District Public Relations Office, Tarntaran

  • Home
  • District Public Relations Office, Tarntaran
Website

District Public Relations Office, Tarntaran official page of District Public Relations Office, Tarntaran
(1)

ਜਨਗਣਨਾ 2027ਦੂਜਾ ਪੜਾਅਆਓ, ਵੱਧ ਚੜ੍ਹਕੇ ਭਾਗੀਦਾਰੀ ਕਰੀਏ।
06/11/2026

ਜਨਗਣਨਾ 2027
ਦੂਜਾ ਪੜਾਅ
ਆਓ, ਵੱਧ ਚੜ੍ਹਕੇ ਭਾਗੀਦਾਰੀ ਕਰੀਏ।

05/11/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ, ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰਦੇ ਹੋਏ।

*

[Live] CM during final match & closing ceremony of ACT.

*ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਸਖ਼ਤ ਹਦਾਇਤਾਂ ਜਾਰੀ*ਤਰਨ ਤਾਰਨ, 5 ਨਵੰਬਰ :     ...
05/11/2026

*ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਸਖ਼ਤ ਹਦਾਇਤਾਂ ਜਾਰੀ*

ਤਰਨ ਤਾਰਨ, 5 ਨਵੰਬਰ :
ਪੰਚਕੁਲਾ ਦੇ ਇਕ ਸਕੂਲ ਦੀ ਜਮਾਤ ਵਿੱਚ ਇਕ ਵਿਦਿਆਰਥੀ ਵੱਲੋਂ ਦੂਜੇ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਅਤੇ ਹਿੰਸਕ ਵਿਵਹਾਰ ਕਰਨ ਸਬੰਧੀ ਸਾਹਮਣੇ ਆਈ ਸੀ.ਸੀ.ਟੀ.ਵੀ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਤਰਨ ਤਾਰਨ ਰਾਜੇਸ਼ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਨੇ ਕਿਹਾ ਕਿ ਸਕੂਲ ਬੱਚਿਆਂ ਲਈ ਸੁਰੱਖਿਅਤ ਅਤੇ ਡਰ-ਮੁਕਤ ਵਾਤਾਵਰਣ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਹਨ। ਕਿਸੇ ਵੀ ਬੱਚੇ ਨਾਲ ਕੁੱਟਮਾਰ, ਸਰੀਰਕ ਸਜ਼ਾ, ਮਾਨਸਿਕ ਤਸ਼ੱਦਦ, ਬੁਲਿੰਗ, ਧਮਕਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲ ਕੈਂਪਸ, ਜਮਾਤਾਂ, ਖੇਡ ਮੈਦਾਨਾਂ, ਗਲਿਆਰਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਬੱਚਿਆਂ ਦੀ ਉਚਿਤ ਨਿਗਰਾਨੀ ਯਕੀਨੀ ਬਣਾਈ ਜਾਵੇ। ਹਰੇਕ ਸਕੂਲ ਵਿੱਚ ਬਾਲ ਸੁਰੱਖਿਆ ਇੰਚਾਰਜ ਜਾਂ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਬੁਲਿੰਗ ਅਤੇ ਹਿੰਸਕ ਵਿਵਹਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਕੂਲ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਵਾਪਰਦੀ ਹੈ ਤਾਂ ਪੀੜਤ ਬੱਚੇ ਨੂੰ ਤੁਰੰਤ ਸੁਰੱਖਿਅਤ ਕਰਕੇ ਲੋੜ ਅਨੁਸਾਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਮਾਪਿਆਂ ਨੂੰ ਸੂਚਿਤ ਕਰਕੇ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸੀ.ਸੀ.ਟੀ.ਵੀ ਫੁਟੇਜ ਸਮੇਤ ਸਬੰਧਤ ਸਬੂਤ ਸੁਰੱਖਿਅਤ ਰੱਖੇ ਜਾਣ। ਲੋੜ ਅਨੁਸਾਰ ਬੱਚਿਆਂ ਨੂੰ ਮਨੋਵਿਗਿਆਨਕ ਸਲਾਹ-ਮਸ਼ਵਰਾ ਵੀ ਮੁਹੱਈਆ ਕਰਵਾਇਆ ਜਾਵੇ।

