Indian National Congress - Punjab

Call Directions Website

Indian National Congress - Punjab Welcome to the official page of Punjab Pradesh Congress Committee.

ਅੱਜ ਤਰਨ ਤਾਰਨ ਸਾਹਿਬ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ਼ ਜ਼ੋਰਦਾਰ ...
08/10/2026

ਅੱਜ ਤਰਨ ਤਾਰਨ ਸਾਹਿਬ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਅਸਤੀਫ਼ੇ ਦੀ ਮੰਗ ਕੀਤੀ।

ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਜਦ ਤੱਕ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਨਹੀਂ ਜਾਂਦਾ ਅਤੇ ਚੋਣ ਪ੍ਰਣਾਲੀ ਦੀਆਂ ਖਾਮੀਆਂ ਨੂੰ ਦੂਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।

ਸਤਿਆਮੇਵ ਜਯਤੇ

08/10/2026

LIVE: Opposition MP's Protest March Against Vote Chori | New Delhi

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਜੀ ਨੇ ਸਾਬਕਾ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨਾਲ ਦਿੱਲੀ ਵਿਖੇ ਮੁਲਾਕਾਤ ਕੀ...
08/10/2026

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਜੀ ਨੇ ਸਾਬਕਾ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ।

ਮੁਲਾਕਾਤ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਸਾਰਥਿਕ ਵਿਚਾਰ ਚਰਚਾ ਹੋਈ। ਕਾਂਗਰਸ ਪਾਰਟੀ ਇੱਕਜੁੱਟ ਹੋ ਕੇ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਬਹੁਮਤ ਨਾਲ ਸਰਕਾਰ ਬਣਾਵੇਗੀ।

📍ਸੇਂਟ ਪਾਲ ਚਰਚ, ਸ੍ਰੀ ਅੰਮ੍ਰਿਤਸਰ ਸਾਹਿਬਪੰਜਾਬ ਕਾਂਗਰਸ 2027 ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਪੰਜਾਬ ਦੇ ਹਿੱਤਾਂ ਲਈ ਮਿਲ ਕੇ ਕੰਮ ਕਰੇਗੀ।
08/10/2026

📍ਸੇਂਟ ਪਾਲ ਚਰਚ, ਸ੍ਰੀ ਅੰਮ੍ਰਿਤਸਰ ਸਾਹਿਬ

ਪੰਜਾਬ ਕਾਂਗਰਸ 2027 ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਪੰਜਾਬ ਦੇ ਹਿੱਤਾਂ ਲਈ ਮਿਲ ਕੇ ਕੰਮ ਕਰੇਗੀ।

ਸ੍ਰੀ ਰਾਮ ਤੀਰਥ ਮੰਦਰ ਵਿਖੇ ਪੂਰੀ ਕਾਂਗਰਸ ਲੀਡਰਸ਼ਿਪ ਨੇ ਮੱਥਾ ਟੇਕ ਕੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਭਗਵਾਨ ਵਾਲ...
08/10/2026

ਸ੍ਰੀ ਰਾਮ ਤੀਰਥ ਮੰਦਰ ਵਿਖੇ ਪੂਰੀ ਕਾਂਗਰਸ ਲੀਡਰਸ਼ਿਪ ਨੇ ਮੱਥਾ ਟੇਕ ਕੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਭਗਵਾਨ ਵਾਲਮੀਕਿ ਜੀ ਨਾਲ ਜੁੜਿਆ ਇਹ ਪਵਿੱਤਰ ਅਸਥਾਨ ਸਾਡੀ ਆਸਥਾ ਅਤੇ ਵਿਰਾਸਤ ਦਾ ਮਹੱਤਵਪੂਰਨ ਕੇਂਦਰ ਹੈ।

ਇਸ ਪਾਵਨ ਧਰਤੀ ਤੋਂ ਨਵੀਂ ਊਰਜਾ ਅਤੇ ਸੰਕਲਪ ਨਾਲ ਕਾਂਗਰਸ 2027 ਦੀ ਲੜਾਈ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ, ਪੰਜਾਬ ਦੇ ਹੱਕਾਂ ਲਈ ਇਹ ਜੰਗ ਜਾਰੀ ਰਹੇਗੀ। 🙏🏽

ਆਪਣੀ ਦਮਦਾਰ ਅਦਾਕਾਰੀ ਨਾਲ ਕਰੋੜਾਂ ਦਿਲਾਂ ਵਿੱਚ ਥਾਂ ਬਣਾਉਣ ਵਾਲੇ ਨਾਨਾ ਪਾਟੇਕਰ ਜੀ ਦਾ ਸਦੀਵੀਂ ਵਿਛੋੜਾ ਬੇਹੱਦ ਦੁਖਦਾਈ ਹੈ। ਆਪਣੀ ਅਦਾਕਾਰੀ, ਸ...
08/10/2026

