ਭਾਰਤੀ ਕਿਸਾਨ ਯੂਨੀਅਨ ਤੋਤੇਵਾਲ Bharti Kisan Union Totewal

ਭਾਰਤੀ ਕਿਸਾਨ ਯੂਨੀਅਨ ਤੋਤੇਵਾਲ Bharti Kisan Union Totewal

Share

BKU ToteWal ਭਾਰਤੀ ਕਿਸਾਨ ਯੂਨੀਅਨ ਤੋਤੇਵਾਲ

06/05/2026
06/05/2026

ਬੀਕੇਯੂ ਤੋਤੇਵਾਲ ਦੇ ਆਗੂ ਦਿੱਲੀ ਲਈ ਹੋਏ ਰਵਾਨਾਂ..

06/05/2026

ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਵੱਲੋਂ ਦਿੱਲੀ ਜੰਤਰ-ਮੰਤਰ ਤੇ ਅੱਜ ਹੋਵੇਗਾ ਰੋਸ ਪ੍ਰਦਰਸ਼ਨ- ਸੁੱਖ ਗਿੱਲ ਮੋਗਾ

ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਆਗੂ ਦਿੱਲੀ ਲਈ ਰਵਾਨਾਂ ਹੋਣ ਸਮੇਂ

ਮੋਗਾ 6 ਮਈ ( ) ਅੱਜ ਜਾਣਕਾਰੀ ਦਿੰਦੇ ਹੋਏ ਸੁੱਖ ਗਿੱਲ ਮੋਗਾ ਸੁਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਨੇ ਦੱਸਿਆ ਕੇ ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਕੌਮੀ ਇਨਸਾਫ ਮੋਰਚਾ ਮੋਹਾਲੀ ਚੰਡੀਗੜ੍ਹ ਵੱਲੋਂ 101 ਸਿੰਘਾਂ ਦੇ ਜੱਥੇ ਨਾਲ ਕਾਲੇ ਚੋਲੇ ਪਾਕੇ ਅਤੇ ਆਪਣੇ ਆਪ ਨੂੰ ਜੰਜੀਰਾਂ ਨਾਲ ਜਕੜ ਕੇ ਗੁਲਾਮੀ ਦਾ ਅਹਿਸਾਸ ਕਰਵਾਉਣ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਇਹ ਰੋਸ ਕੀਤਾ ਜਾਵੇਗਾ,ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਦੇਸ਼ ਵਿੱਚ ਹੋ ਰਹੇ ਅਨਿਆਂ ਦੇ ਖਿਲਾਫ ਆਪਣੀ ਆਵਾਜ਼ ਉਠਾਉਣ ਅਤੇ ਖਾਸਕਰ ਸਿੱਖਾਂ ਲਈ ਵੱਖਰਾ ਸਵਿਧਾਨ ਵਰਤੇ ਜਾਣ ਤੇ ਮਨੁੱਖੀ ਅਧਿਕਾਰਾਂ ਨੂੰ ਸੂਲੀ ਟੰਗਕੇ ਸਾਡੇ ਸਿੰਘਾਂ ਨੂੰ 33-33 ਸਾਲਾਂ ਤੋਂ ਜੇਲਾਂ ਚ ਡੱਕਿਆ ਹੋਇਆ ਹੈ ਇਹ ਰੋਸ ਮਾਰਚ ਗੁਲਾਮੀ ਦਾ ਅਹਿਸਾਸ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਰੋਸ ਮਾਰਚ ਰਾਹੀਂ ਸਰਕਾਰ ਦਾ ਧਿਆਨ ਲੋਕਾਂ ਦੀਆਂ ਮੰਗਾਂ ਵੱਲ ਖਿੱਚਿਆ ਜਾਵੇਗਾ,ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਆਗੂ ਅਤੇ ਵਰਕਰ ਦਿੱਲੀ ਲਈ ਰਵਾਨਾ ਹੋਏ ਅਤੇ ਉਨ੍ਹਾਂ ਵਿੱਚ ਵੱਡਾ ਜੋਸ਼ ਵੇਖਣ ਨੂੰ ਮਿਲਿਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ,ਇਸ ਮੌਕੇ ਮੋਗਾ ਤੋਂ ਦਿੱਲੀ ਲਈ ਰਵਾਨਾਂ ਹੋਣ ਸਮੇ ਸੁੱਖ ਗਿਲ਼ ਮੋਗਾ ਸੂਬਾ ਪ੍ਰਧਾਨ,ਦਲਜੀਤ ਸਿੰਘ ਸਰਪੰਚ ਜਨਰਲ ਸਕੱਤਰ ਪੰਜਾਬ,ਗੁਰਚਰਨ ਸਿੰਘ ਤੋਤੇਵਾਲ ਜਿਲ੍ਹਾ ਪ੍ਰਧਾਨ ਮੋਗਾ,ਰਣਜੀਤ ਸਿੰਘ ਚੱਕ ਤਾਰੇਵਾਲਾ ਤਹਿਸੀਲ ਪ੍ਰਧਾਨ ਧਰਮਕੋਟ,ਚੰਦਨਦੀਪ ਸਿੰਘ ਰੌਂਤਾ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਅਤੇ ਕੁਲਜੀਤ ਸਿੰਘ ਰੌਂਤਾ ਯੂਥ ਜਿਲ੍ਹਾ ਪ੍ਰਧਾਨ ਮੋਗਾ ਸ਼ਹਿਰੀ ਰਵਾਨਾਂ ਹੋਏ ।

