19/10/2026
ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੋਹਾਲੀ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਲਾਹਨਤ ਪੱਤਰ ਸੌਂਪਿਆ ਗਿਆ..
ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਜਥੇਬੰਦੀਆਂ ਵੱਲੋਂ ਦਿੱਤੇ ਧਰਨੇ ਚ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਮੇਅਰ ਸਰਬਜੀਤ ਸਿੰਘ ਨੂੰ ਲਾਹਨਤ ਪੱਤਰ ਸੌਂਪਿਆ ਗਿਆ।
ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ।