DC Ferozepur

Contact the organization

DC Ferozepur Contact information, map and directions, contact form, opening hours, services, ratings, photos, videos and announcements from DC Ferozepur, Public & Government Service, Firozpur.

25/06/2026
-ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਬੀ.ਐਲ.ਓਜ਼. ਵਲੋਂ ਜ਼ਿਲ੍ਹੇ ਦੇ 7 ਲੱਖ 17 ਹਜ਼ਾਰ 773 ਵੋਟਰਾਂ ਤੱਕ ਕੀਤੀ ਜਾਵੇਗੀ ਪਹੁੰਚ*** ਪੰਜਾਬ ਰਾਜ ਵਿੱਚ 25 ...
24/06/2026

-ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਬੀ.ਐਲ.ਓਜ਼. ਵਲੋਂ ਜ਼ਿਲ੍ਹੇ ਦੇ 7 ਲੱਖ 17 ਹਜ਼ਾਰ 773 ਵੋਟਰਾਂ ਤੱਕ ਕੀਤੀ ਜਾਵੇਗੀ ਪਹੁੰਚ

***
ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਆਦਿ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਪ੍ਰੈੱਸ ਵਾਰਤਾ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ।
ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰ-ਘਰ ਜਾਣਗੇ, ਇਹ ਕੰਮ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਦੇ ਇਸ ਕਾਰਜ਼ ਵਿਚ ਜ਼ਿਲ੍ਹੇ ਦੇ 903 ਬੂਥਾਂ ਦੇ ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਜ਼ਿਲ੍ਹੇ ਦੇ 7 ਲੱਖ 17 ਹਜ਼ਾਰ 773 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਵੋਟਰਾਂ ਦੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1950 ਅਤੇ ਜ਼ਿਲ੍ਹਾ ਪੱਧਰ ਤੇ 01632-242473 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।
ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
ਜ਼ਿਲ੍ਹੇ ਵਿੱਚ 87.61 ਫੀਸਦ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ। ਉਨ੍ਹਾਂ ਨੇ ਐਸ.ਆਈ.ਆਰ. ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਪੱਤਰਕਾਰ ਭਾਈਚਾਰੇ ਨੂੰ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ ਲਈ ਚੋਣ ਅਮਲੇ ਦੀ ਮਦਦ ਕੀਤੀ ਜਾਵੇ।

‎‎‎ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ‎- 25 ਜੂਨ ਤੋਂ 24 ਜੁਲਾਈ, 2026 ਤੱਕ ਘਰ-ਘਰ ਜਾ ਕੇ ਬੀ...
22/06/2026

‎
‎
‎ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ:
‎- 25 ਜੂਨ ਤੋਂ 24 ਜੁਲਾਈ, 2026 ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਭਰਵਾਉਣਗੇ ਇਨੂਮਰੇਸ਼ਨ ਫਾਰਮ
‎- ਜ਼ਿਲ੍ਹਾ ਵਾਸੀਆਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ
‎- ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ-2 ਨਿਯੁਕਤ ਕਰਨ ਦੀ ਅਪੀਲ
‎
‎- ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਮੀਟਿੰਗ
‎
‎***
‎ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹੇ ਦੇ ਕੁੱਲ 7,18,760 ਵੋਟਰਾਂ ਵਿੱਚੋਂ 6,16,817 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ ਕੁੱਲ 903 ਪੋਲਿੰਗ ਬੂਥਾਂ ਲਈ 903 ਬੀ.ਐਲ.ਓਜ਼ ਅਤੇ 91 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। 23-24 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ.ਐਲ.ਓਜ਼ ਬੀ.ਐਲ.ਏ. ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਮੀਟਿੰਗਾਂ ਕਰਨਗੇ।
‎ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਅਤੇ 25 ਜੂਨ ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ।
‎ 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
‎ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ। ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਆਧਾਰ ਕਾਰਡ ਨੂੰ ਸਿਰਫ਼ ਪਛਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਪਛਾਣ ਦੇ ਸਬੂਤ ਵਜੋਂ।
‎ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ-2 ਨਿਯੁਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੇ ਹਰੇਕ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਭਰਪੂਰ ਤੌਰ ’ਤੇ ਸ਼ਾਮਲ ਕੀਤਾ ਜਾਵੇਗਾ। ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
‎ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ।
‎

Address

Firozpur
152001

Website

Alerts

Be the first to know and let us send you an email when DC Ferozepur posts news and promotions. Your email address will not be used for any other purpose, and you can unsubscribe at any time.

Contact The Organization

Send a message to DC Ferozepur:

Shortcuts

Share