Photos from ਭਾਰਤੀ ਕਿਸਾਨ ਯੂਨੀਅਨ ਤੋਤੇਵਾਲ Bharti Kisan Union Totewal's post 06/05/2026

ਅਜਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਕਿਸਾਨੀ ਮਸਲਿਆਂ ਤੇ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ…

05/05/2026

7 ਮਈ ਨੂੰ ਦਿੱਲੀ ਚੱਲੋ. ..
#ਕੌਮੀਇਨਸਾਫਮੋਰਚਾਮੋਹਾਲੀ


Photos from ਭਾਰਤੀ ਕਿਸਾਨ ਯੂਨੀਅਨ ਤੋਤੇਵਾਲ Bharti Kisan Union Totewal's post 05/05/2026

ਬੀਤੇ ਕੱਲ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕਰਨ ਸਮੇਂ ਦੀਆਂ ਤਸਵੀਰਾਂ…

05/05/2026

S Supreett Singh Dhaliwal
Chief Shooting Coach Government of Punjab
6 Phase , Mohali Nal Meeting Karke Boht Khushi Hohi Mere Nal Ranjit Singh Malhi Chak Tare Wala Hajar Rahe…



04/05/2026
04/05/2026

ਅਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 4 ਮਈ — ਅਜ਼ਾਦ ਕਿਸਾਨ ਮੋਰਚਾ ਪੰਜਾਬ (AKM Punjab) ਫੋਰਮ ਵੱਲੋਂ, ਜਿਸ ਵਿੱਚ ਪੰਜਾਬ ਦੀਆਂ 15 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਸ਼ਾਮਲ ਹਨ, ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਆਈਆਂ ਕੁਦਰਤੀ ਆਫ਼ਤਾਂ, ਹੜ੍ਹਾਂ, ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨ ਵਰਗ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਖੇਤੀ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰਾਜਪਾਲ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਮੰਗ ਪੱਤਰ ਵਿੱਚ ਹੜ ਪੀੜਤਾਂ ਨੂੰ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕਰਨ, ਨੁਕਸਾਨੀਆਂ ਫਸਲਾਂ ਦਾ ਯੋਗ ਮੁਆਵਜ਼ਾ ਦੇਣ, ਖਸ-ਖਸ (ਪੋਪੀ) ਦੀ ਖੇਤੀ ਕਾਨੂੰਨੀ ਤੌਰ ‘ਤੇ ਸ਼ੁਰੂ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਮੱਕੀ, ਆਲੂ, ਮਟਰ, ਮੂੰਗੀ ਤੇ ਕਪਾਹ ਸਮੇਤ ਹੋਰ ਫਸਲਾਂ ‘ਤੇ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ।

ਇਸ ਤੋਂ ਇਲਾਵਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਬੀਬੀਐਮਬੀ ਵਿੱਚ ਪੰਜਾਬ ਦੀ ਭਾਗੀਦਾਰੀ ਬਹਾਲ ਕਰਨ, ਸਤਲੁੱਜ ਅਤੇ ਹੋਰ ਦਰਿਆਵਾਂ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਫੈਕਟਰੀਆਂ ਖ਼ਿਲਾਫ਼ ਕਾਰਵਾਈ ਕਰਨ, ਪਰਾਲੀ ਸਬੰਧੀ ਦਰਜ ਪਰਚੇ ਰੱਦ ਕਰਨ ਅਤੇ ਅਬਾਦਕਾਰ ਕਿਸਾਨਾਂ ਦੀਆਂ ਕੱਚੀਆਂ ਪੈਲੀਆਂ ਪੱਕੀਆਂ ਕਰਨ ਦੀ ਮੰਗ ਵੀ ਉਠਾਈ ਗਈ।

