26/01/2023
ਜਓ ਤਉ ਪ੍ਰੇਮ ਖੇਲਣ ਕਾ ਚਾਉ।। ਸਿਰੁ ਧਰਿ ਤਲੀ ਗਲੀ ਮੇਰੀ ਆਉ ।।
ਇਤੁ ਮਾਰਗਿ ਪੈਰੁ ਧਰੀਜੈ।। ਸਿਰੁ ਦੀਜੈ ਕਾਵਿ ਨਾ ਕੀਜੈ।।
ਕਲਮ ਅਤੇ ਖੰਡੇ ਦੇ ਧਨੀ ਬੁੱਢੇ ਜਰਨੈਲ, ਬ੍ਰਮ ਗਿਆਨੀ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
ਸਿੱਖ ਕੌਮ ਦੇ ਮਹਾਨ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਅੱਜ ਹੈ ਜਨਮ ਦਿਹਾੜਾ, ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜਿੰਨਾਂ ਦੀ ਸ਼ਹੀਦੀ ਨੂੰ ਹਰ ਕੋਈ ਨਤਮਸਤਕ ਕਰਦਾ ਹੈ।
ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈ: ਦੇ ਵਿੱਚ ਪਿਤਾ ਭਗਤਾ ਦੇ ਘਰ ਮਾਤਾ ਜਿਓਨੀ ਦੇ ਕੁੱਖੋਂ ਪਹੂਵਿੰਡ ਪਿੰਡ ਅੰਮ੍ਰਿਤਸਰ ਵਿਖੇ ਹੋਇਆ। 1699 ਈ: ਦੇ ਵਿੱਚ ਬਾਬਾ ਦੀਪ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਦੇ ਸਥਾਪਿਤ ਕੀਤੇ ਖਾਲਸਾ ਪੰਥ ਦੇ ਵਿੱਚ ਆਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਸਕਿਆ ਤੇ ਗੁਰੂ ਦੇ ਸਿੱਖ ਬਣ ਗਏ।ਬਾਬਾ ਦੀਪ ਸਿੰਘ ਜੀ ਨੂੰ ਇੱਕ ਯੋਧੇ ਹੋਣ ਦੇ ਨਾਲ ਨਾਲ ਇੱਕ ਬ੍ਰਹਮ ਗਿਆਨੀ ਵਜੋਂ ਵੀ ਜਾਣਿਆਂ ਜਾਂਦਾ ਹੈ। 🙏🙏🙏💐💐💐

27/11/2022
20/10/2022