੰਜਾਬ ਸਰਕਾਰ ਵੱਲੋਂ ਛੇੜੀ ਗਈ ਯੁੱਧ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲੇ ਦੇ ਐਸਡੀਐਮ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ! ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨ. ਡਾਕਟਰ ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜਿਲਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ! ਉਹਨਾਂ ਕਿਹਾ ਕਿ ਐਸਡੀਐਮ ਤੇ ਡੀਐਸਪੀ ਸਾਹਿਬਾਨ ਆਪਸੀ ਤਾਲਮੇਲ ਨਾਲ 21 ਡਰੱਗ ਹੋਟਸਪੋਟ ਪਿੰਡਾਂ ਤੇ ਸਖਤ ਨਿਗਰਾਨੀ ਰੱਖਣ! ਉਹਨਾਂ ਕਿਹਾ ਕਿ ਅਧਿਕਾਰੀ ਨਸ਼ਿਆਂ ਦੇ ਖਾਤਮੇ ਲਈ ਪਿੰਡ ਵਾਸੀਆਂ ਨੂੰ ਮਿਲਣ ਅਤੇ ਪਿੰਡ ਵਾਸੀਆਂ ਦੇ ਵਿਚਾਰ ਵੀ ਲੈਣ ਤੇ ਜੇਕਰ ਪਿੰਡ ਵਿੱਚ ਕੋਈ ਵੀ ਖਾਲੀ ਬਿਲਡਿੰਗ ਜਾ ਸਥਾਨ ਨਸ਼ਿਆਂ ਦਾ ਅੱਡਾ ਬਣਿਆ ਹੋਇਆ ਤਾਂ ਉਸ ਨੂੰ ਬਣਦੀ ਵਿਭਾਗੀ ਕਾਰਵਾਈ ਅਨੁਸਾਰ ਨਸ਼ਟ ਕੀਤਾ ਜਾਵੇ ਤੇ ਇਸ ਲਈ ਉਹ ਸਬੰਧਿਤ ਬੀ.ਡੀ.ਓਜ਼ ਨਾਲ ਤਾਲਮੇਲ ਵੀ ਕਰ ਸਕਦੇ ਹਨ! ਉਹਨਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਇਨਾਂ ਪਿੰਡਾਂ ਦਾ ਪਲਾਨ ਤਿਆਰ ਕਰਨ ਜਿਸ ਵਿੱਚ ਪਿੰਡਾਂ ਦੀ ਨਿਗਰਾਨੀ ਤੇ ਪਿੰਡਾਂ ਵਿੱਚ ਲੋੜੀਦੇ ਸਥਾਨਾਂ ਤੇ ਸਪੋਰਟਸ ਐਕਟੀਵਿਟੀ, ਲਾਈਟਾਂ ਅਤੇ ਸੀਸੀਟੀਵੀ ਕੈਮਰੇ ਆਦਿ ਦੀ ਰਿਪੋਰਟ ਦੇਣ ਤਾਂ ਜੋ ਸਬੰਧਤ ਸਥਾਨਾਂ ਤੇ ਇਹ ਲਗਵਾਏ ਜਾ ਸਕਣ! ਉਹਨਾਂ ਕਿਹਾ ਕਿ ਡਰੱਗ ਇੰਸਪੈਕਟਰ ਪਿੰਡਾਂ ਦੀ ਵਿਜ਼ਿਟ ਕਰਕੇ ਪਿੰਡਾਂ ਵਿੱਚ ਡਰੱਗ ਸਟੋਰਾਂ ਦੇ ਵੇਰਵੇ ਦੀ ਸੂਚਨਾ ਉਹਨਾਂ ਨਾਲ ਸਾਂਝੀ ਕਰਨ !
ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ 7 ਹੋਟ ਸਪੋਟ ਪਿੰਡਾਂ ਤੇ ਸਖਤ ਨਿਗਰਾਨੀ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਸਬੰਧਤ ਅਫਸਰ ਸਾਹਿਬਾਨ ਇਹਨਾਂ ਪਿੰਡਾਂ ਦੀ ਨਿਗਰਾਨੀ ਰੱਖਣ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਵੀ ਜਾਗਰੂਕ ਕਰਨਗੇ। ਉਹਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾਵੇ ਤੇ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਜਾਵੇ।
ਇਸ ਮੌਕੇ ਐੱਸ.ਡੀ.ਐੱਮ. ਫਾਜ਼ਿਲਕਾ ਜੁਗਰਾਜ ਸਿੰਘ ਕਾਹਲੋ, ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਅੰਡਰ ਟ੍ਰੇਨਿੰਗ ਅਫਸਰ ਅੰਡਰ ਟ੍ਰੇਨਿੰਗ ਅਫਸਰ ਸੁਬਰਤ ਸਿੰਘ, ਜਿਲਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਮਮਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸਾਹਿਬਾਨ ਮੌਜੂਦ ਸਨ।

Address

Fazilka

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Website

Alerts

Be the first to know and let us send you an email when District Public Relations Office Fazilka posts news and promotions. Your email address will not be used for any other purpose, and you can unsubscribe at any time.

Shortcuts

Share