ਪੰਜਾਬ ਰਾਜ ਕਮਿਸ਼ਨ ਖਾਣੇ ਦੇ ਅਧਿਕਾਰ ਲਈ ਵਚਨਬੱਧ, ਮਨੁੱਖ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਣ, ਤਾਂ ਹੀ ਉਹ ਅੱਗੇ ਵਧਣ ਬਾਰੇ ਸੋਚ ਸਕਦਾ ਹੈ ਅਤੇ ਭੋਜਨ ਉਨ੍ਹਾਂ ਵਿਚੋਂ ਅਹਿਮ ਹੈ। ਪੰਜਾਬ ਰਾਜ ਕਮਿਸ਼ਨ ਐਕਟ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਬਣਾਇਆ ਗਿਆ ਹੈ। ਇਹ ਕਮਿਸ਼ਨ ਯੋਗ ਲਾਭਪਾਤਰੀਆਂ ਨੂੰ ਮਿਲਣ ਵਾਲੇ ਖਾਣੇ ਦੇ ਸਬੰਧੀ ਮੁਸ਼ਕਿਲਾਂ ਦਾ ਹੱਲ ਕਰ ਰਿਹਾ ਹੈ। ਪੰਜਾਬ ਸਰਕਾਰ ਦੇ ਵਿਭਾਗਾਂ ਵੱਲੋਂ ਇਸ ਸਬੰਧੀ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਭੋਜਨ ਪ੍ਰਾਪਤ ਹੋ ਸਕੇ।
District Public Relations Office, Faridkot
FaridkotDPRO
05/06/2026
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ
ਪੰਜਾਬ ਸਟੇਟ ਫੂਡ ਕਮਿਸ਼ਨ ਨੇ ਕੀਤੀ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ
ਫ਼ਰੀਦਕੋਟ, 5 ਜੂਨ ( )
ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਕੀਤੀ ਵੱਖ-ਵੱਖ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਆਰ. ਡੀ) ਡਾ. ਸੰਦੀਪ ਮਲਹੋਤਰਾ ਅਤੇ ਵੱਖ ਵੱਖ ਅਧਿਕਾਰੀ ਹੋਏ ਹਾਜਰ।
ਮੀਟਿੰਗ ਦੌਰਾਨ ਉਨ੍ਹਾਂ ਫੂਡ ਸੇਫਟੀ ਨਾਲ ਸਬੰਧਤ ਕੰਮਾਂ ਦਾ ਲਿਆ ਜਾਇਜਾ। ਉਨ੍ਹਾਂ ਮੀਟਿੰਗ ਦੌਰਾਨ ਪਾਈਆਂ ਗਈਆਂ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਰੁੱਟੀਆਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾ ਅਤੇ ਸਕੂਲਾਂ ਵਿਚ ਮੌਸਮੀ ਸਬਜੀਆਂ ਲਗਾਈਆਂ ਜਾਣ, ਤਾਂ ਜੋ ਬੱਚਿਆਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਉਨ੍ਹਾਂ ਨੂੰ ਸਾਫ ਸੁਥਰਾ ਭੋਜਨ ਮੁਹੱਈਆਂ ਕਰਵਾਇਆ ਜਾਵੇ। ਬੱਚਿਆਂ ਦੀ ਖਾਣੇ ਦੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਵੇ ਅਤੇ ਸਫਾਈ ਨਾਲ ਸਬੰਧਤ ਕੈਂਪ ਵੀ ਲਗਾਏ ਜਾਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਭੋਜਨ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਸ੍ਰੀ ਗੁਰਜੀਤ ਸਿੰਘ ਡੀ .ਐਫ.ਐਸ.ਸੀ, ਸ਼੍ਰੀ ਪਵਨ ਕੁਮਾਰ ਉਪ ਜਿਲ੍ਹਾ ਸਿੱਖਿਆ ਅਫਸਰ, ਡਿਪਟੀ ਡਾਇਰੈਕਟਰ ਬਾਗਵਾਨੀ ਸ਼੍ਰੀ ਨਵਦੀਪ ਸਿੰਘ, ਸ਼੍ਰੀ ਚਮਕੌਰ ਸਿੰਘ ਵਣ ਰੇਂਜ ਅਫਸਰ, ਸ਼੍ਰੀ ਹਰਿੰਦਰ ਪਾਲ ਸ਼ਰਮਾ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਕੁਲਦੀਪ ਸਿੰਘ ਜਿਲ੍ਹਾ ਕੁਆਰਡੀਨੇਟਰ ਜਿਲ੍ਹਾ ਪ੍ਰੋਗਰਾਮ ਦਫਤਰ ਹਾਜ਼ਰ ਸਨ।
05/06/2026
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਰੀਦਕੋਟ
ਖੇਤ ਬਚਾਓ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖਾਦਾਂ ਦੇ ਸੰਤੁਲਿਤ ਪ੍ਰਬੰਧ ਸਬੰਧੀ ਜਾਗਰੂਕਤਾ ਕੈਂਪ
