District Public Relations Office, Patiala

Call Directions Website Contact the organization

District Public Relations Office, Patiala W’r Working as an Important tool of Government of Punjab to propagate it's policies & welfare schemes

ਕੇਂਦਰੀ ਜੇਲ੍ਹ ’ਚ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੈਦੀਆਂ ਨਾਲ ਕੀਤੀ ਮੁਲਾਕਾਤਪਟਿਆਲਾ, 9 ਅਕਤੂਬਰ:ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ  ਸ਼੍ਰੀ ਅਵਤਾ...
09/10/2026

ਕੇਂਦਰੀ ਜੇਲ੍ਹ ’ਚ ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੈਦੀਆਂ ਨਾਲ ਕੀਤੀ ਮੁਲਾਕਾਤ

ਪਟਿਆਲਾ, 9 ਅਕਤੂਬਰ:

ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਸ਼੍ਰੀ ਅਵਤਾਰ ਸਿੰਘ ਨੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮਨਦੀਪ ਕੰਬੋਜ ਪਟਿਆਲਾ ਨਾਲ ਸੈਂਟ੍ਰਲ ਜੇਲ, ਪਟਿਆਲਾ ਦਾ ਦੌਰਾ ਕੀਤਾ।

ਇਸ ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ, ਸ਼੍ਰੀ ਅਵਤਾਰ ਸਿੰਘ ਨੇ ਨਿੱਜੀ ਤੌਰ ਤੇ ਹਰੇਕ ਬੈਰਕ ਦਾ ਦੌਰਾ ਕੀਤਾ। ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੱਲ ਕਰਨ ਦੀ ਕੋਸ਼ਿਸ਼ ਵਜੋਂ, ਮਾਣਯੋਗ ਜੱਜ ਸਾਹਿਬਾਨ ਨੇ ਉਨ੍ਹਾਂ ਨਾਲ ਖਾਸ ਕਰਕੇ ਉਹਨਾਂ ਦੀ ਪੇਸ਼ਾਵਰ ਟ੍ਰੇਨਿੰਗ ਅਤੇ ਪੁਨਰਵਾਸ ਬਾਰੇ ਸਾਰਥਕ ਗੱਲਬਾਤ ਕੀਤੀ ।

ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਸੰਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ।

ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।

ਸਿਹਤ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤਪੋਲੀਥੀਨ ਦੀ ਵਰਤੋਂ ਘਟਾ ਕੇ ਜੂਟ ਦੇ ਬ...
09/10/2026

ਸਿਹਤ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ

ਪੋਲੀਥੀਨ ਦੀ ਵਰਤੋਂ ਘਟਾ ਕੇ ਜੂਟ ਦੇ ਬੈਗ ਅਪਣਾਉਣ ਦਾ ਦਿੱਤਾ ਸੱਦਾ

ਮਾਪੇ-ਅਧਿਆਪਕ ਮਿਲਣੀ ’ਚ ਸਿੱਖਿਆ ਦੇ ਨਾਲ ਸਿਹਤ ਸਹੂਲਤਾਂ ’ਤੇ ਵੀ ਜ਼ੋਰ

ਪਟਿਆਲਾ, 9 ਅਕਤੂਬਰ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਕਰਵਾਈ ਗਈ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਵਾਤਾਵਰਣ ਦੀ ਸੰਭਾਲ ਅਤੇ ਸਿਹਤ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਦਿਆਰਥੀ ਅਤੇ ਮਾਪਿਆਂ ਨੂੰ ਪੋਲੀਥੀਨ ਦੀ ਵਰਤੋਂ ਘਟਾਉਣ ਅਤੇ ਇਸ ਦੀ ਥਾਂ ਵਾਤਾਵਰਣ ਪੱਖੀ ਜੂਟ ਦੇ ਬੈਗ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਚੰਗੀਆਂ ਆਦਤਾਂ ਬੱਚਿਆਂ ਵਿੱਚ ਵੀ ਵਿਕਸਿਤ ਕਰਨੀਆਂ ਚਾਹੀਦੀਆਂ ਹਨ।

ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਨੂੰ ਸਿਹਤ ਸਬੰਧੀ ਜਾਂਚ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਇਸ ਉਪਰਾਲੇ ਦਾ ਮਕਸਦ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਡਾ. ਪਰਨੀਤ ਕੌਰ, ਸੰਦੀਪ ਜੈਨ, ਦਮਨਪ੍ਰੀਤ ਕੌਰ, ਭੁਪਿੰਦਰ ਸਿੰਘ, ਸੁਖਜੀਤ ਕੌਰ, ਅਮਰਜੀਤ ਸਿੰਘ ਵਾਲੀਆ, ਜਰਨੈਲ ਸਿੰਘ, ਗੁਰਮਿੰਦਰ ਕੌਰ, ਸਤਵਿੰਦਰ ਕੌਰ, ਮਨਦੀਪ ਕੌਰ, ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

ਆਪਣੀ ਆਮਦਨ ਵਧਾਉਣ ਲਈ ਕਿਸਾਨ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਫਸਲੀ ਵਿਭਿੰਨਤਾ ਤੇ ਸਹਾਇਕ ਧੰਦੇ ਅਪਣਾਉਣ- ਚੇਤਨ ਸਿੰਘ ਜੌੜਾਮਾਜਰਾਜ਼ਿਲ੍ਹਾ ਪੱਧਰੀ ...
09/10/2026

ਆਪਣੀ ਆਮਦਨ ਵਧਾਉਣ ਲਈ ਕਿਸਾਨ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਫਸਲੀ ਵਿਭਿੰਨਤਾ ਤੇ ਸਹਾਇਕ ਧੰਦੇ ਅਪਣਾਉਣ- ਚੇਤਨ ਸਿੰਘ ਜੌੜਾਮਾਜਰਾ

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ‘ਚ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ

ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਘਟੀਆਂ -ਏਡੀਸੀ ਮਾਨ

ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਹਾੜੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਕਿਸਾਨ ਸਿਖਲਾਈ ਕੈਂਪ ‘ਚ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਜਮੀਨ ‘ਚ ਮਿਲਾਉਣ ਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ

ਡਕਾਲਾ, ਭੁਨਰਹੇੜੀ, ਪਟਿਆਲਾ, 9 ਅਕਤੂਬਰ:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਨੇ ਕੇ.ਐਸ. ਫਾਰਮ ਹਾਊਸ, ਡਕਾਲਾ ਵਿਖੇ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ। ਇਸ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 30 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕੈਂਪ ਦਾ ਉਦਘਾਟਨ ਕਰਦੇ ਹੋਏ ਕਿਸਾਨਾਂ ਨੂੰ ਆਪਣੀ ਖੇਤੀ ਆਮਦਨ ਵਧਾਉਣ ਲਈ ਸਲਾਹ ਦਿੱਤੀ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਰਾਏ ਅਨੁਸਾਰ ਫ਼ਸਲਾਂ ਦੀ ਦੇਖ-ਰੇਖ ਕਰਨ, ਸਹਾਇਕ ਧੰਦੇ ਅਪਣਾਉਣ ਅਤੇ ਫਸਲੀ ਵਿਭਿੰਨਤਾ ਹੇਠ ਰਕਬਾ ਵਧਾਉਣ। ਵਿਧਾਇਕ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਦੀ ਅਗਵਾਈ ਹੇਠ ਲੱਗੇ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਇਸ ਕੈਂਪ ਦੇ ਤਕਨੀਕੀ ਸੈਸ਼ਨ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਉਣ ਵਾਲੇ ਸਾਲਾਂ ਵਿਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ। ਏਡੀਸੀ ਮਾਨ ਨੇ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਘਟ ਰਹੀਆਂ ਹਨ ਅਤੇ ਆਉਣ ਵਾਲੇ ਸਾਲਾਂ ਵਿਚ ਵੱਧ ਤੋਂ ਵੱਧ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਕੋਆਪ੍ਰੇਟਿਵ ਸੋਸਾਇਟੀਆਂ, ਗਰੁੱਪਾਂ, ਐਫ.ਪੀ.ਓ. ਅਤੇ ਵਿਅਕਤੀਗਤ ਕਿਸਾਨਾਂ ਰਾਹੀਂ ਉਪਲੱਭਧ ਕਰਵਾਉਣ ਲਈ ਹੋਰ ਵਧੀਆ ਉਪਰਾਲੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾਣਗੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਸਮੂਹ ਕਿਸਾਨਾਂ ਨੂੰ ਫਾਰਮਰ ਆਈ.ਡੀ. ਬਣਾਉਣ, ਖੇਤੀਬਾੜੀ ਇਨਪੁਟਸ ਦੇ ਡੀਲਰਾਂ ਤੋਂ ਬਿੱਲ ਲੈਣ ਅਤੇ ਪਾਣੀ ਦੀ ਬੱਚਤ ਸਬੰਧੀ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ। ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਿਭਾਗ ਵੱਲੋਂ ਪਿੰਡ ਪੱਧਰੀ, ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਕੈਂਪਾਂ ਵਿਚ ਭਾਗ ਲੈ ਕੇ ਨਵੀਨਤਮ ਖੇਤੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਅਤੇ ਉਹਨਾਂ ਨੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਜਰ ਕਿਸਾਨਾਂ ਨਾਲ ਸਾਂਝੀ ਕੀਤੀ।