ਰਾਜੇਸ਼ ਕੁਮਾਰ ਨੇ ਕਿਹਾ ਕਿ ਸਕੂਲਾਂ ਵੱਲੋਂ ਜੁਵੇਨਾਈਲ ਜਸਟਿਸ ਐਕਟ, 2015, ਸਿੱਖਿਆ ਦਾ ਅਧਿਕਾਰ ਐਕਟ, 2009 ਦੀ ਧਾਰਾ 17 ਅਤੇ ਪੋਕਸੋ ਐਕਟ, 2012 ਸਮੇਤ ਬੱਚਿਆਂ ਦੀ ਸੁਰੱਖਿਆ ਸਬੰਧੀ ਲਾਗੂ ਕਾਨੂੰਨਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸ ਤੋਂ ਇਲਾਵਾ ਹਰ ਸਕੂਲ ਵਿੱਚ ਸ਼ਿਕਾਇਤ ਪੇਟੀ ਅਤੇ ਸ਼ਿਕਾਇਤ ਦਰਜ ਕਰਵਾਉਣ ਦੀ ਉਚਿਤ ਵਿਵਸਥਾ ਕੀਤੀ ਜਾਵੇ ਅਤੇ ਚਾਈਲਡ ਹੈਲਪਲਾਈਨ ਨੰਬਰ 1098 ਪ੍ਰਮੁੱਖ ਥਾਵਾਂ 'ਤੇ ਪ੍ਰਦਰਸ਼ਿਤ ਕੀਤਾ ਜਾਵੇ।

ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਆਪਣੇ ਸਕੂਲਾਂ ਵਿੱਚ ਬਾਲ ਸੁਰੱਖਿਆ ਸਬੰਧੀ ਕੀਤੇ ਗਏ ਪ੍ਰਬੰਧਾਂ ਅਤੇ ਨਿਯੁਕਤ ਬਾਲ ਸੁਰੱਖਿਆ ਇੰਚਾਰਜ ਦਾ ਵੇਰਵਾ ਦਸਤਖ਼ਤ ਕੀਤੀ ਪਾਲਣਾ ਰਿਪੋਰਟ ਸਮੇਤ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਤਰਨ ਤਾਰਨ ਨੂੰ ਭੇਜਣਾ ਯਕੀਨੀ ਬਣਾਇਆ ਜਾਵੇ।

ਅੰਤ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ, ਅਣਗਹਿਲੀ ਜਾਂ ਘਟਨਾ ਨੂੰ ਛੁਪਾਉਣ ਦੀ ਕੋਸ਼ਿਸ਼ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸਬੰਧਤ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਲਈ ਮਾਮਲਾ ਸਮਰੱਥ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

ਇਸੇ ਤਰ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਤਰਨ ਤਾਰਨ ਵੱਲੋਂ ਵੀ ਸਮੂਹ ਸਕੂਲਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਹਿੰਸਾ-ਮੁਕਤ ਵਾਤਾਵਰਣ ਸਿਰਜਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ।

ਫੋਟੋ :
-ਰਾਜੇਸ਼ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਤਰਨ ਤਾਰਨ।

ਜ਼ਿਲ੍ਹਾ ਸਵੀਪ ਟੀਮ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਜੀ ਆਇਆਂ ਆਖਿਆਤਰਨ ਤਾਰਨ, 5 ਨਵੰਬਰ ( ) -             ...
05/11/2026

ਜ਼ਿਲ੍ਹਾ ਸਵੀਪ ਟੀਮ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਜੀ ਆਇਆਂ ਆਖਿਆ

ਤਰਨ ਤਾਰਨ, 5 ਨਵੰਬਰ ( ) -
ਸਿੱਖਿਆ ਦੇ ਖੇਤਰ ਦੀ ਨਾਮਵਰ ਹਸਤੀ ਅਤੇ ਆਪਣੇ ਮਿਹਨਤੀ ਸੁਭਾਅ ਅਤੇ ਕੰਮ ਪ੍ਰਤੀ ਸਮਰਪਣ ਭਾਵਨਾ ਲਈ ਜਾਣੇ ਜਾਂਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਅੱਜ ਸਮੁੱਚੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ।

ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਨਾਲ ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਜ਼ਿਲ੍ਹਾ ਬਣਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਆਪਕ ਬਹੁਤ ਹੀ ਮਿਹਨਤੀ ਹਨ ਅਤੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਬਿਹਤਰ ਸਿੱਖਿਆ ਪ੍ਰਦਾਨ ਕਰ ਰਹੇ ਹਨ।

ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਮੁੱਚੀ ਸਵੀਪ ਟੀਮ ਨੂੰ ਆਪਣੇ-ਆਪਣੇ ਖੇਤਰ ਵਿੱਚ ਪੂਰਾ ਫੋਕਸ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਵਿਦਿਆਰਥੀ ਹੀ ਸਾਡਾ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਜਾਗਰੂਕ ਕਰਨਾ ਸਾਡਾ ਮੁੱਖ ਉਦੇਸ਼ ਹੈ। ਅੰਤ ਵਿੱਚ ਉਨ੍ਹਾਂ ਸਮੁੱਚੀ ਟੀਮ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਆਪਣੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਪ੍ਰੇਰਿਤ ਕੀਤਾ।

ਫੋਟੋ ਕੈਪਸ਼ਨ :
-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਨੂੰ ਜੀ ਆਇਆਂ ਆਖਦੀ ਹੋਈ ਜ਼ਿਲ੍ਹਾ ਸਵੀਪ ਟੀਮ।

05/11/2026

[ਲਾਈਵ] ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

*

[Live] Health & Family Welfare Minister Dr. Balbir Singh addressing a PC at Punjab Bhawan.

05/11/2026

[ਲਾਈਵ] ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।

[Live] Finance Minister Harpal Singh Cheema addressing a PC at Punjab Bhawan.

05/11/2026

[ਲਾਈਵ] ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਵੈ ਸਹਾਇਤਾ ਸਮੂਹ ਸੰਚਾਲਿਤ ਕੰਟੀਨ ਦੀ ਸ਼ੁਰੂਆਤ ਕਰਦੇ ਹੋਏ।

[Live] Finance Minister Harpal Singh Cheema launching SHG managed office canteen.

05/11/2026

Shri Amitabh Bachchan appeals to the public to participate and cooperate in Census 2027 Phase II (Population Enumeration) exercise.

The second phase of the Census 2027 Population Enumeration (PE), will be conducted in Punjab state from 1st Dec 2026 to 4th Jan 2027.

Prior to this, residents of Punjab can participate in Self-Enumeration from 16th Nov to 30th Nov 2026 through the Self-Enumeration Portal:
https://se.census.gov.in​

During the Population Enumeration phase, individuals are requested to cooperate with the trained enumerator visiting their houses and give complete and correct information.

Please remember:

No documents like PAN, Bank Passbook etc are required to be shown or submitted.
No questions other than the prescribed Census questions will be asked.
All information provided will be kept strictly confidential under Census Act, 1948.

It is our collective responsibility to provide accurate and truthful information.

As appealed by Shri Amitabh Bachchan , let us all cooperate and make Census 2027 a great success.

Our Census, Our Development.

Helpline: Chatbot 18001801855 | IVRS Toll-free 1855
--------
श्री अमिताभ बच्चन जी ने आम जनता से जनगणना 2027 के द्वितीय चरण (जनसंख्या गणना) में भाग लेने और सहयोग करने की अपील की है।*

जनगणना 2027 के द्वितीय चरण की जनसंख्या गणना (PE), पंजाब राज्य में 1 दिसंबर 2026 से 4 जनवरी 2027 तक आयोजित की जाएगी।

इससे पहले, पंजाब के निवासी 16 नवंबर से 30 नवंबर 2026 तक स्व-गणना पोर्टल के माध्यम से स्व-गणना में भाग ले सकते हैं:
https://se.census.gov.in​

जनसंख्या गणना चरण के दौरान, सभी व्यक्तियों से अनुरोध है कि वे अपने घरों पर आने वाले प्रशिक्षित प्रगणक के साथ सहयोग करें और पूरी व सही जानकारी दें।

कृपया ध्यान रखें:

पैन, बैंक पासबुक आदि जैसे किसी भी दस्तावेज को दिखाने या जमा करने की आवश्यकता नहीं है।
निर्धारित जनगणना प्रश्नों के अलावा कोई अन्य प्रश्न नहीं पूछा जाएगा।
दी गई सभी जानकारी को जनगणना अधिनियम, 1948 के तहत पूरी तरह से गोपनीय रखा जाएगा।

सटीक और सच्ची जानकारी देना हम सभी की सामूहिक जिम्मेदारी है।

जैसा कि श्री अमिताभ बच्चन जी ने अपील की है, आइए हम सब मिलकर जनगणना 2027 को एक बड़ी सफलता बनाएं।