ਫਰੀਦਕੋਟ, 4 ਜੂਨ
ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫਰੀਦਕੋਟ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਰੀਦਕੋਟ ਦੇ ਸਹਿਯੋਗ ਨਾਲ ਖੇਤ ਬਚਾਓ ਅਭਿਆਨ ਤਹਿਤ ਪਿੰਡ ਢੁੱਡੀ ਅਤੇ ਧੂੜਕੋਟ ਵਿਖੇ ਕਿਸਾਨਾਂ ਲਈ ਖਾਦਾਂ ਦੇ ਸੰਤੁਲਿਤ ਪ੍ਰਬੰਧ ਸਬੰਧੀ ਦੋ ਜਾਗਰੂਕਤਾ ਕੈਂਪ ਲਗਾਏ ਗਏ।
ਇਸ ਮੌਕੇ ਡਾ. ਗੁਰਦਰਸ਼ਨ ਸਿੰਘ, ਪ੍ਰੋਫੈਸਰ (ਬਾਗਬਾਨੀ), ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਨੇ ਬਾਗਬਾਨੀ ਅਤੇ ਸਬਜ਼ੀਆਂ ਦੀਆਂ ਫਸਲਾਂ ਵਿੱਚ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਤੁਲਿਤ ਖਾਦ ਪ੍ਰਬੰਧਨ ਨਾਲ ਨਾ ਸਿਰਫ਼ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ, ਸਗੋਂ ਮਿੱਟੀ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ।
ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਕੇ.ਵੀ.ਕੇ. ਫਰੀਦਕੋਟ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਵਿੱਚ ਫਾਸਫੋਰਸ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਹਾੜੀ ਦੀ ਫਸਲ ਵਿੱਚ ਸਿਫਾਰਸ਼ੀ ਮਾਤਰਾ ਅਨੁਸਾਰ ਫਾਸਫੋਰਸ ਦੀ ਵਰਤੋਂ ਕੀਤੀ ਗਈ ਹੋਵੇ ਤਾਂ ਸਾਉਣੀ ਦੀਆਂ ਫਸਲਾਂ ਵਿੱਚ ਇਸ ਦੀ ਲੋੜ ਨਹੀਂ ਰਹਿੰਦੀ। ਉਨ੍ਹਾਂ ਝੋਨੇ ਦੀ ਨਰਸਰੀ ਵਿੱਚ ਲੋਹੇ ਅਤੇ ਜ਼ਿੰਕ ਤੱਤਾਂ ਦੀ ਘਾਟ ਦੇ ਲੱਛਣਾਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਕੈਂਪ ਦੌਰਾਨ ਡਾ. ਦਵਿੰਦਰਪਾਲ ਸਿੰਘ, ਸਰਕਲ ਇੰਚਾਰਜ, ਕੋਟਸੁਖੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋ ਸਕੇ ਅਤੇ ਵਾਤਾਵਰਣ ਨੂੰ ਵੀ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।
ਡਾ. ਯਾਦਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਜੈਵਿਕ ਅਤੇ ਹਰੀ ਖਾਦਾਂ ਦੀ ਵਰਤੋਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰਸਾਇਣਿਕ ਖਾਦਾਂ ਦੀ ਸੰਤੁਲਿਤ ਅਤੇ ਸਿਫਾਰਸ਼ੀ ਮਾਤਰਾ ਵਿੱਚ ਵਰਤੋਂ ਕਰਕੇ ਮਿੱਟੀ ਦੀ ਸਿਹਤ ਨੂੰ ਲੰਬੇ ਸਮੇਂ ਤੱਕ ਬਿਹਤਰ ਬਣਾਇਆ ਰੱਖਿਆ ਜਾ ਸਕਦਾ ਹੈ।
ਕਿਸਾਨਾਂ ਨੇ ਕੈਂਪ ਦੌਰਾਨ ਮਾਹਿਰਾਂ ਨਾਲ ਆਪਣੇ ਸਵਾਲ ਸਾਂਝੇ ਕੀਤੇ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ।
[ਲਾਈਵ] ਕੈਬਨਿਟ ਮੰਤਰੀ ਅਮਨ ਅਰੋੜਾ, ਮਹਿਲਾ ਕੈਡੇਟਸ ਮਹਿਕਪ੍ਰੀਤ ਕੌਰ ਤੇ ਕੋਮਲਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ।
[Live] Cabinet Minister Aman Arora felicitates Lady Cadets Mehakpreet Kaur, Komalpreet Kaur.