ਇਸ ਕੈਂਪ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਸਮੇਤ ਪ੍ਰਾਈਵੇਟ ਕੰਪਨੀਆਂ ਅਤੇ ਅਗਾਂਹਵਧੂ ਕਿਸਾਨਾਂ ਨੇ ਆਪਣੇ ਕੰਮ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਜਿਸ ਦਾ ਹਾਜਰ ਕਿਸਾਨਾਂ ਨੇ ਲਾਹਾ ਲਿਆ। ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ, ਫਸਲੀ ਵਿਭਿੰਨਤਾ, ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੁੱਚਜੀ ਵਰਤੋ ਕਰਨ ਸਬੰਧੀ ਕੇਵੀਕੇ ਰੌਣੀ ਅਤੇ ਫਾਰਮਰ ਸਲਾਹਕਾਰ ਕੇਂਦਰ ਦੇ ਸਾਇੰਸਦਾਨ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭੀਖੀ, ਡਾ. ਰਜਨੀ ਗੋਇਲ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਗੁਰਪ੍ਰੀਤ ਕੌਰ ਨੇ ਤਕਨੀਕੀ ਜਾਣਕਾਰੀ ਦਿੱਤੀ।

ਇਸ ਕੈਂਪ ਵਿਚ ਲਗਭਗ 1000 ਕਿਸਾਨਾਂ ਵੱਲੋਂ ਭਾਗ ਲਿਆ ਤੇ ਬਲਾਕ ਖੇਤੀਬਾੜੀ ਅਫ਼ਸਰ ਭੁਨਰਹੇੜੀ ਡਾ. ਮਨਦੀਪ ਸਿੰਘ ਅਤੇ ਸਮੂਹ ਸਟਾਫ ਨੇ ਹਾਜਰ ਕਿਸਾਨਾਂ, ਖੇਤੀਬਾੜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ-ਕਰਮਚਾਰੀਆਂ ਦਾ ਧੰਨਵਾਦ ਕੀਤਾ।

09/10/2026
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂਪਟਿਆਲਾ, 8 ਅਕਤੂਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...
08/10/2026

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪਟਿਆਲਾ, 8 ਅਕਤੂਬਰ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਅਰਾਈਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਲੈਕਟੋਰਲ ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜਰ ਵੱਲੋਂ ਪਟਿਆਲਾ ‘ਚ ਐਸ.ਆਈ.ਆਰ. ਦੀ ਪ੍ਰਗਤੀ ਦਾ ਜਾਇਜ਼ਾ12 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤ...
08/10/2026

ਇਲੈਕਟੋਰਲ ਰੋਲ ਆਬਜ਼ਰਵਰ ਸੁਮੇਰ ਸਿੰਘ ਗੁਰਜਰ ਵੱਲੋਂ ਪਟਿਆਲਾ ‘ਚ ਐਸ.ਆਈ.ਆਰ. ਦੀ ਪ੍ਰਗਤੀ ਦਾ ਜਾਇਜ਼ਾ

12 ਅਕਤੂਬਰ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼

ਪਟਿਆਲਾ, 8 ਅਕਤੂਬਰ:

ਭਾਰਤ ਚੋਣ ਕਮਿਸ਼ਨ ਵੱਲੋਂ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ੍ਰੀ ਵਿਨੈ ਬੁਬਲਾਨੀ ਦੀ ਛੁੱਟੀ ਦੌਰਾਨ ਪਟਿਆਲਾ ਜ਼ਿਲ੍ਹੇ ਲਈ ਇਲੈਕਟੋਰਲ ਰੋਲ ਆਬਜ਼ਰਵਰ ਨਿਯੁਕਤ ਕੀਤੇ ਗਏ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਅਤੇ ਜ਼ਿਲ੍ਹੇ ਦੇ ਸਾਰੇ ਅੱਠ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਨਾਲ ਬੈਠਕ ਕਰਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।

ਬੈਠਕ ਦੌਰਾਨ ਸ੍ਰੀ ਗੁਰਜਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਪਟਿਆਲਾ ਜ਼ਿਲ੍ਹੇ ਦੀਆਂ ਅੰਤਿਮ ਵੋਟਰ ਸੂਚੀਆਂ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਮੌਕੇ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਲਈ ਨਿਰਧਾਰਤ ਸਮਾਂ-ਸਾਰਣੀ ਦੀ ਪਾਲਣਾ ਯਕੀਨੀ ਬਣਾਉਣ ਅਤੇ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ’ਤੇ ਜ਼ੋਰ ਦਿੱਤਾ।ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਵੋਟਰ ਅਤੇ ਖਾਸ ਕਰਕੇ ਨੌਜਵਾਨ ਵੋਟਰ, ਵੋਟ ਬਣਨ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਨਾ ਹੀ ਕਿਸੇ ਅਣਅਧਿਕਾਰਤ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰਜਰ ਨੂੰ ਦੱਸਿਆ ਗਿਆ ਕਿ ਸਾਰੇ ਅੱਠ ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਪੀ.ਡੀ.ਐਫ਼. ਫਾਈਲਾਂ ਡਾਊਨਲੋਡ ਕਰਨ ਅਤੇ ਛਪਾਈ ਲਈ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਅੰਤਿਮ ਪ੍ਰਕਾਸ਼ਨਾ ਉਪਰੰਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਸਮੇਤ ਵੋਟਰ ਸੂਚੀਆਂ ਦੇ ਪੂਰੇ ਸੈੱਟ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਪੋਲਿੰਗ ਸਟੇਸ਼ਨਾਂ, ਈ.ਆਰ.ਓ. ਦਫ਼ਤਰਾਂ, ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਅਤੇ ਮੁੱਖ ਚੋਣ ਅਫ਼ਸਰ ਦੀ ਵੈੱਬਸਾਈਟ ’ਤੇ ਵੋਟਰ ਸੂਚੀਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਬੈਠਕ ਵਿੱਚ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ, ਅੰਕੜਿਆਂ ਦੇ ਵਿਸ਼ਲੇਸ਼ਣ ਅਤੇ ਨਵੇਂ ਦਰਜ ਹੋਏ ਵੋਟਰਾਂ ਦੇ ਐਪਿਕ ਕਾਰਡਾਂ ਦੀ ਛਪਾਈ ਤੇ ਵੰਡ ਸਬੰਧੀ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ ਅਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਯਕੀਨੀ ਬਣਾਈ ਜਾਵੇਗੀ।

ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2026 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨਵੱਖ ਵੱਖ ਵੰਨਗੀਆਂ ਦੀਆਂ 10 ਸਰਵੋਤਮ ਪੁਸਤਕਾਂ ਨੂੰ ਪ੍ਰਦਾ...
08/10/2026

ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2026 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ

ਵੱਖ ਵੱਖ ਵੰਨਗੀਆਂ ਦੀਆਂ 10 ਸਰਵੋਤਮ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ

ਪਟਿਆਲਾ, 08 ਅਕਤੂਬਰ:

ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ (2026) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2026 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਪਿਛਲੇ ਸਾਲ (2025) ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਪੁਰਸਕਾਰ ਸਾਲ 2025 ‘ਚ ਛਪੀਆਂ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਪੰਜਾਬੀ ਪੁਸਤਕਾਂ ਨੂੰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 282 ਕਿਤਾਬਾਂ ਪ੍ਰਾਪਤ ਹੋਈਆਂ ਸਨ।