हमारी जनगणना, हमारा विकास।

हेल्पलाइन: चैटबॉट 18001801855 | IVRS टोल-फ्री 1855

ਜ਼ਿਲ੍ਹੇ 'ਚ ਆਗਾਮੀ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਲਈ ਸਮਾਂ ਨਿਰਧਾਰਤਕੇਵਲ ਗ੍ਰੀਨ ਪਟਾਖੇ ਹੀ ਚਲਾਏ ਜਾ ਸਕਣਗੇ ਤਰਨ ਤਾਰਨ, 4 ਨਵੰਬਰ :        ...
04/11/2026

ਜ਼ਿਲ੍ਹੇ 'ਚ ਆਗਾਮੀ ਤਿਉਹਾਰਾਂ ਮੌਕੇ ਪਟਾਖ਼ੇ ਚਲਾਉਣ ਲਈ ਸਮਾਂ ਨਿਰਧਾਰਤ

ਕੇਵਲ ਗ੍ਰੀਨ ਪਟਾਖੇ ਹੀ ਚਲਾਏ ਜਾ ਸਕਣਗੇ

ਤਰਨ ਤਾਰਨ, 4 ਨਵੰਬਰ :

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਸਾਇੰਸ ਐਂਡ ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਪੰਜਾਬ ਵੱਲੋਂ ਮਾਣਯੋਗ ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਤਰਨ ਤਾਰਨ ਜ਼ਿਲ੍ਹੇ ਅੰਦਰ ਪਟਾਖੇ ਚਲਾਉਣ ਅਤੇ ਆਤਿਸ਼ਬਾਜ਼ੀ ਬਣਾਉਣ, ਸਟੋਰ ਕਰਨ ਤੇ ਖ਼ਰੀਦਣ/ਵੇਚਣ ਨੂੰ ਨਿਯਮਤ ਕਰਨ ਸਬੰਧੀ ਹੁਕਮ ਜਾਰੀ ਕਰਦਿਆਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਹਿੱਤ ਆਦੇਸ਼ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਂਹਿਤਾ 2023 ਦੀ ਧਾਰਾ 163 ਤਹਿਤ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੇ ਆਦੇਸ਼ਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਦੇ ਮੌਕੇ ਪਟਾਖੇ ਅਤੇ ਆਤਿਸ਼ਬਾਜੀ ਚਲਾਉਣ ਸਬੰਧੀ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।

ਹੁਕਮਾਂ ਮੁਤਾਬਕ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 'ਅਰਜਨ ਗੋਪਾਲ ਬਨਾਮ ਯੂਨੀਅਨ ਆਫ਼ ਇੰਡੀਆ ਤੇ ਹੋਰ' ਵਿੱਚ ਮਿਤੀ 23-10-2018, ਸੋਧੇ ਹੋਏ ਹੁਕਮ ਮਿਤੀ 30-10-2018 ਤੇ 31-10-2018 ਅਤੇ ਇਸ ਤੋਂ ਬਿਨਾਂ ਮਿਤੀ 9-10-2020 ਨੂੰ ਜਾਰੀ ਮਾਣਯੋਗ ਗ੍ਰੀਨ ਟ੍ਰਿਬਿਊਨਲ ਦੇ ਜਾਰੀ ਹੁਕਮ ਨੰਬਰ 249 ਆਫ਼ 2020 ਤਹਿਤ ਕੇਵਲ ਗ੍ਰੀਨ ਪਟਾਖੇ ਹੀ ਚਲਾਉਣ ਦੀ ਆਗਿਆ ਹੈ।

ਇਸ ਦੇ ਨਾਲ ਹੀ ਪਾਬੰਦੀਸ਼ੁਦਾ ਪਟਾਖਿਆਂ ਨੂੰ ਚਲਾਉਣ ਲਈ ਮਨਾਹੀ ਕੀਤੀ ਗਈ ਹੈ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗ਼ੈਰਕਾਨੂੰਨੀ ਧਮਾਕਾਖੇਜ਼ ਸਮੱਗਰੀ ਬਣਾਉਣ, ਸਟੋਰ ਕਰਨ ਤੇ ਵਿਕਰੀ ਤੇ ਵਰਤੋਂ ਕਰਨ ਨੂੰ ਰੋਕਣ ਲਈ ਉਪਰਾਲੇ ਕੀਤੇ ਗਏ ਹਨ। ਆਉਣ ਵਾਲੇ ਤਿਉਹਾਰਾਂ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੇ ਮੌਕੇ ਕੇਵਲ ਗ੍ਰੀਨ ਪਟਾਖੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗ੍ਰੀਨ ਪਟਾਖੇ ਚਲਾਏ ਜਾ ਸਕਣਗੇ।

