Shiromani akali dal Portugal

Como chegar

Shiromani akali dal Portugal Shiromani akali dal Portugal 🇵🇹

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਅਹਿਮ ਮੀਟਿੰਗ 28 ਅਕਤੂਬਰ ਨੂੰ" #
27/10/2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦੀ ਅਹਿਮ ਮੀਟਿੰਗ 28 ਅਕਤੂਬਰ ਨੂੰ"
#

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਨਾ ਮੇਰੇ ਲਈ ਬਹੁਤ ਖੁਸ਼...
25/10/2026

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਨਾ ਮੇਰੇ ਲਈ ਬਹੁਤ ਖੁਸ਼ੀ ਦੀ ਗੱਲ ਹੈ।

ਜਲਾਲਾਬਾਦ ਹਲਕੇ ਵਿੱਚ ਮੈਨੂੰ ਤਿੰਨ ਵਾਰ ਲੋਕ ਸੇਵਾ ਕਰਨ ਦਾ ਮੌਕਾ ਮਿਲਿਆ। ਇਹ ਇੱਕ ਅਜਿਹਾ ਹਲਕਾ ਵੀ ਹੈ ਜਿੱਥੇ ਅਕਾਲੀ ਸਰਕਾਰ ਦੌਰਾਨ ਇਨਕਲਾਬੀ ਵਿਕਾਸ ਹੋਇਆ ਹੈ।

ਆਵਲਾ ਜੀ ਦੇ ਜਥੇਬੰਦੀ ਵਿੱਚ ਸ਼ਾਮਲ ਹੋਣ ਨਾਲ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇਸ ਹਲਕੇ ਦੇ ਨਾਲ-ਨਾਲ ਪੂਰੀ ਸਰਹੱਦੀ ਪੱਟੀ ਵਿੱਚ ਜਥੇਬੰਦੀ ਨੂੰ ਮਜ਼ਬੂਤ ​​ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਸ ਮਾਮਲੇ ਵਿੱਚ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦ...
24/10/2026

ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਇਸ ਮਾਮਲੇ ਵਿੱਚ ਇਨਸਾਫ਼ ਲਈ ਬਣੀ ਐਕਸ਼ਨ ਕਮੇਟੀ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਲਈ 25 ਅਕਤੂਬਰ (ਐਤਵਾਰ) ਨੂੰ ਪੰਜਾਬ ਭਰ ਦੇ ਹਰ ਪਿੰਡ/ਸ਼ਹਿਰ ਵਿੱਚ ‘ਝਾੜੂ ਫੂਕਣ’ ਦਾ ਜੋ ਐਲਾਨ ਕੀਤਾ ਗਿਆ ਹੈ, ਸ਼੍ਰੋਮਣੀ ਅਕਾਲੀ ਦਲ ਇਸ ਦਾ ਪੂਰਨ ਸਮਰਥਨ ਕਰਦਾ ਹੈ।
ਮੈਂ ਸਮੂਹ ਅਕਾਲੀ ਆਗੂ ਅਤੇ ਵਰਕਰ ਸਾਹਿਬਾਨ ਨੂੰ ਅਪੀਲ ਕਰਦਾ ਹਾਂ ਕਿ ਪਹਿਲਾਂ ਦੀ ਤਰ੍ਹਾਂ ਹੁਣ ਵੀ ਆਪਾਂ ਪਰਿਵਾਰ ਅਤੇ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨੀ ਹੈ, ਇਸ ਲਈ ਤੁਹਾਡੇ ਵੱਲੋਂ ਆਪੋ ਆਪਣੇ ਪਿੰਡਾਂ/ਨਗਰਾਂ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ “ਝਾੜੂ” ਨੂੰ ਵੱਡੀ ਗਿਣਤੀ ਵਿੱਚ ਅੱਗ ਲਾ ਕੇ ਵਿਰੋਧ ਦਰਜ ਕਰਵਾਇਆ ਜਾਵੇ।
ਮੈਂ ਪਰਿਵਾਰ ਅਤੇ ਕਮੇਟੀ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਨਸ਼ੇ ਦੇ ਖ਼ਿਲਾਫ਼ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਦੇ ਇਸ ਸੰਘਰਸ਼ ਵਿੱਚ ਸ਼੍ਰੋਮਣੀ ਅਕਾਲੀ ਦਲ ਹਰ ਸਮੇਂ ਨਾਲ ਖੜ੍ਹਾ ਹੈ ਤੇ ਅੱਗੇ ਵੀ ਦਿੱਤੇ ਜਾਣ ਵਾਲੇ ਹਰ ਪ੍ਰੋਗਰਾਮ ਦਾ ਪੂਰਨ ਸਮਰਥਨ ਕਰੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸ਼ਹੀਦ ਸ. ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ 4 ਮੁ...
23/10/2026

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸ਼ਹੀਦ ਸ. ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ 4 ਮੁੱਖ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ:

1. ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।

2. ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰਸ਼ਾਹੀ ਵਿਰੁੱਧ ਕਾਰਵਾਈ ਕੀਤੀ ਜਾਵੇ।

3. ਨਸ਼ਾ ਖ਼ਿਲਾਫ਼ ਸੰਘਰਸ਼ ਕਰਦਿਆਂ ਸ਼ਹੀਦ ਹੋਣ ਵਾਲੇ ਸ.ਪਰਵਿੰਦਰ ਸਿੰਘ ਝੋਟਾ ਦੀ ਧਰਮ ਪਤਨੀ ਬੀਬੀ ਮਨਪ੍ਰੀਤ ਕੌਰ ਨੂੰ ਕਲਾਸ-1 ਦੀ ਨੌਕਰੀ ਅਤੇ ਮਨੁੱਖੀ ਆਧਾਰ 'ਤੇ 2 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
(ਹਾਲਾਂਕਿ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਇਸਦੀ ਮੰਗ ਨਹੀਂ ਕੀਤੀ ਹੈ)।

4. ਤੂਰ ਬੰਜਾਰਾ (ਦਿੜ੍ਹਬਾ) ਦੇ ਗੁਲਜ਼ਾਰ ਸਿੰਘ, ਜਿਸਨੇ ਆਪਣੇ ਅੰਤਿਮ ਬੋਲਾਂ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਲਿਆ ਸੀ, ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਬਿਕਰਮਜੀਤ ਸਿੰਘ, ਜਿਸਨੂੰ ਨਸ਼ਿਆਂ ਦੇ ਵਪਾਰ ਦਾ ਵਿਰੋਧ ਕਰਨ ਕਾਰਨ ਕਤਲ ਕਰ ਦਿੱਤਾ ਗਿਆ ਸੀ, ਉਪਰੋਕਤ ਮਾਮਲਿਆਂ ਵਿੱਚ ਸੱਚਾਈ ਦਾ ਪਤਾ ਕਰਨ ਲਈ ਸੀਬੀਆਈ ਜਾਂਚ ਕੀਤੀ ਜਾਵੇ।

ਪਰਵਿੰਦਰ ਸਿੰਘ ਝੋਟਾ ਦੇ ਸਮਰਥਨ 'ਚ ਬੋਲੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ         #   #
23/10/2026

ਪਰਵਿੰਦਰ ਸਿੰਘ ਝੋਟਾ ਦੇ ਸਮਰਥਨ 'ਚ ਬੋਲੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
# #

ਬੀਤੇ ਦਿਨੀ ਹਲਕਾ ਮੋਹਾਲੀ ਦੇ ਪਿੰਡ ਸਨੇਟਾ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਦੌਰਾਨ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ...
19/10/2026

ਬੀਤੇ ਦਿਨੀ ਹਲਕਾ ਮੋਹਾਲੀ ਦੇ ਪਿੰਡ ਸਨੇਟਾ ਵਿਖੇ ਨੌਜਵਾਨਾਂ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਦੌਰਾਨ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਨੌਜਵਾਨ ਸਾਡਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।

ਸਾਲ 2017 ਤੋਂ ਬਾਅਦ, ਪੰਥ ਤੇ ਪੰਜਾਬ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਇੱਕ ਗਿਣੀ-ਮਿੱਥੀ ਸਾਜ਼ਿਸ਼ ...
19/10/2026