ਐਲਾਨੇ ਗਏ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਸਵੈ-ਜੀਵਨੀ/ਯਾਦਾਂ/ਰੇਖਾ ਚਿੱਤਰ) ਡਾ. ਰਣਜੀਤ ਸਿੰਘ ਦੀ ਪੁਸਤਕ ‘ਕੋਈ ਨਾਉ ਨਾ ਜਾਣੈ ਮੇਰਾ (ਆਪ ਬੀਤੀਆਂ)’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਜਸਪਾਲ ਮਾਨਖੇੜਾ ਦੀ ਪੁਸਤਕ ‘ਹਵੇਲੀਆਲ਼ਾ’ ਨੂੰ, ਪ੍ਰਿੰ ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ ਸੰਗ੍ਰਹਿ) ਭੁਪਿੰਦਰ ਸਿੰਘ ਮਾਨ ਦੀ ਪੁਸਤਕ ‘ਲਾਲ ਰੱਤਾ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ/ਵਿਅੰਗ) ਅਜੈ ਤਨਵੀਰ ਦੀ ਪੁਸਤਕ ‘ਜਾਦੂਨਗਰੀ ਦੇ ਜਾਦੂਗਰ’ ਨੂੰ, ਗਿਆਨੀ ਗੁਰਮੁਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਡਾ. ਨਵਦੀਪ ਕੌਰ ਦੀ ਪੁਸਤਕ ‘ਅਹਿਲਿਆ’ ਨੂੰ, ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ/ਇਕਾਂਗੀ) ਕੁਲਬੀਰ ਮਲਿਕ ਦੀ ਪੁਸਤਕ ‘ਡਾਕ ਨਿੱਤ ਆਵੇਗੀ...’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਜੰਗ ਬਹਾਦੁਰ ਗੋਇਲ ਦੀ ਪੁਸਤਕ ‘ਜੰਗਲ ਤੋਂ ਪਾਰ (ਸੀਤਾ ਰਤਨਾਮਲ)’ ਨੂੰ, ਐੱਮ.ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ/ਸੰਪਾਦਨ) ਪ੍ਰਿੰ. ਲਵਲੀ ਸ. ਪੰਨੂ ਦੀ ਪੁਸਤਕ ‘ਪੁਆਧੀ ਲੋਕ-ਕਾਵਿ (ਟੱਪੇ ਅਤੇ ਜੱਕੜੀਆਂ)’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਹਰੀ ਕ੍ਰਿਸ਼ਨ ਮਾਇਰ ਦੀ ਪੁਸਤਕ ‘ਪਲਾਸਟਿਕ ਦਾ ਡੱਡੂ’ ਨੂੰ ਅਤੇ ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ/ਖੋਜ) ਡਾ. ਧਰਮ ਸਿੰਘ ਦੀ ਪੁਸਤਕ ‘ਪ੍ਰਗਟ ਭਏ ਗੁਰ ਤੇਗ ਬਹਾਦਰ’ ਨੂੰ ਪ੍ਰਦਾਨ ਕੀਤੇ ਜਾਣਗੇ।

ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ਵੱਖ-ਵੱਖ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਪ੍ਰਦਾਨ ਕਰ ਦਿੱਤੇ ਜਾਣਗੇ। ਬਾਕੀ ਰਹਿੰਦੇ ਹਿੰਦੀ, ਉਰਦੂ ਅਤੇ ਸੰਸਕ੍ਰਿਤ ਦੇ ਪੁਰਸਕਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।

ਤਸਵੀਰ: ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰ ਜੇਤੂ ਪੁਸਤਕਾਂ ਦੇ ਸਰਵਰਕ

ਮਿਸ਼ਨ ‘ਕਲੀਨ ਐਂਡ ਗ੍ਰੀਨ ਪਟਿਆਲਾ’ ਤਹਿਤ ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਕੀਤਾ ਜਾਗਰੂਕਸ਼ਹਿਰ ਵਾਸੀਆਂ  ਨੂੰ ਸਫ਼ਾਈ ਰੱਖਣ ਅਤੇ ਵ...
08/10/2026