ਮੋਰਚੇ ਦੇ ਆਗੂਆਂ ਨੇ ਹਰ ਘਰ ਨੂੰ ਸਾਫ਼ ਪੀਣ ਵਾਲਾ ਪਾਣੀ ਅਤੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ, ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਨੌਜਵਾਨਾਂ ਦੇ ਫੇਕ ਐਨਕਾਊਂਟਰਾਂ ‘ਤੇ ਰੋਕ ਲਗਾਉਣ ਅਤੇ 60 ਸਾਲ ਦੀ ਉਮਰ ਤੋਂ ਕਿਸਾਨਾਂ-ਮਜ਼ਦੂਰਾਂ ਲਈ 10 ਹਜ਼ਾਰ ਰੁਪਏ ਮਹੀਨਾ ਬੁਢਾਪਾ ਪੈਨਸ਼ਨ ਲਾਗੂ ਕਰਨ ਦੀ ਮੰਗ ਕੀਤੀ।
ਸਨਮਾਨ ਯੋਜਨਾ ਵਿੱਚ ਵਾਧਾ ਕਰਨ, ਰਹਿੰਦੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਮੱਲਾਂ ਵਾਲੇ ਤੋਂ ਘਰਿਆਲਾ ਤੱਕ ਬਣ ਰਹੀ ਨਵੀਂ ਰੇਲਵੇ ਲਾਈਨ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮੁਆਵਜ਼ਾ ਘੱਟੋ-ਘੱਟ ਸਵਾ ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਣ ਦੀ ਮੰਗ ਵੀ ਰੱਖੀ।

ਇਸ ਮੌਕੇ ਆਗੂਆਂ ਨੇ ਅਦਰਸ਼ ਸਕੂਲਾਂ ਦੇ ਅਧਿਆਪਕਾਂ ਦੀਆਂ ਘੱਟ ਤਨਖਾਹਾਂ ਦਾ ਮੁੱਦਾ ਵੀ ਉਠਾਇਆ ਅਤੇ ਸਰਕਾਰ ਨੂੰ ਤਨਖਾਹਾਂ ਵਧਾਉਣ ਲਈ ਸਿਫਾਰਸ਼ ਕਰਨ ਦੀ ਮੰਗ ਕੀਤੀ।

ਅਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਰਾਜਪਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਵੇਖਦੇ ਹੋਏ ਜਲਦ ਹੱਲ ਲਈ ਯੋਗ ਕਦਮ ਚੁੱਕਣਗੇ।

AKM Punjab ਅਜਾਦ ਕਿਸਾਨ ਮੋਰਚਾ ਪੰਜਾਬ ਨਾਲ ਸਬੰਧਿਤ 10 ਜਥੇਬੰਦੀਆਂ ਦੇ ਆਗੂਆਂ ਦੇ ਨਾਂ…
1. ਸੁੱਖ ਗਿੱਲ ਮੋਗਾ - ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਪੰਜਾਬ
2. ⁠ਸਤਨਾਮ ਸਿੰਘ ਹਰੀਕੇ- ਸੂਬਾ ਪ੍ਰਧਾਨ ਭਾਰਤੀ ਕਿਸਾਨ-ਮਜਦੂਰ ਯੂਨੀਅਨ ਮਝੈਲ
3. ⁠ਜਸਬੀਰ ਸਿੰਘ ਆਹਲੂਵਾਲੀਆ- ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ
4. ⁠ਤਰਨਜੀਤ ਸਿੰਘ ਨਿਮਾਣਾ- ਅੰਨਦਾਤਾ ਕਿਸਾਨ-ਮਜਦੂਰ ਯੂਨੀਅਨ ਪੰਜਾਬ
5. ⁠ਪਰਮਜੀਤ ਸਿੰਘ ਜੱਬੋਵਾਲ- ਪੰਜਾਬ ਕਿਸਾਨ ਯੂਨੀਅਨ ਬਾਗੀ
6. ⁠ਨਛੱਤਰ ਸਿੰਘ- ਸ਼ੇਰੇ ਪੰਜਾਬ ਕਿਸਾਨ-ਮਜਦੂਰ ਮੋਰਚਾ ਪੰਜਾਬ
7. ⁠ਸਾਰਜ ਸਿੰਘ - ਭਾਰਤੀ ਕਿਸਾਨ ਯੂਨੀਅਨ ਬੰਬ
8. ⁠ਭੁਪਿੰਦਰ ਸਿੰਘ ਕੋਟ ਦੁੱਨਾਂ - ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ
9. ⁠ਰਣਜੀਤ ਸਿੰਘ ਚੱਕ ਤਾਰੇਵਾਲਾ - ਬੀਕੇਯੂ ਤੋਤੇਵਾਲ
10. ⁠ਸੇਵਾ ਸਿੰਘ ਚੰਡੀਗੜ੍ਹ ਜਿਲ੍ਹਾ ਪ੍ਰਧਾਨ ਮੋਹਾਲੀ
ਵਧੇਰੇ ਜਾਣਕਾਰੀ
11.ਸੁਰਿੰਦਰ ਸਿੰਘ s/o ਅਜੀਤ ਸਿੰਘ ਹੜ ਪੀੜਤ ਸੰਘਰਸ਼ ਕਮੇਟੀ

ਲਈ:-9779438808,9592100080

03/05/2026

ਏ.ਕੇ.ਐਮ ਪੰਜਾਬ ਦੀ ਗਵਰਨਰ ਪੰਜਾਬ ਨਾਲ ਮੀਟਿੰਗ ਭਲਕੇ…

Want your business to be the top-listed Government Service in Moga?

Click here to claim your Sponsored Listing.

Location

Category

Telephone

Address


Dharamkot
Moga
142042

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm
Saturday 9am - 5pm