04/06/2026
ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਜੀਵਨ ਦਾ ਮਿਸ਼ਨ ਬਣਾਉਣ ਵਾਲੇ
ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਸੇਵਾ ਭਾਵਨਾ, ਸਾਦਗੀ ਅਤੇ ਦਇਆ ਨੂੰ
ਸਿਰ ਝੁਕਾ ਕੇ ਸਿਜਦਾ ਕਰਦੇ ਹਾਂ।
ਭਗਤ ਜੀ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਸੱਚੀ ਕੌਮੀ ਸੇਵਾ ਉਹ ਹੈ ਜੋ ਹਰ ਲੋੜਵੰਦ, ਬੇਸਹਾਰਾ ਅਤੇ ਦੁਖੀ ਮਨੁੱਖ ਲਈ
ਬਿਨਾਂ ਕਿਸੇ ਭੇਦਭਾਵ ਦੇ ਕੀਤੀ ਜਾਵੇ।
ਆਓ, ਅਸੀਂ ਉਨ੍ਹਾਂ ਦੇ ਦਰਸਾਏ ਸੇਵਾ, ਇਮਾਨਦਾਰੀ ਅਤੇ ਮਨੁੱਖਤਾ ਦੇ ਰਾਹ ’ਤੇ ਚੱਲਣ ਦਾ ਪ੍ਰਣ ਕਰੀਏ।
20/05/2026
ਜਨਮ ਦਿਨ ਮੁਬਾਰਕ ਸਰਦਾਰ ਸਿਮਰਨਜੀਤ ਸਿੰਘ ਮਾਨ ਜੀ
ਅੱਜ ਸਿੱਖ ਕੌਮ ਦੇ ਨਿਡਰ ਆਗੂ ਸਰਦਾਰ ਸਿਮਰਨਜੀਤ ਸਿੰਘ ਮਾਨ ਜੀ ਨੂੰ ਜਨਮ ਦਿਨ ਦੀਆਂ ਲੱਖ ਲੱਖ ਵਧਾਈਆਂ ਵਾਹਿਗੁਰੂ ਜੀ ਤੁਹਾਨੂੰ ਚੜ੍ਹਦੀ ਕਲਾ, ਤੰਦਰੁਸਤੀ, ਲੰਮੀ ਉਮਰ ਅਤੇ ਕੌਮ ਦੀ ਸੇਵਾ ਕਰਨ ਦੀ ਹੋਰ ਤਾਕਤ ਬਖ਼ਸ਼ਣ ਤੁਸੀਂ ਹਮੇਸ਼ਾਂ ਇਸੇ ਤਰ੍ਹਾਂ ਪੰਥ ਅਤੇ ਪੰਜਾਬ ਦੀ ਆਵਾਜ਼ ਬਣ ਕੇ ਅੱਗੇ ਵਧਦੇ ਰਹੋ।
20/05/2026
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)
ਪੰਥਕ ਚੜ੍ਹਦੀਕਲਾ ਅਤੇ ਇਸਤਰੀ ਸ਼ਕਤੀ ਦੇ ਮਜ਼ਬੂਤ ਇਕੱਠ ਦਾ ਪ੍ਰਗਟਾਵਾ ਕਰਦਿਆਂ ਅੱਜ ਮੋਗਾ ਵਿਖੇ ਬੀਬੀ ਕਾਨ ਕੌਰ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਇਸਤਰੀ ਅਕਾਲੀ ਦਲ (ਅਮ੍ਰਿਤਸਰ)ਦੀ ਇਕ ਅਹਿਮ ਅਤੇ ਪ੍ਰਭਾਵਸ਼ਾਲੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਬੀਬੀ ਰਜਿੰਦਰ ਕੌਰ ਜੈਤੋ ਜੀ ਵੱਲੋਂ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸ਼ਮੂਲੀਅਤ ਕਰਦਿਆਂ ਪੰਥਕ ਮਸਲਿਆਂ ਅਤੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਮੀਟਿੰਗ ਦੌਰਾਨ 27 ਮਈ ਦੀਆਂ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਸਤਰੀ ਅਕਾਲੀ ਦਲ ਦੀ ਭੂਮਿਕਾ ਨੂੰ ਹੋਰ ਸਰਗਰਮ ਬਣਾਉਣ ਉਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਇਹ ਫੈਸਲਾ ਵੀ ਲਿਆ ਗਿਆ ਕਿ 1 ਜੂਨ ਨੂੰ ਬਗਰਾੜੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਇਸਤਰੀ ਅਕਾਲੀ ਦਲ ( ਅਮ੍ਰਿਤਸਰ) ਵੱਲੋਂ ਭਰਵੀਂ ਅਤੇ ਇਤਿਹਾਸਕ ਸ਼ਮੂਲੀਅਤ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਦਾਰ ਬਲਰਾਜ ਸਿੰਘ ਮੋਗਾ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਮੀਟਿੰਗ ਦੇ ਸ਼ਾਨਦਾਰ ਪ੍ਰਬੰਧ ਕੀਤੇ ਅਤੇ ਦੂਰ-ਦੁਰਾਡੇ ਤੋਂ ਪਹੁੰਚੀਆਂ ਬੀਬੀ ਭੈਣਾਂ ਦੀ ਬਹੁਤ ਹੀ ਸਤਿਕਾਰ ਸਹਿਤ ਸੇਵਾ ਕੀਤੀ। ਉਨ੍ਹਾਂ ਦੀ ਇਸ ਸੇਵਾ ਭਾਵਨਾ ਦੀ ਸਮੂਹ ਹਾਜ਼ਰੀਨ ਵੱਲੋਂ ਭਰਪੂਰ ਸਰਾਹਨਾ ਕੀਤੀ ਗਈ।
ਮੀਟਿੰਗ ਵਿੱਚ ਹਾਜ਼ਰ ਬੀਬੀਆਂ ਨੇ ਇਕਜੁੱਟ ਹੋ ਕੇ ਇਹ ਅਹਿਦ ਕੀਤਾ ਕਿ ਪੰਥਕ ਸੋਚ, ਸਿੱਖ ਅਸੂਲਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਚੜ੍ਹਦੀਕਲਾ ਲਈ ਇਸਤਰੀ ਸ਼ਕਤੀ ਹਰ ਮੋਰਚੇ ‘ਤੇ ਡੱਟ ਕੇ ਆਪਣੀ ਭੂਮਿਕਾ ਨਿਭਾਈ
03/05/2026
ਪਾਰਲੀਮੈਂਟਰੀ ਬੋਰਡ ਦਾ ਗਠਨ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਮੁੱਖ ਰੱਖਦੇ ਹੋਏ ਅਤੇ ਪੰਥਕ ਸਮਝੌਤੇ ਦੇ ਫੈਸਲਿਆਂ ਲਈ☝️