ਮਿਸ਼ਨ ‘ਕਲੀਨ ਐਂਡ ਗ੍ਰੀਨ ਪਟਿਆਲਾ’ ਤਹਿਤ ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਸ਼ਹਿਰ ਵਾਸੀਆਂ ਨੂੰ ਸਫ਼ਾਈ ਰੱਖਣ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ- ਡਾ. ਬਲਬੀਰ ਸਿੰਘ

ਪਟਿਆਲਾ, 8 ਅਕਤੂਬਰ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ ਐਂਡ ਗ੍ਰੀਨ ਪਟਿਆਲਾ’ ਦੇ ਬੈਨਰ ਹੇਠ ‘ਮਿਸ਼ਨ ਕਲੀਨ ਐਂਡ ਗ੍ਰੀਨ ਪਟਿਆਲਾ’ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਬਿਸ਼ਨ ਨਗਰ ਵਿਖੇ ਕੀਤੀ ਗਈ, ਜਿੱਥੇ ਡਾ. ਬਲਬੀਰ ਸਿੰਘ ਨੇ ਖ਼ੁਦ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਸਫ਼ਾਈ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ।

ਡਾ. ਬਲਬੀਰ ਸਿੰਘ ਨੇ ਸਫ਼ਾਈ ਮੁਹਿੰਮ ਦੌਰਾਨ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਕਿ ਸਫ਼ਾਈ ਸਿਰਫ਼ ਸਰਕਾਰੀ ਵਿਭਾਗਾਂ ਜਾਂ ਸਫ਼ਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਹਰੇਕ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ, ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝਣਗੇ ਤਾਂ ਹੀ ਸ਼ਹਿਰ ਨੂੰ ਅਸਲ ਮਾਇਨਿਆਂ ਵਿੱਚ ਸਾਫ਼-ਸੁਥਰਾ ਬਣਾਇਆ ਜਾ ਸਕੇਗਾ।

ਡਾ. ਬਲਬੀਰ ਸਿੰਘ ਨੇ ਇਸ ਮੁਹਿੰਮ ਵਿੱਚ ਪਹੁੰਚੇ ਸਕੂਲੀ ਬੱਚਿਆਂ ਨੂੰ ਕੱਪੜੇ ਦੇ ਬੈਗ ਵੀ ਵੰਡੇ। ਇਸ ਦੌਰਾਨ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨੂੰ ਘਟਾਉਣ ਅਤੇ ਵਾਤਾਵਰਨ-ਪੱਖੀ ਕੱਪੜੇ ਦੇ ਬੈਗਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਕੂਲੀ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚੇ ਸਫ਼ਾਈ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਆਪਣੇ ਪਰਿਵਾਰਾਂ ਅਤੇ ਸਮਾਜ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਆਪਣੇ ਸਾਥੀਆਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਹੀ ਕੱਲ੍ਹ ਦੇ ਪੰਜਾਬ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਵਿੱਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਆਦਤ ਪੈਦਾ ਕਰਨ। ਉਨ੍ਹਾਂ ਕਿਹਾ ਕਿ ਸਫ਼ਾਈ ਦੀ ਸ਼ੁਰੂਆਤ ਸਾਡੇ ਆਪਣੇ ਘਰ ਅਤੇ ਆਪਣੇ ਆਲੇ-ਦੁਆਲੇ ਤੋਂ ਹੁੰਦੀ ਹੈ ਅਤੇ ਹਰ ਵਿਅਕਤੀ ਦਾ ਛੋਟਾ ਜਿਹਾ ਯੋਗਦਾਨ ਵੀ ਸ਼ਹਿਰ ਦੀ ਸਫ਼ਾਈ ਵਿੱਚ ਵੱਡਾ ਬਦਲਾਅ ਲਿਆ ਸਕਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਨੂੰ ਸਾਫ਼ ਅਤੇ ਹਰਾ-ਭਰਾ ਬਣਾਉਣ ਲਈ ਸਰਕਾਰ, ਨਗਰ ਨਿਗਮ, ਸਮਾਜਿਕ ਸੰਸਥਾਵਾਂ, ਸਕੂਲਾਂ, ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਦਿਨ ਦੀ ਸਫ਼ਾਈ ਮੁਹਿੰਮ ਨਾਲ ਸ਼ਹਿਰ ਸਾਫ਼ ਨਹੀਂ ਰਹਿ ਸਕਦਾ, ਸਗੋਂ ਇਸ ਨੂੰ ਇੱਕ ਨਿਰੰਤਰ ਜਨ-ਅੰਦੋਲਨ ਬਣਾਉਣ ਦੀ ਲੋੜ ਹੈ।