[ਲਾਈਵ] ਸੰਜੇ ਗੁਪਤਾ ਪੀਐਸਈਆਰਸੀ ਚੇਅਰਪਰਸਨ ਵਜੋਂ ਸਹੁੰ ਚੁੱਕਣ ਮਗਰੋਂ ਅਹੁਦਾ ਸੰਭਾਲਦੇ ਹੋਏ।
[Live] Sanjay Gupta assuming charge after taking oath as Chairperson PSERC.
[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।
*
[Live] CM addressing a press conference at CMR, Chandigarh.
03/06/2026
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।
ਜਿਲ੍ਹਾ ਚੋਣ ਅਫਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਫਰੀਦਕੋਟ,3 ਜੂਨ 2026:
ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਐਨਯੂਮਰੇਸ਼ਨ ਫਾਰਮ ਭਰਵਾਏ ਜਾਣਗੇ। ਇਸੇ ਸਮੇਂ ਦੌਰਾਨ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ ਮੁਕੰਮਲ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮਰੇਸ਼ਨ ਫਾਰਮ ਪ੍ਰਾਪਤ ਹੋਣਗੇ, ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਉਪਰੰਤ 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਦੌਰਾਨ ਹੀ 3 ਅਗਸਤ ਤੋਂ 28 ਸਤੰਬਰ 2026 ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐਸ.ਆਈ.ਆਰ. ਦੌਰਾਨ ਡਰਾਫਟ ਵੋਟਰ ਸੂਚੀ ਵਿੱਚ ਕੀਤੀਆਂ ਗਈਆਂ ਸੋਧਾਂ, ਨਵੀਆਂ ਸ਼ਮੂਲੀਅਤਾਂ, ਨਾਮ ਕਟੌਤੀਆਂ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੇ ਆਧਾਰ ’ਤੇ 1 ਅਕਤੂਬਰ 2026 ਨੂੰ ਅਪਡੇਟ ਕੀਤੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭੂਮਿਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ (ਬੀ.ਐੱਲ.ਏ.) ਨਿਯੁਕਤ ਕਰਨ ਅਤੇ ਐਸ.ਆਈ.ਆਰ. ਦੌਰਾਨ ਬੀ.ਐੱਲ.ਓਜ਼ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ।
ਮੀਟਿੰਗ ਵਿੱਚ ਸ੍ਰੀਮਤੀ ਪੂਨਮ ਸਿੱਧੂ ਚੋਣ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ੍ਰੀ ਅਮਰਜੀਤ ਸਿੰਘ (ਆਮ ਆਦਮੀ ਪਾਰਟੀ), ਸ੍ਰੀ ਮਨਦੀਪ ਸਿੰਘ (ਸ਼੍ਰੋਮਣੀ ਅਕਾਲੀ ਦਲ), ਸ੍ਰੀ ਗੁਰਭਜਨ ਸਿੰਘ ਸੰਧੂ (ਇੰਡੀਅਨ ਨੈਸ਼ਨਲ ਕਾਂਗਰਸ), ਸ੍ਰੀ ਮਨਜੀਤ ਸਿੰਘ (ਬਹੁਜਨ ਸਮਾਜ ਪਾਰਟੀ), ਸ੍ਰੀ ਠਾਕਰ ਸਿੰਘ ਅਤੇ ਸ੍ਰੀ ਹਰਬੰਸ ਸਿੰਘ [ਕਮਿਊਨਿਸਟ ਪਾਰਟੀ ਆਫ਼ ਇੰਡੀਆ (ਐੱਮ)] ਹਾਜ਼ਰ ਸਨ।
[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।
[Live] CM addressing a press conference at CMR, Chandigarh.
