District Public Relations Office Moga

District Public Relations Office Moga

Share

The page is to share government information with common people

05/06/2026

[ਲਾਈਵ] ਕੈਬਨਿਟ ਮੰਤਰੀ ਅਮਨ ਅਰੋੜਾ, ਮਹਿਲਾ ਕੈਡੇਟਸ ਮਹਿਕਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ।

[Live] Cabinet Minister Aman Arora felicitates Lady Cadets Mehakpreet Kaur, Komalpreet Kaur.

Photos from District Public Relations Office Moga's post 04/06/2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ
ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ

ਮੋਗਾ ਵਿੱਚ 1.71 ਲੱਖ ਕਾਰਡ ਜਾਰੀ-
ਹਸਪਤਾਲਾਂ ਨੂੰ 6.34 ਕਰੋੜ ਤੋਂ ਵਧੇਰੇ ਦੇ ਕਲੇਮ ਕੀਤੇ ਪਾਸ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਬੀਮਾ ਯੋਜਨਾ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਹੁਕਮ

ਮੋਗਾ, 04 ਜੂਨ,
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪੈ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਜਿਲ਼ੇ ਵਿੱਚ 8.61 ਕਰੋੜ ਰੁਪੈ ਦਾ ਇਲਾਜ ਮੁਫ਼ਤ ਪ੍ਰਦਾਨ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਸਹੂਲਤ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਲਦੀ ਹੈ। ਇਸ ਵਿੱਚ ਤਕਰੀਬਨ ਸਾਰੀਆਂ ਬਿਮਾਰੀਆਂ, ਟੈਸਟਾਂ ਅਤੇ ਦਵਾਈਆਂ ਦਾ ਖਰਚਾ ਸ਼ਾਮਲ ਹੈ।

ਉਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.71 ਲੱਖ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੁਣ ਤੱਕ ਕੁੱਲ 8 ਕਰੋੜ 61 ਲੱਖ 82 ਹਜਾਰ 969 ਰੁਪਏ ਦਾ ਕਲੇਮ ਸਬਮਿਟ ਕੀਤਾ ਗਿਆ ਹੈ, ਜਿਸ ਵਿੱਚੋਂ 6 ਕਰੋੜ 34 ਲੱਖ 40 ਹਜਾਰ 717 ਰੁਪਏ ਦਾ ਕਲੇਮ ਜਾਰੀ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਸਤਪਾਲਾਂ ਨੂੰ ਨਾਲੋ ਨਾਲ ਅਦਾਇਗੀ ਕੀਤੀ ਜਾ ਰਹੀ ਹੈ, ਤਾਂ ਕਿ ਕਿਸੇ ਵੀ ਵਿਅਕਤੀ ਨੂੰ ਇਸਦਾ ਲਾਭ ਲੈਣ ਵਿੱਚ ਪ੍ਰੇਸ਼ਾਨੀ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਲੋਕਲ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਕਿ ਇਸ ਸਬੰਧੀ ਆਉਂਦੀਆਂ ਸਮੱਸਿਆਵਾਂ ਨੂੰ ਢੁਕਵੇਂ ਤਰੀਕੇ ਨਾਲ ਹੱਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਥਾਨਕ ਸਰਕਾਰੀ ਹਸਪਤਾਲਾਂ ਅਤੇ ਸੇਵਾ ਕੇਂਦਰਾਂ ਨਾਲ ਸੰਪਰਕ ਕਰਕੇ ਇਸ ਕਾਰਡ ਨੂੰ ਬਣਾਇਆ ਜਾ ਸਕਦਾ ਹੈ। ਮੋਬਾਈਲ 'ਤੇ 'ਆਯੁਸ਼ਮਾਨ ਐਪ ਡਾਊਨਲੋਡ ਕਰਕੇ ਜਾਂ ਆਯੁਸ਼ਮਾਨ ਐਪ ਪੋਰਟਲ ਤੇ ਜਾ ਕੇ ਖੁਦ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਸਿਹਤ ਵਿਭਾਗ ਵੱਲੋਂ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਕਾਰਡ ਬਣਾਏ ਜਾ ਰਹੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਵਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਸਮੂਹ ਐਸ ਡੀ ਐਮਜ ਤੇ ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ ।

ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ।

03/06/2026

[ਲਾਈਵ] ਸੰਜੇ ਗੁਪਤਾ ਪੀਐਸਈਆਰਸੀ ਚੇਅਰਪਰਸਨ ਵਜੋਂ ਸਹੁੰ ਚੁੱਕਣ ਮਗਰੋਂ ਅਹੁਦਾ ਸੰਭਾਲਦੇ ਹੋਏ।

[Live] Sanjay Gupta assuming charge after taking oath as Chairperson PSERC.

03/06/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

*

[Live] CM addressing a press conference at CMR, Chandigarh.