ਇਸ ਸਫ਼ਾਈ ਮੁਹਿੰਮ ਵਿੱਚ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਐਮ.ਸੀ. ਮੋਹਿਤ ਸ਼ਰਮਾ ਤੋਂ ਇਲਾਵਾ ਹੋਰ ਐਮ.ਸੀਜ਼, ਸਕੂਲੀ ਵਿਦਿਆਰਥੀ ਅਤੇ ਹੋਰ ਸਾਥੀ ਮੌਜੂਦ ਸਨ।

ਖੇਤੀਬਾੜੀ ਵਿਭਾਗ ਨਾਭਾ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਥੂਹੀ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨਨਾਭਾ, 08 ਅਕ...
08/10/2026

ਖੇਤੀਬਾੜੀ ਵਿਭਾਗ ਨਾਭਾ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਥੂਹੀ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਨਾਭਾ, 08 ਅਕਤੂਬਰ:

ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਨਾਭਾ ਜੀ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਅਤੇ ਝੋਨੇ ਦੀ ਪਰਾਲੀ ਦੇ ਯੋਗ ਨਬੇੜੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਥੂਹੀ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਅਤੇ ਸਥਾਨਕ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਵਾਤਾਵਰਨ 'ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸੀ।ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਦੇ ਵਿਸ਼ੇ 'ਤੇ ਭਾਸ਼ਣ,ਕਵਿਤਾ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਅਤੇ ਪੋਸਟਰਾਂ ਰਾਹੀਂ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਅਤੇ ਇਨਾ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ। ਕੈਂਪ ਦੌਰਾਨ ਡਾ. ਜੁਪਿੰਦਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫਸਰ ਨਾਤਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਵਧਦੀਆਂ ਹਨ। ਇਸ ਤੋਂ ਇਲਾਵਾ ਜ਼ਮੀਨ ਦੇ ਮਿੱਤਰ ਕੀੜੇ ਅਤੇ ਉਪਜਾਊ ਸ਼ਕਤੀ ਵਾਲੇ ਤੱਤ ਨਸ਼ਟ ਹੋ ਜਾਂਦੇ ਹਨ। ਵਿਭਾਗ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ (ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ ਅਤੇ ਸਮਾਰਟ ਸੀਡਰ) ਵਰਤਣ ਦੀ ਸਲਾਹ ਦਿੱਤੀ। ਇਸ ਸਮੇਂ ਕੈਂਪ ਦੇ ਅੰਤ ਵਿੱਚ ਸਕੂਲ ਸਟਾਫ਼ ਵੱਲੋਂ ਖੇਤੀਬਾੜੀ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਸਕੂਲ ਪਰਾਲੀ ਪ੍ਰਦੂਸ਼ਣ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਪੂਰਾ ਯੋਗਦਾਨ ਪਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਸਕੂਲ ਦਾ ਸਟਾਫ਼, ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਕਿਸਾਨ ਹਾਜ਼ਰ ਸਨ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਸੌਂਪੇਕਿਹਾ, ਭਗਵੰਤ ਮਾਨ ਸਰਕਾਰ ...
08/10/2026

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਸੌਂਪੇ

ਕਿਹਾ, ਭਗਵੰਤ ਮਾਨ ਸਰਕਾਰ ਬਿਹਤਰ ਇਲਾਜ ਸਹੂਲਤਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਣਾ ਰਹੀ ਕ੍ਰਿਟੀਕਲ ਕੇਅਰ ਬਲਾਕ

ਕੋਵਿਡ ਦੌਰਾਨ ਲੋਕਾਂ ਦੀਆਂ ਜਾਨਾਂ ਬਚਾਉਣ ਵਿੱਚ ਕੋਰੋਨਾ ਵਾਰੀਅਰਜ਼ ਤੇ ਵਲੰਟੀਅਰਾਂ ਦਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਡਾ. ਬਲਬੀਰ ਸਿੰਘ