ਹੁਕਮਾਂ ਮੁਤਾਬਕ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪਟਾਖੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ, 24-25 ਦਸੰਬਰ ਕ੍ਰਿਸਮਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ 31 ਦਸੰਬਰ ਨੂੰ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।

ਸਾਇਲੈਂਸ ਜੋ਼ਨ ਜਿਵੇਂ ਕਿ ਵਿੱਦਿਅਕ ਸੰਸਥਾਵਾਂ, ਹਸਪਤਾਲਾਂ, ਅਦਾਲਤਾਂ, ਧਾਰਮਿਕ ਥਾਵਾਂ ਆਦਿ ਦੇ ਨਜ਼ਦੀਕ ਪਟਾਖ਼ੇ ਅਤੇ ਆਤਿਸ਼ਬਾਜ਼ੀ ਚਲਾਉਣ 'ਤੇ ਪੂਰਨ ਪਾਬੰਦੀ ਰਹੇਗੀ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਤਿਉਹਾਰਾਂ ਦੇ ਦਿਨਾ ਵਿੱਚ ਆਮ ਤੌਰ ਤੇ ਪਟਾਖ਼ੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ-ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫ਼ੈਲਦਾ ਹੈ। ਤਿਉਹਾਰਾਂ ਸਮੇਂ ਪਟਾਖੇ ਆਦਿ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਨ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੰਭਾਵਿਤ ਖਤਰੇ ਤੋਂ ਬਚਣ ਲਈ ਜਿਲ੍ਹਾ ਤਰਨ ਤਾਰਨ ਅੰਦਰ ਪਟਾਖ਼ੇ, ਆਤਿਸ਼ਬਾਜੀ ਆਦਿ ਬਨਾਉਣ, ਸਟੋਰ ਕਰਨ ਅਤੇ ਖਰੀਦਣ/ਵੇਚਣ ਨੂੰ ਨਿਯਮਤ ਕਰਨਾ ਅਤਿ ਜਰੂਰੀ ਹੈ। ਇਸ ਤੋਂ ਇਲਾਵਾ ਦੇਸ਼ ਅੰਦਰ ਵੱਖ-ਵੱਖ ਥਾਵਾਂ 'ਤੇ ਗੈਰ ਕਾਨੂੰਨੀ ਧਮਾਕਾਖੇਜ਼ ਸਮੱਗਰੀ ਬਰਾਮਦ ਹੋ ਰਹੀ ਹੈ, ਜਿਸ ਵਿਚ ਕੈਮੀਕਲ ਪੋਟਾਸ਼ੀਅਮ ਕਲੋਰੇਟ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖ਼ਤਰਨਾਕ ਹੁੰਦਾ ਹੈ। ਇਸ ਨਾਲ ਬਹੁਤ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਇਹ ਵਾਤਾਵਰਣ ਅਤੇ ਸਿਹਤ ਲਈ ਵੀ ਹਾਨੀਕਾਰਕ ਹੈ। ਇਸ ਲਈ ਸਮੇਂ ਦੀ ਨਜ਼ਾਕਤ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਗੈਰ ਕਾਨੂੰਨੀ ਧਮਾਕਾਖੇਜ਼ ਸਮੱਗਰੀ ਬਨਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ਨੂੰ ਰੋਕਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।

ਇਸ ਤੋਂ ਇਲਾਵਾ ਪਟਾਖ਼ੇ ਚਲਾਉਣ ਦੇ ਸਮੇਂ ਵਿੱਚ ਮਾਣਯੋਗ ਸੁਪਰੀਮ ਕੋਰਟ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਂ ਪੰਜਾਬ ਸਰਕਾਰ ਵੱਲੋਂ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਉਸ ਤਬਦੀਲੀ ਅਨੁਸਾਰ ਹੀ ਪਟਾਕੇ ਚਲਾਏ ਜਾ ਸਕਣਰੀ ਜਿਸ ਸਬੰਧੀ ਵੱਖਰੇ ਤੌਰ 'ਤੇ ਕੋਈ ਹੁਕਮ ਜਾਰੀ ਨਹੀਂ ਕੀਤਾ ਜਾਵੇਗਾ।

ਫੋਟੋ :
ਸ੍ਰੀ ਰਾਹੁਲ, ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ।

Address

DAC Complex Tarn Taran

Alerts

Be the first to know and let us send you an email when District Public Relations Office, Tarntaran posts news and promotions. Your email address will not be used for any other purpose, and you can unsubscribe at any time.

Shortcuts

  • Want your organization to be the top-listed government service?

Share