ਸਾਲ 2017 ਤੋਂ ਬਾਅਦ, ਪੰਥ ਤੇ ਪੰਜਾਬ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਇੱਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕੋਰਾ ਝੂਠ ਪ੍ਰਚਾਰ ਕੇ ਪੰਜਾਬ ‘ਚ ਦੋ ਸਰਕਾਰਾਂ ਬਣੀਆਂ। ਕੈਪਟਨ ਅਮਰਿੰਦਰ ਸਿੰਘ ਵੱਲੋਂ ਪਵਿੱਤਰ ਗੁਟਕਾ ਸਾਹਿਬ ਦੀਆਂ ਝੂਠੀਆਂ ਕਸਮਾਂ ਤੱਕ ਖਾਧੀਆਂ ਗਈਆਂ ਅਤੇ ਚੁਟਕਲੇ-ਬਾਜ਼ ਭਗਵੰਤ ਮਾਨ ਵੱਲੋਂ 'ਰੰਗਲਾ ਪੰਜਾਬ' ਸਿਰਜਣ ਦੇ ਸਬਜ਼ਬਾਗ ਦਿਖਾਏ ਗਏ। ਪਰ ਅੱਜ ਸਵਾਲ ਇਹ ਹੈ ਕਿ ਕੀ ਅਕਾਲੀਆਂ ਦੇ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਪੰਜਾਬ ‘ਚੋਂ ਨਸ਼ਾ ਘਟਿਆ ਹੈ ਜਾਂ ਪਹਿਲਾਂ ਨਾਲੋਂ ਕਈ ਗੁਣਾ ਵਧਿਆ ਹੈ? ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ, ਮੋਹਨਜੀਤ ਸਿੰਘ ਸ਼ੇਰੋਂ ਨਾਲ ਵਧੀਕੀ ਅਤੇ ਹਰ ਦਿਨ ਨਸ਼ੇ ਨਾਲ ਮਰਦੇ ਪੰਜਾਬ ਦੇ ਸੈਂਕੜੇ ਨੌਜਵਾਨ ਇਸ ਸਵਾਲ ਦਾ ਸਪੱਸ਼ਟ ਜਵਾਬ ਹਨ।
ਸਿਆਸੀ ਰੋਟੀਆਂ ਸੇਕਣ ਲਈ ਅਕਾਲੀ ਦਲ ਨੂੰ ਬਦਨਾਮ ਕਰਨ ਵਾਲੇ ਅੱਜ ਪੰਜਾਬ ਦੀ ਨੌਜਵਾਨੀ ਨੂੰ ਜਿਸ ਮੋੜ 'ਤੇ ਲੈ ਆਏ ਹਨ, ਉਸਦਾ ਜਵਾਬ ਪੰਜਾਬ ਦਾ ਹਰ ਇਨਸਾਫ਼-ਪਸੰਦ ਬਾਸ਼ਿੰਦਾ ਮੰਗ ਰਿਹਾ ਹੈ। ਅਜਿਹੇ ਚਿੰਤਾਜਨਕ ਹਾਲਾਤਾਂ ਵਿੱਚ ਅਣਖੀ ਪੰਜਾਬੀਆਂ ਵੱਲੋਂ ਆਪਣੇ ਪਿਛਲੀਆਂ ਚੋਣਾਂ ਦੌਰਾਨ ਕੀਤੀਆਂ ਗ਼ਲਤੀਆਂ ਦੀ ਸਮੀਖਿਆ ਕਰਨੀ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।
Shiromani Akali Dal Sukhbir Singh Badal Bikram Singh Majithia Dr. Hiteshinder Singh Grewal fans

Maheshinder Singh Grewal

Endereço

Lisbon

Horário de Funcionamento

Segunda-feira 09:00 - 17:00
Terça-feira 09:00 - 17:00
Quarta-feira 09:00 - 17:00
Quinta-feira 09:00 - 17:00
Sexta-feira 09:00 - 17:00

Website

Notificações

Seja o primeiro a saber: enviamos-lhe um e-mail quando Shiromani akali dal Portugal publicar novidades e promoções. O seu endereço de e-mail não será utilizado para nenhum outro fim e pode cancelar a subscrição a qualquer momento.

Atalhos

Partilhar

Serviços Governamentais nas proximidades