ਪਟਿਆਲਾ, 8 ਅਕਤੂਬਰ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਬਣਾਇਆ ਜਾ ਰਿਹਾ ਕ੍ਰਿਟੀਕਲ ਕੇਅਰ ਬਲਾਕ ਨਵੰਬਰ ਮਹੀਨੇ ਵਿੱਚ ਮਰੀਜ਼ਾਂ ਲਈ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਬਾਕੀ 22 ਜ਼ਿਲ੍ਹਿਆਂ ਵਿੱਚ ਵੀ ਕ੍ਰਿਟੀਕਲ ਕੇਅਰ ਬਲਾਕ ਸਥਾਪਤ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕੋਵਿਡ-19 ਮਹਾਂਮਾਰੀ ਦੌਰਾਨ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 60 ਨਰਸਿੰਗ ਕਰਮਚਾਰੀ ਰਜਿੰਦਰਾ ਹਸਪਤਾਲ ਦੇ ਕ੍ਰਿਟੀਕਲ ਕੇਅਰ ਬਲਾਕ ਵਿੱਚ ਅਤੇ 20 ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼ ਮੋਹਾਲੀ) ਵਿਖੇ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਕ੍ਰਿਟੀਕਲ ਕੇਅਰ ਬਲਾਕਾਂ ਵਿੱਚ ਕੋਰੋਨਾ ਵਾਰੀਅਰਜ਼ ਤੇ ਕੋਵਿਡ ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕਰੀਬ 10 ਹਜ਼ਾਰ ਭਰਤੀਆਂ ਸਿਹਤ ਵਿਭਾਗ ਵਿੱਚ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕਰਨ ਵਾਲੇ ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਸੀ। ਇਨ੍ਹਾਂ ਨੇ ਮਹਾਂਮਾਰੀ ਦੇ ਔਖੇ ਦੌਰ ਦੌਰਾਨ ਮਰੀਜ਼ਾਂ ਦੀ ਦੇਖਭਾਲ ਅਤੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਈ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕੋਰੋਨਾ ਵਾਰੀਅਰਜ਼ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨਿਭਾ ਰਹੀ ਹੈ, ਕਿਉਂਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕੋਵਿਡ ਵਲੰਟੀਅਰਾਂ ਨੂੰ ਵੀ ਸਰਕਾਰ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨੂੰ ਤਰਜੀਹ ਦੇ ਰਹੀ ਹੈ। ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜੋ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਮਹਿਲਾ ਅਤੇ ਪੁਰਸ਼ ਨਰਸਿੰਗ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਵਧਣ ਅਤੇ ਆਪਣੀ ਯੋਗਤਾ ਸਾਬਤ ਕਰਨ ਦਾ ਮੌਕਾ ਦਿੱਤਾ ਹੈ।

ਇਸ ਮੌਕੇ ਨਵ-ਨਿਯੁਕਤ ਨਰਸਿੰਗ ਸਟਾਫ਼ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਕਾਫ਼ੀ ਸੰਘਰਸ਼ ਕੀਤਾ ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਹੀ ਉਨ੍ਹਾਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਇਸ ਮੌਕੇ ਡਾਇਰੈਕਟਰ, ਮੈਡੀਕਲ ਸਿੱਖਿਆ ਤੇ ਖੋਜ, ਡਾ. ਅਵਨੀਸ਼ ਕੁਮਾਰ, ਡਾ. ਭਗਵੰਤ ਸਿੰਘ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਏਮਜ਼ ਮੁਹਾਲੀ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਡਾ. ਕਿਰਨ, ਡਾ. ਰਾਜਾ ਪਰਮਜੀਤ ਸਿੰਘ, ਡਾ. ਦਿਦਾਰ ਸਿੰਘ ਵਾਲੀਆ, ਡਾ. ਵਿਨੋਦ ਡੰਗਵਾਲ ਅਤੇ ਹੋਰ ਫੈਕਲਟੀ ਮੈਂਬਰ ਮੌਜੂਦ ਸਨ।

ਫੋਟੋ ਕੈਪਸ਼ਨ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ 80 ਕੋਰੋਨਾ ਵਾਰੀਅਰਜ਼ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।

Address

Patiala

Alerts

Be the first to know and let us send you an email when District Public Relations Office, Patiala posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office, Patiala:

Shortcuts

Share

Nearby government services