ਆਪਣੀ ਦਮਦਾਰ ਅਦਾਕਾਰੀ ਨਾਲ ਕਰੋੜਾਂ ਦਿਲਾਂ ਵਿੱਚ ਥਾਂ ਬਣਾਉਣ ਵਾਲੇ ਨਾਨਾ ਪਾਟੇਕਰ ਜੀ ਦਾ ਸਦੀਵੀਂ ਵਿਛੋੜਾ ਬੇਹੱਦ ਦੁਖਦਾਈ ਹੈ। ਆਪਣੀ ਅਦਾਕਾਰੀ, ਸਾਦਗੀ ਅਤੇ ਬੇਮਿਸਾਲ ਪ੍ਰਤਿਭਾ ਸਦਕਾ ਉਹਨਾਂ ਭਾਰਤੀ ਸਿਨਮਾ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਈ।
ਉਹ ਸਿਰਫ਼ ਇੱਕ ਅਦਾਕਾਰ ਹੀ ਨਹੀਂ ਸਗੋਂ ਕਿਸਾਨਾਂ ਦੇ ਦਰਦ ਸਮਝਣ ਵਾਲੇ ਇਨਸਾਨ ਵੀ ਸਨ। 2024 ਦੇ "ਕਿਸਾਨ ਅੰਦੋਲਨ" ਦੌਰਾਨ ਉਹਨਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। "ਨਾਮ ਫਾਊਂਡੇਸ਼ਨ" ਰਾਹੀਂ ਮਹਾਰਾਸ਼ਟਰ ਦੇ ਸੰਕਟ ਵਿੱਚ ਘਿਰੇ ਕਿਸਾਨ ਪਰਿਵਾਰਾਂ ਦੀ ਸਹਾਇਤਾ ਵੀ ਕੀਤੀ।
ਉਹਨਾਂ ਦਾ ਵਿਛੋੜਾ ਭਾਰਤੀ ਸਿਨੇਮਾ ਅਤੇ ਸਮਾਜ ਲਈ ਵੱਡਾ ਘਾਟਾ ਹੈ।
ਪੰਜਾਬ ਕਾਂਗਰਸ ਵੱਲੋਂ ਨਾਨਾ ਪਾਟੇਕਰ ਜੀ ਨੂੰ ਦਿਲੋਂ ਸ਼ਰਧਾਂਜਲੀ।🙏

ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਤਿਹਾਸਕ ਸ਼੍ਰੀ ਦੁਰਗਿਆਣਾ ਮੰਦਿਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਗਟ ਸਿੰਘ ਜੀ ਅਤੇ ਪੰਜਾਬ ਕਾਂਗਰਸ ਦੇ...
08/10/2026

ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਤਿਹਾਸਕ ਸ਼੍ਰੀ ਦੁਰਗਿਆਣਾ ਮੰਦਿਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਗਟ ਸਿੰਘ ਜੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਸਚਿਨ ਪਾਇਲਟ ਜੀ ਸਮੇਤ ਕਾਂਗਰਸ ਲੀਡਰਸ਼ਿਪ ਨੇ ਮੱਥਾ ਟੇਕਿਆ। 🙏

ਮਾਂ ਦੁਰਗਾ ਅਤੇ ਸ਼੍ਰੀ ਲਕਸ਼ਮੀ ਨਾਰਾਇਣ ਜੀ ਦੇ ਚਰਨਾਂ ਵਿੱਚ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।

ਸ਼੍ਰੀ ਦੁਰਗਿਆਣਾ ਮੰਦਿਰ ਪੰਜਾਬ ਦੀ ਸਾਂਝੀ ਵਿਰਾਸਤ ਅਤੇ ਸਰਬ ਧਰਮ ਸਤਿਕਾਰ ਦਾ ਪ੍ਰਤੀਕ ਹੈ। ਗੁਰੂਆਂ, ਪੀਰਾਂ, ਸੰਤਾਂ ਦੀ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਸਾਰਿਆਂ ਨੂੰ ਇੱਕ ਮਾਲਾ ਵਿੱਚ ਪਰੋ ਕੇ ਰੱਖਿਆ ਹੈ। ਪੰਜਾਬ ਦੀ ਇਹ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।

08/10/2026

ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਸਚਿਨ ਪਾਇਲਟ ਜੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪ੍ਰਗਟ ਸਿੰਘ ਜੀ ਦਾ ਕੀਤਾ ਗਿਆ ਭਰਵਾਂ ਸਵਾਗਤ।

ਗੁਰੂ ਰਾਮਦਾਸ ਜੀ ਦੀ ਪਾਵਨ ਨਗਰੀ ਵਿੱਚ ਅਸੀਸਾਂ ਭਰਿਆ ਦਿਨ। 🙏ਪੰਜਾਬ ਕਾਂਗਰਸ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ. ਪਰਗ...
08/10/2026

ਗੁਰੂ ਰਾਮਦਾਸ ਜੀ ਦੀ ਪਾਵਨ ਨਗਰੀ ਵਿੱਚ ਅਸੀਸਾਂ ਭਰਿਆ ਦਿਨ। 🙏

ਪੰਜਾਬ ਕਾਂਗਰਸ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ. ਪਰਗਟ ਸਿੰਘ ਜੀ ਨੇ ਪੂਰੀ ਕਾਂਗਰਸ ਟੀਮ ਨਾਲ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾ ਨਾਲ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਵਾਹਿਗੁਰੂ ਜੀ ਅੱਗੇ ਪੰਜਾਬ ਦੇ ਹਰ ਪਰਿਵਾਰ ਦੀ ਖੁਸ਼ਹਾਲੀ, ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਗੁਰੂ ਸਾਹਿਬ ਦੀ ਮਿਹਰ ਸਦਕਾ, ਪੂਰੀ ਕਾਂਗਰਸ ਲੀਡਰਸ਼ਿਪ ਇੱਕਜੁੱਟ ਹੋ ਕੇ 2027 ਦੀਆਂ ਚੋਣਾਂ ਲੜੇਗੀ ਅਤੇ ਪੰਜਾਬ ਤੇ ਪੰਜਾਬੀਅਤ ਦੀ ਸੇਵਾ ਲਈ ਦਿਲੋਂ ਸਮਰਪਿਤ ਰਹੇਗੀ।

Address

Tarn Taran

Alerts

Be the first to know and let us send you an email when Indian National Congress - Punjab posts news and promotions. Your email address will not be used for any other purpose, and you can unsubscribe at any time.

Shortcuts

Share