02/06/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] CM addressing a press conference at CMR, Chandigarh.

02/06/2026

*ਪ੍ਰੀ ਐਸ.ਆਈ ਆਰ ਤਹਿਤ ਵੋਟਰ ਮੈਪਿੰਗ ਫ਼ੀਸਦੀ ਵਧਾਉਣ ਲਈ 7 ਜੂਨ ਐਤਵਾਰ ਨੂੰ ਲੱਗੇਗਾ ਵਿਸ਼ੇਸ ਕੈਂਪ*

*ਮੋਗਾ ਦੇ ਸਮੂਹ ਬੀ ਐਲ ਓਜ ਆਪਣੇ ਪੋਲਿੰਗ ਬੂਥਾਂ ਤੇ ਬੈਠ ਕੇ ਦੇਣਗੇ ਵੋਟਰਾਂ ਨੂੰ ਸੇਵਾਵਾਂ*

*ਵੱਧ ਤੋਂ ਵੱਧ ਵੋਟਰ ਲੈਣ ਕੈਂਪ ਦਾ ਲਾਹਾ*

ਮੋਗਾ, 2 ਜੂਨ,
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੀ ਐਸ ਆਈ ਆਰ ਦਾ ਕੰਮ ਜਾਰੀ ਹੈ।ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ’ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪ੍ਰੀ ਐਸ ਆਈ ਆਰ ਅਧੀਨ ਵੋਟਰਾਂ ਦੀ ਮੈਪਿੰਗ ਫ਼ੀਸਦੀ ਵਧਾਉਣ ਲਈ 7 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਅਯੋਜਿਤ ਕੀਤਾ ਜਾਵੇਗਾ ਜਿਸ ਦੌਰਾਨ ਸਮੂਹ ਬੀ ਐਲ ਓਜ ਆਪਣੇ ਆਪਣੇ ਬੂਥਾ ਤੇ ਉਪਲਬਧ ਰਹਿ ਕੇ ਮੈਪਿੰਗ ਫ਼ੀਸਦੀ ਵਧਾਉਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਿਸ਼ੇਸ਼ ਕੈਂਪ ਦਾ ਲਾਹਾ ਜਰੂਰ ਲਿਆ ਜਾਵੇ ਅਤੇ ਆਪਣੇ ਨਾਲ ਸਬੰਧਤ ਬੀ ਐਲ ਓ ਨੂੰ ਲੋੜੀਂਦੇ ਦਸਤਾਵੇਜ਼ ਮੁੱਹਈਆ ਕਰਵਾਏ ਜਾਣ।

ਸ੍ਰੀ ਸੇਤੀਆ ਨੇ ਦੱਸਿਆ ਕਿ ਜਿਲ੍ਹਾ ਮੋਗਾ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਜਿਲ੍ਹੇ ਦੇ 7 ਲੱਖ 55 ਹਜਾਰ 529ਵੋਟਰਾਂ ਵਿੱਚੋਂ 6 ਲੱਖ 63ਹਜ਼ਾਰ 774 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.73 ਫੀਸਦ ਬਣਦੀ ਹੈ।

ਇਸ ਕਾਰਜ ਲਈ 804ਬੀ.ਐਲ.ਓਜ਼, 80 ਸੁਪਰਵਾਈਜ਼ਰ, 4ਈ.ਆਰ.ਓਜ਼ ਅਤੇ 8 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ.ਓ. ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ।

ਜਿਕਰਯੋਗ ਹੈ ਕਿ ਸੋਧੇ ਸ਼ਡਿਊਲ ਅਨੁਸਾਰ ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ।ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ (Final Roll) 01-10-2026 ਨੂੰ ਕੀਤੀ ਜਾਵੇਗੀ।

ਫ਼ੋਟੋ-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਗਰ ਸੇਤੀਆ ।

31/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟੈਗੋਰ ਥਿਏਟਰ ਵਿਖੇ ਪੀਐਸਈਬੀ ਦੇ ਇਮਤਿਹਾਨਾਂ ਵਿੱਚ ਚੋਟੀ ਦਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ।
*

[Live] CM interacting with PSEB toppers during an event at Tagore Theatre.

30/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਰਿਹਾਇਸ਼ ਵਿਖੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।
*

[Live] CM briefing media about Cabinet meeting decisions at CMR.

29/05/2026

[ਲਾਈਵ] ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

[Live] Chairman Punjab State Scheduled Castes Commission Jasvir Singh Garhi addressing media

28/05/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਤ ਅਵਤਾਰ ਸਿੰਘ ਜੀ ਦੇ 38ਵੇਂ ਸਾਲਾਨਾ ਬਰਸੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।
*

[Live] CM during 38th Salana Barsi samagam of Sant Avtar Singh Ji.

Want your business to be the top-listed Government Service in Moga?

Click here to claim your Sponsored Listing.

Location

Address


District Administrative Complex Moga
Moga
142001